ਹਾਈ ਕੋਰਟ ਦਾ ਅਹਿਮ ਫੈਸਲਾ, ਝਗੜਾਲੂ ਨੁੰਹ ਖਿਲਾਫ ਸੋਹਰੇ ਚੱਕ ਸਕਦੇ ਇਹ ਕਦਮ
ਲੜਾਈ-ਝਗੜੇ ਤਾਂ ਹਰ ਘਰ 'ਚ ਹੀ ਹੁੰਦੇ ਹਨ, ਪਰ ਕਈ ਥਾਵਾਂ 'ਤੇ ਮਾਮਲਾ ਇੰਨਾ ਵੱਧ ਜਾਂਦਾ ਹੈ ਕਿ ਪਰਿਵਾਰ ਦੇ ਬਾਕੀ ਮੈਂਬਰਾਂ ਦਾ ਗੁਜ਼ਾਰਾ ਕਰਨਾ ਔਖਾ ਹੋ ਜਾਂਦਾ ਹੈ। ਇਸ ਸਬੰਧੀ ਦਿੱਲੀ ਹਾਈਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ।
ਨਵੀਂ ਦਿੱਲੀ: ਲੜਾਈ-ਝਗੜੇ ਤਾਂ ਹਰ ਘਰ 'ਚ ਹੀ ਹੁੰਦੇ ਹਨ, ਪਰ ਕਈ ਥਾਵਾਂ 'ਤੇ ਮਾਮਲਾ ਇੰਨਾ ਵੱਧ ਜਾਂਦਾ ਹੈ ਕਿ ਪਰਿਵਾਰ ਦੇ ਬਾਕੀ ਮੈਂਬਰਾਂ ਦਾ ਗੁਜ਼ਾਰਾ ਕਰਨਾ ਔਖਾ ਹੋ ਜਾਂਦਾ ਹੈ। ਇਸ ਸਬੰਧੀ ਦਿੱਲੀ ਹਾਈਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਝਗੜਾਲੂ ਸੁਭਾਅ ਵਾਲੀ ਨੁੰਹ ਨੂੰ ਸਾਂਝੇ ਘਰ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਜਾਇਦਾਦ ਦਾ ਮਾਲਕ ਉਸ ਨੂੰ ਘਰੋਂ ਬੇਦਖਲ ਕਰ ਸਕਦਾ ਹੈ।
ਹਾਈਕੋਰਟ ਨੇ ਕਿਹਾ ਕਿ ਬਜ਼ੁਰਗ ਮਾਤਾ-ਪਿਤਾ ਨੂੰ ਸ਼ਾਂਤੀਪੂਰਨ ਜੀਵਨ ਜਿਊਣ ਦਾ ਅਧਿਕਾਰ ਹੈ। ਜੇ ਨੁੰਹ ਰੋਜ਼ ਚਿੱਕ-ਚਿੱਕ ਦੀ ਆਦਤ ਛੱਡਣ ਲਈ ਤਿਆਰ ਨਹੀਂ ਤਾਂ ਉਸ ਨੂੰ ਘਰੋਂ ਕੱਢਿਆ ਜਾ ਸਕਦਾ ਹੈ।ਦਿੱਲੀ ਹਾਈ ਕੋਰਟ ਨੇ ਸਪੱਸ਼ਟ ਕਿਹਾ ਹੈ ਕਿ ਘਰੇਲੂ ਹਿੰਸਾ ਐਕਟ ਤਹਿਤ ਨੁੰਹ ਨੂੰ ਸਾਂਝੇ ਘਰ ਵਿੱਚ ਰਹਿਣ ਦਾ ਅਧਿਕਾਰ ਨਹੀਂ ਹੈ ਅਤੇ ਉਸ ਨੂੰ ਬਜ਼ੁਰਗ ਸਹੁਰੇ ਘਰੋਂ ਬੇਦਖਲ ਕਰ ਸਕਦੇ ਹਨ, ਕਿਉਂਕਿ ਉਹ ਸ਼ਾਂਤੀਪੂਰਨ ਢੰਗ ਨਾਲ ਜ਼ਿੰਦਗੀ ਜੀਣ ਦੇ ਹੱਕਦਾਰ ਹਨ। ਜਸਟਿਸ ਯੋਗੇਸ਼ ਖੰਨਾ ਹੇਠਲੀ ਅਦਾਲਤ ਦੇ ਉਸ ਫੈਸਲੇ ਦੇ ਖਿਲਾਫ ਇੱਕ ਨੁੰਹ ਵੱਲੋਂ ਦਾਇਰ ਅਪੀਲ ਦੀ ਸੁਣਵਾਈ ਕਰ ਰਹੇ ਸਨ, ਜਿਸ ਵਿੱਚ ਉਸ ਨੂੰ ਸਹੁਰਿਆਂ ਨਾਲ ਰਹਿਣ ਦੇ ਅਧਿਕਾਰ ਤੋਂ ਇਨਕਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ