ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ (Pulwama District) ਦੇ ਤਰਾਲ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ (JeM) ਦੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਜ਼ਿਲੇ ਦੇ ਤਰਾਲ ਦੇ ਜੰਗਲ ਦੇ ਉੱਚੇ ਖੇਤਰਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀਆਂ ਮੁਾਤਬਕ ਫਿਲਹਾਲ ਮੁਕਾਬਲਾ ਚੱਲ ਰਿਹਾ ਹੈ ਅਤੇ ਇਲਾਕੇ ਦੇ ਹੋਰ ਅੱਤਵਾਦੀਆਂ ਦੀ ਭਾਲ ਜਾਰੀ ਹੈ।
ਇਸ ਤੋਂ ਪਹਿਲਾਂ 31 ਜੁਲਾਈ ਦੀ ਸਵੇਰ ਨੂੰ ਸੁਰੱਖਿਆ ਬਲਾਂ ਵੱਲੋਂ ਪੁਲਵਾਮਾ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰੇ ਸੀ। ਇਹ ਮੁੱਠਭੇੜ ਪੁਲਵਾਮਾ ਦੇ ਨਾਗਬਰਨ-ਤਰਸਰ ਜੰਗਲ ਖੇਤਰ ਵਿੱਚ ਅੱਤਵਾਦੀਆਂ ਦੇ ਨਾਲ ਸੁਰੱਖਿਆ ਬਲਾਂ ਦੇ ਵਿੱਚ ਹੋਈ। ਫੌਜ ਅਤੇ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।
ਦੱਸ ਦਈਏ ਕਿ ਅੱਤਵਾਦੀਆਂ 'ਤੇ ਸੁਰੱਖਿਆ ਬਲਾਂ ਦਾ ਹਮਲਾ ਜਾਰੀ ਹੈ। ਇਸ ਤੋਂ ਪਹਿਲਾਂ ਵੀ ਕਈ ਅੱਤਵਾਦੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਕੁਲਗਾਮ ਦੇ ਅਹਰਬਲ ਖੇਤਰ ਦੇ ਜੰਗਲ ਖੇਤਰ ਵਿੱਚ ਹੋਏ ਮੁਕਾਬਲੇ ਵਿੱਚ ਫੌਜ ਨੇ ਲਸ਼ਕਰ ਦੇ ਇੱਕ ਚੋਟੀ ਦੇ ਕਮਾਂਡਰ ਨੂੰ ਮਾਰ ਦਿੱਤਾ ਸੀ। ਲਸ਼ਕਰ-ਏ-ਤੋਇਬਾ ਦੇ ਇਸ ਚੋਟੀ ਦੇ ਕਮਾਂਡਰ ਦੀ ਪਛਾਣ ਅਮੀਰ ਅਹਿਮਦ ਮੀਰ ਵਜੋਂ ਹੋਈ ਹੈ। ਉਹ ਚੋਲੈਂਡ ਸ਼ੋਪੀਆਂ ਦਾ ਵਸਨੀਕ ਸੀ। ਫ਼ੌਜ ਨੇ ਕਿਹਾ ਕਿ ਸਾਲ 2017 ਤੋਂ ਅਮੀਰ ਮੀਰ ਆਪਣੇ ਇਲਾਕੇ ਵਿੱਚ ਅਪਰੇਸ਼ਨ ਕਰਨ ਲਈ ਕੰਮ ਕਰ ਰਿਹਾ ਸੀ ਅਤੇ ਬਹੁਤ ਸਰਗਰਮ ਵੀ ਸੀ।
ਇਹ ਵੀ ਪੜ੍ਹੋ: Farmers Protest: ਕਿਸਾਨ ਅੰਦੋਲਨ ਦਾ ਅਸਰ, ਪੰਜਾਬ ਸਣੇ ਯੂਪੀ 'ਚ ਵੀ ਕਈ ਟ੍ਰੇਨਾਂ ਰੱਦ, ਵੇਖੋ ਲਿਸਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin