ਕੇਰਲ ਦੇ ਮੁੱਖ ਮੰਤਰੀ ਪਿਨਾਰਯ ਵਿਜਯਨ ਨੇ ਕਿਹਾ ਹੈ ਕਿ ਸਾਡੀ ਨਜ਼ਰ ਤਿੰਨ ਸ਼ੱਕੀ ਵਿਅਕਤੀਆਂ 'ਤੇ ਟਿਕੀ ਹੋਈ ਹੈ। ਸੀਐਮ ਨੇ ਇੱਕ ਟਵੀਟ ਵਿੱਚ ਕਿਹਾ, ‘ਤਿੰਨਾਂ ਸ਼ੱਕੀ ਵਿਅਕਤੀਆਂ ‘ਤੇ ਧਿਆਨ ਕੇਂਦਰਤ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਤੇ ਜੰਗਲਾਤ ਵਿਭਾਗ ਮਿਲ ਕੇ ਇਸ ਘਟਨਾ ਦੀ ਜਾਂਚ ਕਰਨਗੇ।
ਜ਼ਿਲ੍ਹਾ ਪੁਲਿਸ ਮੁਖੀ ਤੇ ਜ਼ਿਲ੍ਹਾ ਜੰਗਲਾਤ ਅਫਸਰ ਨੇ ਵੀਰਵਾਰ ਨੂੰ ਮੌਕੇ ਦਾ ਦੌਰਾ ਕੀਤਾ। ਇਸ ਦੌਰਾਨ ਜੰਗਲਾਤ ਵਿਭਾਗ ਨੇ ਕਿਹਾ ਹੈ ਕਿ ਜਾਂਚ ਵਿੱਚ ਅਹਿਮ ਕਾਮਯਾਬੀ ਮਿਲੀ ਹੈ। ਹਥਨੀ ਦੀ ਮੌਤ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਹੈ।
ਜੰਗਲਾਤ ਵਿਭਾਗ ਨੇ ਕਿਹਾ ਹੈ ਕਿ ਉਹ ਦੋਸ਼ੀਆਂ ਨੂੰ ਸਜਾ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਵਿਭਾਗ ਨੇ ਇੱਕ ਟਵੀਟ ਵਿੱਚ ਕਿਹਾ, “ਹਥਨੀ ਦੇ ਸ਼ਿਕਾਰ ਲਈ ਦਰਜ ਕੀਤੇ ਕੇਸ ਵਿੱਚ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਇਸ ਸਬੰਧ ਵਿੱਚ ਬਣਾਈ ਗਈ ਐਸਆਈਟੀ ਨੂੰ ਅਹਿਮ ਸੁਰਾਗ ਮਿਲਿਆ ਹੈ। ਜੰਗਲਾਤ ਵਿਭਾਗ ਦੋਸ਼ੀਆਂ ਨੂੰ ਵੱਧ ਤੋਂ ਵੱਧ ਸਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।“
ਦੂਜੇ ਪਾਸੇ ਕੇਂਦਰ ਸਰਕਾਰ ਨੇ ਇਸ ਮਾਮਲੇ ‘ਤੇ ਗੰਭੀਰ ਵਿਚਾਰ ਲੈਂਦਿਆਂ ਸੂਬੇ ਤੋਂ ਰਿਪੋਰਟ ਮੰਗੀ ਹੈ। ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਹਾ ਕਿ ਕੇਂਦਰ ਨੇ ਇਸ ਬਾਰੇ ਪੂਰੀ ਰਿਪੋਰਟ ਮੰਗੀ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਏਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904