ਚੰਡੀਗੜ੍ਹ: ਕੇਂਦਰੀ ਮੰਤਰੀਆਂ ਨਾਲ ਕਿਸਾਨ ਲੀਡਰਾਂ ਦੀ ਚੱਲ ਰਹੀ ਮੀਟਿੰਗ ਵਿੱਚੋਂ ਵੱਡੀ ਖਬਰ ਆਈ ਹੈ। ਸਰਕਾਰ ਨੇ ਕਿਹਾ ਹੈ ਕਿ ਅਸੀਂ ਜਾਇਜ਼ ਮੰਗਾਂ ਮੰਨਣ ਲਈ ਤਿਆਰ ਹਾਂ, ਤੁਸੀਂ ਅੰਦੋਲਨ ਖਤਮ ਕਰ ਦਿਓ। ਸਰਕਾਰ ਨੇ ਕਿਹਾ ਹੈ ਕਿ ਅੰਦੋਲਨ ਨਾਲ ਬੇਹੱਦ ਨੁਕਸਾਨ ਹੋ ਰਿਹਾ ਹੈ। ਸਭ ਤੋਂ ਵੱਧ ਘਾਟਾ ਪੰਜਾਬ ਨੂੰ ਝੱਲਣਾ ਪੈ ਰਿਹਾ ਹੈ।


ਇਸ ਦਾ ਜਵਾਬ ਦਿੰਦਿਆਂ ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਖੇਤੀ ਕਾਨੂੰਨ ਰੱਦ ਕਰਾਉਣ ਆਏ ਹਨ ਤੇ ਕਰਕੇ ਹੀ ਜਾਣਗੇ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਸਾਨੂੰ ਸਰਕਾਰ ਨੇ ਅੰਦੋਲਨ ਕਰਨ ਲਈ ਮਜ਼ਬੂਰ ਕੀਤਾ ਹੈ। ਇਸ ਲਈ ਸਭ ਨੁਕਸਾਨ ਲਈ ਸਰਕਾਰ ਹੀ ਜ਼ਿੰਮੇਵਾਰ ਹੈ।