Indigo Flight Physical Harassment: ਦਿੱਲੀ ਤੋਂ ਮੁੰਬਈ ਜਾ ਰਹੀ ਫਲਾਈਟ ਵਿੱਚ ਇੱਕ ਪ੍ਰੋਫੈਸਰ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰੋਫੈਸਰ 'ਤੇ ਫਲਾਈਟ ਦੌਰਾਨ 24 ਸਾਲਾ ਡਾਕਟਰ ਮਹਿਲਾ ਯਾਤਰੀ ਨਾਲ ਛੇੜਛਾੜ ਕਰਨ ਦਾ ਦੋਸ਼ ਹੈ। ਇਸ ਤੋਂ ਬਾਅਦ ਸ਼ਿਕਾਇਤ 'ਤੇ ਮੁਲਜ਼ਮ ਪ੍ਰੋਫੈਸਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦ ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਇਹ ਮਾਮਲਾ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਨਾਲ ਸਬੰਧਤ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਪ੍ਰੋਫੈਸਰ ਰੋਹਿਤ ਸ਼੍ਰੀਵਾਸਤਵ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਤੇ ਬਾਅਦ 'ਚ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ।
ਦੋਵੇਂ ਫਲਾਈਟ ਦੇ ਨਾਲ ਵਾਲੀ ਸੀਟ 'ਤੇ ਬੈਠੇ ਸੀ
ਪੁਲਿਸ ਮੁਤਾਬਕ ਪਟਨਾ ਦੇ ਰਹਿਣ ਵਾਲੇ ਰੋਹਿਤ ਸ਼੍ਰੀਵਾਸਤਵ ਤੇ ਮਹਿਲਾ ਡਾਕਟਰ ਦੀ ਸੀਟ ਇਕੱਠੀ ਸੀ। ਬੁੱਧਵਾਰ (26 ਜੁਲਾਈ) ਨੂੰ ਦਿੱਲੀ ਤੋਂ ਸਵੇਰੇ 5.30 ਵਜੇ ਫਲਾਈਟ ਮੁੰਬਈ ਲਈ ਰਵਾਨਾ ਹੋਈ। ਫਲਾਈਟ ਦੇ ਮੁੰਬਈ ਲੈਂਡ ਹੋਣ ਤੋਂ ਕੁਝ ਸਮਾਂ ਪਹਿਲਾਂ ਹੀ ਮੁਲਜ਼ਮ ਪ੍ਰੋਫੈਸਰ ਨੇ ਮਹਿਲਾ ਨਾਲ ਇਹ ਛੇੜਛਾੜ ਕੀਤੀ। ਪੁਲਿਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਯਾਤਰਾ ਦੌਰਾਨ ਸ਼੍ਰੀਵਾਸਤਵ ਨੇ ਉਸ ਨੂੰ ਗਲਤ ਤਰੀਕੇ ਨਾਲ ਛੂਹਿਆ।
ਇਸ ਤੋਂ ਬਾਅਦ ਦੋਵਾਂ ਯਾਤਰੀਆਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਜਦੋਂ ਤਕਰਾਰ ਬਹੁਤ ਵਧ ਗਈ ਤਾਂ ਕਰੂ ਸਟਾਫ ਉੱਥੇ ਪਹੁੰਚ ਗਿਆ ਤੇ ਝਗੜਾ ਸੁਲਝਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਫਲਾਈਟ ਦੇ ਲੈਂਡਿੰਗ ਤੋਂ ਬਾਅਦ ਅਧਿਕਾਰੀ ਦੋਵਾਂ ਨੂੰ ਥਾਣੇ ਲੈ ਗਏ, ਜਿੱਥੇ ਮੁਲਜ਼ਮ ਖਿਲਾਫ ਐਫਆਈਆਰ ਦਰਜ ਕੀਤੀ ਗਈ ਤੇ ਡਾਕਟਰ ਦੇ ਬਿਆਨ ਵੀ ਦਰਜ ਕੀਤੇ ਗਏ।
ਇਨ੍ਹਾਂ ਧਾਰਾਵਾਂ ਤਹਿਤ ਕੇਸ ਦਰਜ
ਪੁਲਿਸ ਨੇ ਦੱਸਿਆ ਕਿ ਸ਼੍ਰੀਵਾਸਤਵ ਖਿਲਾਫ ਆਈਪੀਸੀ ਦੀ ਧਾਰਾ 354 ਤੇ 354ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਐਫਆਈਆਰ ਦਰਜ ਹੋਣ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਫਿਲਹਾਲ ਮੁਲਜ਼ਮ ਨੂੰ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਇਸ ਘਟਨਾ 'ਤੇ ਇੰਡੀਗੋ ਵੱਲੋਂ ਕੋਈ ਬਿਆਨ ਨਹੀਂ ਆਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।