PM Modi on Pahalgam Attack: ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਦੇ ਬਾਅਦ ਅੱਜ ਯਾਨੀਕਿ 27 ਅਪ੍ਰੈਲ ਪੀਐਮ ਨਰਿੰਦਰ ਮੋਦੀ ਨੇ ਆਪਣੇ "ਮਨ ਕੀ ਬਾਤ" ਪ੍ਰੋਗਰਾਮ ਵਿੱਚ ਫਿਰ ਤੋਂ ਅੱਤਵਾਦ ਦੇ ਮਾਮਲੇ ਨੂੰ ਉਠਾਇਆ। ਉਨ੍ਹਾਂ ਨੇ ਪਹਿਲਗਾਮ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਲਵਾਉਣ ਦਾ ਭਰੋਸਾ ਦਿੱਤਾ।

 

ਪੀਐਮ ਮੋਦੀ ਨੇ ਕਿਹਾ, 'ਅੱਤਵਾਦੀ ਅਤੇ ਅੱਤਵਾਦੀਆਂ ਦਾ ਆਕਾ ਚਾਹੁੰਦੇ ਹਨ ਕਿ ਕਸ਼ਮੀਰ ਫਿਰ ਤੋਂ ਤਬਾਹ ਹੋ ਜਾਏ ਅਤੇ ਇਸ ਲਈ ਇਹਨੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਗਿਆ। ਅੱਤਵਾਦ ਖਿਲਾਫ ਇਸ ਜੰਗ ਵਿੱਚ ਦੇਸ਼ ਦੀ ਇਕਜੁਟਤਾ, 140 ਕਰੋੜ ਭਾਰਤੀ ਲੋਕਾਂ ਦੀ ਇਕਜੁਟਤਾ, ਸਾਡੀ ਸਭ ਤੋਂ ਵੱਡੀ ਤਾਕਤ ਹੈ।" ਉਨ੍ਹਾਂ ਅੱਗੇ ਕਿਹਾ, "ਸੈਲਾਨੀਆਂ ਦੀ ਸੰਖਿਆ ਵਿੱਚ ਰਿਕਾਰਡ ਵਾਧਾ ਹੋ ਰਿਹਾ ਸੀ, ਲੋਕਾਂ ਦੀ ਕਮਾਈ ਵੱਧ ਰਹੀ ਸੀ, ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਤਿਆਰ ਹੋ ਰਹੇ ਸਨ। ਦੇਸ਼ ਦੇ ਦੁਸ਼ਮਣਾਂ ਨੂੰ, ਜੰਮੂ-ਕਸ਼ਮੀਰ ਦੀ ਤਰੱਕੀ ਵਧੀਆ ਨਹੀਂ ਲੱਗੀ ।"

'ਪੀੜਤ ਪਰਿਵਾਰਾਂ ਦੇ ਪ੍ਰਤੀ ਗਹਿਰੀ ਸੰਵੇਦਨਾ', ਬੋਲੇ ਪੀਐਮ ਮੋਦੀ

ਪੀਐਮ ਮੋਦੀ ਨੇ ਕਿਹਾ, "ਭਾਵੇਂ ਉਹ ਕਿਸੇ ਵੀ ਰਾਜ ਦਾ ਹੋਵੇ, ਉਹ ਕਿਹੜੀ ਵੀ ਭਾਸ਼ਾ ਬੋਲਦਾ ਹੋਵੇ, ਪਰ ਉਹ ਉਨ੍ਹਾਂ ਲੋਕਾਂ ਦੇ ਦਰਦ ਨੂੰ ਮਹਿਸੂਸ ਕਰ ਰਿਹਾ ਹੈ, ਜਿਨ੍ਹਾਂ ਨੇ ਇਸ ਹਮਲੇ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਇਆ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਈ ਅੱਤਵਾਦੀ ਘਟਨਾ ਨੇ ਦੇਸ਼ ਦੇ ਹਰ ਨਾਗਰਿਕ ਨੂੰ ਦੁੱਖ ਪਹੁੰਚਾਇਆ ਹੈ। ਪੀੜਤ ਪਰਿਵਾਰਾਂ ਦੇ ਪ੍ਰਤੀ ਹਰ ਭਾਰਤੀ ਦੇ ਮਨ ਵਿੱਚ ਗਹਿਰੀ ਸੰਵੇਦਨਾ ਹੈ।"

ਪੀਐਮ ਮੋਦੀ ਨੇ ਕਿਹਾ, "ਅੱਜ ਜਦੋਂ ਮੈਂ ਤੁਹਾਡੇ ਨਾਲ ਮਾਨ ਕੀ ਬਾਤ ਕਰ ਰਿਹਾ ਹਾਂ ਤਾਂ ਮੇਰੇ ਦਿਲ ਵਿੱਚ ਇੱਕ ਡੂੰਘਾ ਦਰਦ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੇ ਹਰ ਨਾਗਰਿਕ ਨੂੰ ਦੁੱਖੀ ਕਰ ਦਿੱਤਾ ਹੈ। ਹਰ ਕਿਸੇ ਨੂੰ ਪੀੜਤ ਪਰਿਵਾਰਾਂ ਦੇ ਪ੍ਰਤੀ ਗਹਿਰੀ ਸੰਵੇਦਨਾ ਹੈ। ਮੈਂ ਸਮਝਦਾ ਹਾਂ ਕਿ ਅੱਤਵਾਦੀ ਹਮਲੇ ਦੀਆਂ ਤਸਵੀਰਾਂ ਦੇਖ ਕੇ ਹਰ ਨਾਗਰਿਕ ਦੇ ਵਿਚ ਗੁੱਸੇ ਪਾਇਆ ਜਾ ਰਿਹਾ ਹੈ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।