ਪੜਚੋਲ ਕਰੋ
Advertisement
ਗਰਭਵਤੀ ਹਥਨੀ ਦੇ ਕਤਲ ਕੇਸ 'ਚ ਮੁਲਜ਼ਮ ਗ੍ਰਿਫ਼ਤਾਰ
ਕੇਰਲ ‘ਚ ਇੱਕ ਗਰਭਵਤੀ ਹਥਨੀ ਦੀ ਦਰਦਨਾਕ ਮੌਤ ਦਾ ਮਾਮਲਾ ਭਾਂਬੜ ਵਾਂਗ ਮੱਚ ਰਿਹਾ ਹੈ। ਗਰਭਵਤੀ ਹਥਨੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਤਿਰੂਵਨੰਤਪੁਰਮ: ਕੇਰਲ (Kerala) ਵਿੱਚ ਗਰਭਵਤੀ ਹਥਨੀ (Pregnant Elephant) ਦੀ ਦਰਦਨਾਕ ਮੌਤ ਦੇ ਮਾਮਲੇ ਨਵਾਂ ਮੋੜ ਆਇਆ। ਇਸ ਮਾਮਲੇ ‘ਚ ਸ਼ਾਮਲ ਮੁਲਜ਼ਮ ਨੂੰ ਗ੍ਰਿਫਤਾਰ (Man arrested) ਕੀਤਾ ਗਿਆ ਹੈ। ਰਾਜ ਦੇ ਜੰਗਲਾਤ ਮੰਤਰੀ ਨੇ ਇਹ ਜਾਣਕਾਰੀ ਦਿੱਤੀ। ਜੰਗਲਾਤ ਮਹਿਕਮੇ ਦੇ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮ, ਜਿਸ ਦੀ ਉਮਰ ਕਰੀਬ 40 ਸਾਲ ਹੈ, ਕਥਿਤ ਤੌਰ 'ਤੇ ਵਿਸਫੋਟਕ ਸਪਲਾਈ ਕਰ ਰਿਹਾ ਸੀ। ਦੱਸ ਦਈਏ ਕਿ ਇਸ ਮਾਮਲੇ ਵਿੱਚ ਇਹ ਪਹਿਲੀ ਗ੍ਰਿਫਤਾਰੀ ਹੈ।
ਕੇਰਲ ਦੇ ਮੁੱਖ ਮੰਤਰੀ ਪਿਨਾਰਯ ਵਿਜਯਨ ਨੇ ਕਿਹਾ ਹੈ ਕਿ ਸਾਡੀ ਨਜ਼ਰ ਤਿੰਨ ਸ਼ੱਕੀ ਵਿਅਕਤੀਆਂ 'ਤੇ ਟਿਕੀ ਹੋਈ ਹੈ। ਸੀਐਮ ਨੇ ਇੱਕ ਟਵੀਟ ਵਿੱਚ ਕਿਹਾ, ‘ਤਿੰਨਾਂ ਸ਼ੱਕੀ ਵਿਅਕਤੀਆਂ ‘ਤੇ ਧਿਆਨ ਕੇਂਦਰਤ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਤੇ ਜੰਗਲਾਤ ਵਿਭਾਗ ਮਿਲ ਕੇ ਇਸ ਘਟਨਾ ਦੀ ਜਾਂਚ ਕਰਨਗੇ।
ਜ਼ਿਲ੍ਹਾ ਪੁਲਿਸ ਮੁਖੀ ਤੇ ਜ਼ਿਲ੍ਹਾ ਜੰਗਲਾਤ ਅਫਸਰ ਨੇ ਵੀਰਵਾਰ ਨੂੰ ਮੌਕੇ ਦਾ ਦੌਰਾ ਕੀਤਾ। ਇਸ ਦੌਰਾਨ ਜੰਗਲਾਤ ਵਿਭਾਗ ਨੇ ਕਿਹਾ ਹੈ ਕਿ ਜਾਂਚ ਵਿੱਚ ਅਹਿਮ ਕਾਮਯਾਬੀ ਮਿਲੀ ਹੈ। ਹਥਨੀ ਦੀ ਮੌਤ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਹੈ।
ਜੰਗਲਾਤ ਵਿਭਾਗ ਨੇ ਕਿਹਾ ਹੈ ਕਿ ਉਹ ਦੋਸ਼ੀਆਂ ਨੂੰ ਸਜਾ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਵਿਭਾਗ ਨੇ ਇੱਕ ਟਵੀਟ ਵਿੱਚ ਕਿਹਾ, “ਹਥਨੀ ਦੇ ਸ਼ਿਕਾਰ ਲਈ ਦਰਜ ਕੀਤੇ ਕੇਸ ਵਿੱਚ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਇਸ ਸਬੰਧ ਵਿੱਚ ਬਣਾਈ ਗਈ ਐਸਆਈਟੀ ਨੂੰ ਅਹਿਮ ਸੁਰਾਗ ਮਿਲਿਆ ਹੈ। ਜੰਗਲਾਤ ਵਿਭਾਗ ਦੋਸ਼ੀਆਂ ਨੂੰ ਵੱਧ ਤੋਂ ਵੱਧ ਸਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।“
ਦੂਜੇ ਪਾਸੇ ਕੇਂਦਰ ਸਰਕਾਰ ਨੇ ਇਸ ਮਾਮਲੇ ‘ਤੇ ਗੰਭੀਰ ਵਿਚਾਰ ਲੈਂਦਿਆਂ ਸੂਬੇ ਤੋਂ ਰਿਪੋਰਟ ਮੰਗੀ ਹੈ। ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਹਾ ਕਿ ਕੇਂਦਰ ਨੇ ਇਸ ਬਾਰੇ ਪੂਰੀ ਰਿਪੋਰਟ ਮੰਗੀ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਏਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਧਰਮ
ਪੰਜਾਬ
ਪੰਜਾਬ
Advertisement