ਨਵੀਂ ਦਿੱਲੀ: ਅੱਜ ਬੰਗਾਲ ਦੀਆਂ ਚੋਣਾਂ ਸੰਬੰਧੀ ਭਾਜਪਾ ਦੀ ਇੱਕ ਮਹੱਤਵਪੂਰਨ ਬੈਠਕ ਹੋਣ ਵਾਲੀ ਹੈ।ਇਸ ਬੈਠਕ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਅਤੇ ਬੰਗਾਲ ਕੋਰ ਕਮੇਟੀ ਦੇ ਮੈਂਬਰ ਮੌਜੂਦ ਰਹਿਣਗੇ। ਬੈਠਕ ਵਿੱਚ ਪਹਿਲੇ ਪੜਾਅ ਦੇ ਉਮੀਦਵਾਰਾਂ 'ਤੇ ਚਰਚਾ ਕੀਤਾ ਜਾਏਗੀ।ਜ਼ਿਕਰਯੋਗ ਹੈ ਕਿ 5 ਮਾਰਚ ਨੂੰ ਹੋਣ ਵਾਲੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਤੋਂ ਪਹਿਲਾਂ ਇਹ ਬੈਠਕ ਅਹਿਮ ਦੱਸੀ ਜਾ ਰਹੀ ਹੈ।


ਪੱਛਮੀ ਬੰਗਾਲ ਰਾਜ ਵਿਚ 8 ਪੜਾਵਾਂ ਵਿਚ ਵੋਟਾਂ ਪਾਈਆਂ ਜਾਣਗੀਆਂ ਅਤੇ ਨਤੀਜੇ ਚਾਰ ਹੋਰ ਰਾਜਾਂ ਦੇ ਨਾਲ 2 ਮਈ ਨੂੰ ਆਉਣਗੇ। ਚੋਣ ਕਮਿਸ਼ਨ ਅਨੁਸਾਰ ਪੱਛਮੀ ਬੰਗਾਲ ਵਿੱਚ 1 ਲੱਖ ਇੱਕ ਹਜ਼ਾਰ 916 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ।ਪਰ ਇਸ ਐਲਾਨ ਮਗਰੋਂ ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਤੇ ਸਵਾਲ ਚੁੱਕੇ ਹਨ।ਉਨ੍ਹਾਂ 8 ਪੜਾਵਾਂ ਵਿੱਚ ਵੋਟਾਂ ਕਰਵਾਉਣ ਤੇ ਇਤਰਾਜ਼ ਜਤਾਇਆ ਹੈ।


ਦੱਸ ਦੇਈਏ ਕਿ ਪਹਿਲੇ ਪੜਾਅ ਲਈ ਵੋਟਿੰਗ 27 ਮਾਰਚ ਨੂੰ ਹੋਵੇਗੀ। ਦੂਜੇ ਪੜਾਅ ਲਈ 1 ਅਪ੍ਰੈਲ ਨੂੰ ਵੋਟਾਂ ਪੈਣੀਆਂ ਹਨ, ਤੀਜਾ ਪੜਾਅ 6 ਅਪ੍ਰੈਲ ਨੂੰ, ਚੌਥਾ ਪੜਾਅ 10 ਅਪ੍ਰੈਲ ਨੂੰ, ਪੰਜਵਾਂ ਪੜਾਅ 17 ਅਪ੍ਰੈਲ ਨੂੰ, ਛੇਵਾਂ ਪੜਾਅ 22 ਅਪ੍ਰੈਲ ਨੂੰ, ਸੱਤਵਾਂ ਪੜਾਅ 26 ਅਪ੍ਰੈਲ ਨੂੰ ਅਤੇ ਅੱਠਵੇਂ ਪੜਾਅ ਲਈ 29 ਅਪ੍ਰੈਲ ਨੂੰ ਵੋਟਿੰਗ ਹੋਏਗੀ।