ਸ੍ਰੀਨਗਰ: ਜੰਮੂ ਕਸ਼ਮੀਰ (Jammu and Kashmir) ਦੇ ਪੁਲਵਾਮਾ ਦੇ ਗੋਸੂ ਖੇਤਰ 'ਚ ਮੰਗਲਵਾਰ ਸਵੇਰ ਤੋਂ ਸੁਰੱਖਿਆ ਬਲਾਂ (security forces) ਅਤੇ ਅੱਤਵਾਦੀਆਂ ਦਰਮਿਆਨ ਮੁੱਠਭੇੜ ਚੱਲ ਰਹੀ ਹੈ। ਅੱਤਵਾਦੀ ਇੱਕ ਘਰ ਤੋਂ ਛੁਪ ਕੇ ਫਾਇਰਿੰਗ ਕਰ ਰਹੇ ਹਨ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ (terrorists) ਨੂੰ ਢੇਰ ਕਰ ਦਿੱਤਾ। ਇਸ ਦੇ ਨਾਲ ਹੀ ਅੱਤਵਾਦੀਆਂ ਦੀ ਗੋਲੀ ਨਾਲ ਦੋ ਜਵਾਨ ਵੀ ਜ਼ਖ਼ਮੀ ਹੋਏ ਹਨ। ਖ਼ਬਰਾਂ ਮੁਤਾਬਕ ਤਿੰਨ ਅੱਤਵਾਦੀ ਇੱਕ ਘਰ ਵਿੱਚ ਲੁਕੇ ਹੋਏ ਹਨ। ਸੁਰੱਖਿਆ ਬਲਾਂ ਨੇ ਚਾਰੇ ਪਾਸੇ ਤੋਂ ਪੂਰੇ ਖੇਤਰ ਨੂੰ ਘੇਰ ਲਿਆ ਹੈ।

ਪੁੰਛ ਵਿਚ ਕੰਟਰੋਲ ਰੇਖਾ 'ਤੇ ਭਾਰੀ ਫਾਇਰਿੰਗ:

ਇਸ ਤੋਂ ਪਹਿਲਾਂ ਐਤਵਾਰ ਨੂੰ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ LoC 'ਤੇ ਬਿਨਾਂ ਕਿਸੇ ਉਕਸਾਵੇ ਦੇ ਗੋਲੀਆਂ ਚਲਾਈਆਂ। ਰੱਖਿਆ ਬੁਲਾਰੇ ਕਰਨਲ ਦਵੇਂਦਰ ਆਨੰਦ ਨੇ ਕਿਹਾ, “ਐਤਵਾਰ ਸ਼ਾਮ ਕਰੀਬ 7.45 ਵਜੇ ਪਾਕਿਸਤਾਨ ਨੇ ਪੁੰਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ ਵਿੱਚ ਕੰਟਰੋਲ ਰੇਖਾ ‘ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਅਤੇ ਮੋਟਾਰ ਨਾਲ ਗੋਲੇ ਦਾਗ ਕੇ ਜੰਗਬੰਦੀ ਦੀ ਉਲੰਘਣਾ (ceasefire violation) ਕਰਨੀ ਸ਼ੁਰੂ ਕਰ ਦਿੱਤੀ। ਭਾਰਤੀ ਫੌਜ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ।"

ਦੱਸ ਦਈਏ ਕਿ ਪਾਕਿਸਤਾਨ ਨੇ ਇਸ ਸਾਲ ਹੁਣ ਤਕ ਜੰਮੂ-ਕਸ਼ਮੀਰ ਵਿਚ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ 2,400 ਵਾਰ ਤੋਂ ਜ਼ਿਆਦਾ ਵਾਰ ਦੁਵੱਲੀ ਜੰਗਬੰਦੀ ਦੀ ਉਲੰਘਣਾ ਕੀਤਾ ਹੈ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904