ਪੜਚੋਲ ਕਰੋ
Advertisement
ਜੰਮੂ-ਕਸ਼ਮੀਰ 'ਚ ਸਖਤੀ ਘਟਾਉਣ ਦਾ ਫੈਸਲਾ
ਭਾਰਤ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਕੁਝ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਸੋਮਵਾਰ ਤੱਕ ਹਾਲਾਤ ਠੀਕ ਹੋਣ ਦਾ ਦਾਅਵਾ ਕੀਤਾ ਹੈ। ਮੁੱਖ ਸਕੱਤਰ ਬੀਵੀਆਰ ਸੁਬ੍ਰਮਣੀਅਮ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ 'ਚ ਕਾਨੂੰਨ ਵਿਵਸਥਾ ਬਹਾਲ ਹੋ ਰਹੀ ਹੈ। ਇਸ ਲਈ ਹਾਲਾਤ ਨੂੰ ਵੇਖਦੇ ਹੋਏ ਪਾਬੰਦੀਆਂ ਹਟਾਈਆਂ ਜਾ ਰਹੀਆਂ ਹਨ।
ਨਵੀਂ ਦਿੱਲੀ: ਭਾਰਤ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਕੁਝ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਸੋਮਵਾਰ ਤੱਕ ਹਾਲਾਤ ਠੀਕ ਹੋਣ ਦਾ ਦਾਅਵਾ ਕੀਤਾ ਹੈ। ਮੁੱਖ ਸਕੱਤਰ ਬੀਵੀਆਰ ਸੁਬ੍ਰਮਣੀਅਮ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ 'ਚ ਕਾਨੂੰਨ ਵਿਵਸਥਾ ਬਹਾਲ ਹੋ ਰਹੀ ਹੈ। ਇਸ ਲਈ ਹਾਲਾਤ ਨੂੰ ਵੇਖਦੇ ਹੋਏ ਪਾਬੰਦੀਆਂ ਹਟਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ 'ਚ ਅੱਜ ਤੋਂ ਕੰਮ ਸ਼ੁਰੂ ਹੋ ਗਿਆ ਹੈ। ਇਸ ਤੋਂ ਇਲਾਵਾ ਘਾਟੀ 'ਚ ਸੋਮਵਾਰ ਤੋਂ ਛੋਟੇ ਬੱਚਿਆਂ ਦੇ ਸਕੂਲ ਖੁੱਲ੍ਹਣਗੇ। ਇਸ ਮਗਰੋਂ ਕਾਲਜ ਵੀ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਸੁਰੱਖਿਆ ਸਮੀਖਿਆ ਤੋਂ ਬਾਅਦ ਢਿੱਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਕਦਮ ਚੁੱਕ ਰਹੇ। ਬਿਜਲੀ, ਪਾਣੀ ਤੇ ਮੈਡੀਕਲ ਸੁਵਿਧਾ ਬਹਾਲ ਹੋ ਰਹੀਆਂ ਹਨ।
ਉਨ੍ਹਾਂ ਦਾਅਵਾ ਕੀਤਾ ਕਿ 12 ਜ਼ਿਲ੍ਹਿਆਂ 'ਚ ਹਾਲਾਤ ਪੂਰੀ ਤਰ੍ਹਾਂ ਠੀਕ ਹਨ। ਉਨ੍ਹਾਂ ਕਿਹਾ ਕਿ ਫੋਨ 'ਤੇ ਲੱਗੀ ਪਾਬੰਦੀ ਹੌਲੀ-ਹੌਲੀ ਹਟਾਈ ਜਾਵੇਗੀ। ਸੁਬ੍ਰਮਣੀਅਮ ਨੇ ਸਪਸ਼ਟ ਕੀਤਾ ਕਿ ਕਾਨੂੰਨ ਵਿਵਸਥਾ ਬਣੀ ਰਹੇ, ਇਸ ਲਈ ਪਾਬੰਦੀਆਂ ਲੱਗੀਆਂ ਹਨ। ਇਸ ਲਈ ਜੰਮੂ-ਕਸ਼ਮੀਰ ਦੇ ਲੋਕ ਸਹਿਯੋਗ ਕਰ ਰਹੇ ਹਨ। ਜਿੱਥੇ ਹਾਲਾਤ 'ਚ ਸੁਧਾਰ ਹੋ ਰਿਹਾ ਹੈ, ਉੱਥੇ ਬੰਦਸ਼ਾਂ ਹਟਾਈਆਂ ਜਾ ਰਹੀਆਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਜਨਰਲ ਨੌਲਜ
ਵਿਸ਼ਵ
Advertisement