ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕੇਜਰੀਵਾਲ ਦੀ ਜਾਨ ਨੂੰ ਖ਼ਤਰਾ, ਕਤਲ ਦੀ ਘੜੀ ਜਾ ਰਹੀ ਸਾਜ਼ਿਸ਼?
![ਕੇਜਰੀਵਾਲ ਦੀ ਜਾਨ ਨੂੰ ਖ਼ਤਰਾ, ਕਤਲ ਦੀ ਘੜੀ ਜਾ ਰਹੀ ਸਾਜ਼ਿਸ਼? In call to Kejriwal's office, man talks of plot to attack Delhi CM ਕੇਜਰੀਵਾਲ ਦੀ ਜਾਨ ਨੂੰ ਖ਼ਤਰਾ, ਕਤਲ ਦੀ ਘੜੀ ਜਾ ਰਹੀ ਸਾਜ਼ਿਸ਼?](https://static.abplive.com/wp-content/uploads/sites/5/2019/01/13111100/Aap-superimo-Arvind-Kejriwal-in-tension.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਯੋਜਨਾ ਘੜੀ ਜਾ ਰਹੀ ਹੈ। ਉਨ੍ਹਾਂ ਦੇ ਦਫਤਰ ਵਿੱਚ ਸੋਮਵਾਰ ਨੂੰ ਕਿਸੇ ਅਣਪਛਾਤੇ ਕਾਲਰ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ ਤੇ ਕੋਈ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਯੋਜਨਾ ਬਣਾ ਰਿਹਾ ਹੈ।
ਸੂਤਰਾਂ ਅਨੁਸਾਰ ਫੋਨ ਕਰਨ ਵਾਲੇ ਵਿਅਕਤੀ ਨੇ ਖੁਦ ਦੀ ਪਛਾਣ ਨਹੀਂ ਦੱਸੀ ਪਰ ਉਸ ਨੇ ਕਿਹਾ ਕਿ ਉਹ ਪੱਛਮੀ ਦਿੱਲੀ ਦੇ ਇੱਕ ਖੇਤਰ ਵਿਕਾਸਪੁਰੀ ਤੋਂ ਫੋਨ ਕਰ ਰਿਹਾ ਹੈ। ਕਾਲਰ ਨੇ ਕਿਹਾ ਕਿ ਉਸ ਨੇ ਕਿਸੇ ਵਿਅਕਤੀ ਨੂੰ ਮੁੱਖ ਮੰਤਰੀ 'ਤੇ ਹਮਲਾ ਕਰਨ ਦੀ ਯੋਜਨਾ ਬਣਾਉਂਦਿਆਂ ਸੁਣਿਆ ਹੈ।
ਅਧਿਕਾਰੀ ਵੀ ਹਾਲੇ ਤਕ ਪਛਾਣ ਨਹੀਂ ਕਰ ਪਾ ਰਹੇ ਕਿ ਫੋਨ ਕਿਸ ਨੰਬਰ ਤੋਂ ਕੀਤਾ ਗਿਆ ਕਿਉਂਕਿ ਫੋਨ ਦੀ ਕਾਲਰ ID ਕੰਮ ਨਹੀਂ ਕਰ ਰਹੀ ਸੀ। ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਫਤਰ ਵਿੱਚ ਲੱਗੇ ਲੈਂਡਲਾਈਨ ਟੈਲੀਫੋਨ 'ਤੇ ਲਾਇਆ ਕਾਲਰ ਆਈਡੀ ਪਿਛਲੇ ਸਾਲ ਮਈ ਮਹੀਨੇ ਤੋਂ ਕੰਮ ਨਹੀਂ ਕਰ ਰਿਹਾ।
ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਵੱਲੋਂ ਕੀਤੀ ਗਈ ਕਾਲ ਬਾਰੇ ਸੂਚਿਤ ਕੀਤਾ ਗਿਆ ਸੀ ਤੇ ਕਾਲਰ ਨੂੰ ਪਛਾਣਨ ਲਈ ਉਚਿਤ ਯਤਨ ਕੀਤੇ ਜਾ ਰਹੇ ਹਨ। ਯਾਦ ਰਹੇ ਕਿ ਕੁਝ ਹਫਤੇ ਪਹਿਲਾਂ ਕੇਜਰੀਵਾਲ ਦੇ ਦਫਤਰ ਵਿੱਚ ਉਨ੍ਹਾਂ ਦੀ ਧੀ ਨੂੰ ਵੀ ਅਗਵਾ ਕਰਨ ਦੀ ਧਮਕੀ ਦਿੱਤੀ ਗਈ ਸੀ। ਹਾਲਾਂਕਿ ਬਾਅਦ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਜਲੰਧਰ
ਪੰਜਾਬ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)