ਨਵੀਂ ਦਿੱਲੀ: ਦਿੱਲੀ ਵਿੱਚ ਕੋਰੋਨਾਵਾਇਰਸ (Corona in Delhi) ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ (arvind kejriwal) ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਜਿਹੜੇ ਲੋਕ ਦਿੱਲੀ ਵਿੱਚ ਮਾਸਕ (Without Mask) ਨਹੀਂ ਪਹਿਨਣਗੇ ਉਨ੍ਹਾਂ 'ਤੇ 2000 ਰੁਪਏ ਤੱਕ ਦਾ ਜ਼ੁਰਮਾਨਾ (Fine) ਲਾਇਆ ਜਾਵੇਗਾ। ਪਹਿਲਾਂ ਇਹ ਜੁਰਮਾਨਾ 500 ਰੁਪਏ ਸੀ, ਜਿਸ ਵਿੱਚ ਚਾਰ ਗੁਣਾ ਵਾਧਾ ਕੀਤਾ ਗਿਆ ਹੈ।


ਦੱਸ ਦਈਏ ਕਿ ਬੁੱਧਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 7486 ਨਵੇਂ ਕੇਸ ਸਾਹਮਣੇ ਆਏ। ਇਸ ਤੋਂ ਬਾਅਦ ਰਾਜਧਾਨੀ ਵਿੱਚ ਸੰਕਰਮਿਤ ਕੁਲ ਕੋਰੋਨਾ ਦੀ ਗਿਣਤੀ 5 ਲੱਖ ਨੂੰ ਪਾਰ ਕਰ ਗਈ ਹੈ। ਜਦੋਂ ਕਿ ਇਸ ਮਹਾਮਾਰੀ ਨਾਲ ਬੁੱਧਵਾਰ ਨੂੰ ਰਿਕਾਰਡ 131 ਲੋਕਾਂ ਦੀ ਮੌਤ ਹੋ ਗਈ। ਇਹ ਦਿੱਲੀ ਵਿੱਚ ਕੋਰੋਨਾ ਸੰਕਰਮਣ ਨਾਲ ਮਰਨ ਵਾਲਿਆਂ ਦੀ ਹੁਣ ਤਕ ਦੀ ਸਭ ਤੋਂ ਵੱਡੀ ਗਿਣਤੀ ਹੈ।

ਰਾਜਧਾਨੀ ਦਿੱਲੀ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਆਏ ਕੋਰੋਨਾ ਸੰਕਰਮਣ ਦੇ ਮਾਮਲਿਆਂ ਨੂੰ ਵੇਖੀਏ ਤਾਂ 12 ਨਵੰਬਰ ਤੋਂ 18 ਨਵੰਬਰ ਤੱਕ ਇੱਥੇ 43 ਹਜ਼ਾਰ 109 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਇਸ ਦੌਰਾਨ 715 ਵਿਅਕਤੀਆਂ ਦੀ ਮੌਤ ਹੋ ਗਈ।

ਅਕਸ਼ੇ ਕੁਮਾਰ ਨੇ ਯੂ ਟਿਊਬਰ ਨੂੰ ਭੇਜਿਆ 500 ਕਰੋੜ ਦਾ ਮਾਨਹਾਨੀ ਨੋਟਿਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904