ਪੜਚੋਲ ਕਰੋ
Advertisement
ਪਤੀ ਨੇ ਪਤਨੀ ਸਮੇਤ ਤਿੰਨ ਬੱਚਿਆਂ ਦਾ ਵੱਢਿਆ ਗਲ਼
ਦਿੱਲੀ ਦੇ ਮਹਿਰੌਲੀ ਇਲਾਕੇ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਉਪੇਂਦਰ ਸ਼ੁਕਲਾ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਤੇ ਤਿੰਨ ਬੱਚਿਆਂ ਦਾ ਚਾਕੂ ਨਾਲ ਗਲ਼ ਵੱਢ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ ਤੇ ਪੁੱਛਗਿੱਛ ਜਾਰੀ ਹੈ।
ਨਵੀਂ ਦਿੱਲੀ: ਦਿੱਲੀ ਦੇ ਮਹਿਰੌਲੀ ਇਲਾਕੇ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਉਪੇਂਦਰ ਸ਼ੁਕਲਾ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਤੇ ਤਿੰਨ ਬੱਚਿਆਂ ਦਾ ਚਾਕੂ ਨਾਲ ਗਲ਼ ਵੱਢ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ ਤੇ ਪੁੱਛਗਿੱਛ ਜਾਰੀ ਹੈ। ਘਟਨਾ ਰਾਤ ਕਰੀਬ ਇੱਕ ਵਜੇ ਦੀ ਦੱਸੀ ਜਾ ਰਹੀ ਹੈ।
ਪੁਲਿਸ ਮੁਤਾਬਕ ਮੁਲਜ਼ਮ ਟਿਊਸ਼ਨ ਪੜ੍ਹਾਉਣ ਦਾ ਕੰਮ ਕਰਦਾ ਹੈ। ਉਸ ਨੇ ਕਤਲ ਦੀ ਗੱਲ ਕਬੂਲ ਕਰ ਲਈ ਹੈ। ਮ੍ਰਿਤਕਾਂ ‘ਚ ਮੁਲਜ਼ਮ ਦੀ ਪਤਨੀ ਦੇ ਨਾਲ ਇੱਕ ਬੇਟਾ ਤੇ ਦੋ ਧੀਆਂ ਹਨ। ਇਸ ਘਟਨਾ ‘ਚ ਮੁਲਜ਼ਮ ਦੇ ਤਣਾਓ ‘ਚ ਹੋਣ ਦੀ ਗੱਲ ਸਾਹਮਣੇ ਆਈ ਹੈ। ਘਰ ‘ਚ ਮੁਲਜ਼ਮ ਦੇ ਨਾਲ ਉਸ ਦੀ ਸੱਸ ਵੀ ਰਹਿੰਦੀ ਹੈ। ਸਵੇਰੇ ਜਦੋਂ ਉਪੇਂਦਰ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਮਹਿਲਾ ਨੇ ਗੁਆਂਢੀ ਨੂੰ ਬੁਲਾਇਆ।
ਇਸ ਤੋਂ ਬਾਅਦ ਪੀਸੀਆਰ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਜਦੋਂ ਦਰਵਾਜ਼ਾ ਖੋਲਿਆ ਗਿਆ ਤਾਂ ਸਭ ਹੈਰਾਨ ਹੋ ਗਏ। ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਵਾਰਦਾਤ ਵਾਲੀ ਥਾਂ ਤੋਂ ਚਾਕੂ ਬਰਾਮਦ ਹੋਇਆ ਹੈ। ਇਸ ਦੇ ਨਾਲ ਪਰਿਵਾਰਕ ਮੈਂਬਰਾਂ ਤੇ ਹੋਰ ਸਬੰਧਿਤ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।DCP South Delhi: Upendra Shukla was staying in Mehrauli with his family and used to give private tuition. He murdered his wife and 3 children by slitting their throats.The knife used for committing the murders has been recovered.He has written a note admitting to the crime #Delhi pic.twitter.com/oj0BpJqWWS
— ANI (@ANI) 22 June 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement