ਕੋਲਕਾਤਾ: ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਵਿੱਚ ਅਣਪਛਾਤੇ ਬਦਮਾਸ਼ਾਂ ਨੇ ਮੰਗਲਵਾਰ ਨੂੰ ਤ੍ਰਿਣਮੂਲ ਕਾਂਗਰਸ ਦੇ ਇੱਕ ਨੇਤਾ ਨੂੰ ਗੋਲੀ ਮਾਰ ਦਿੱਤੀ ਅਤੇ ਜ਼ਖਮੀ ਕਰ ਦਿੱਤਾ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਸਥਾਨਕ ਬਾਜ਼ਾਰ ਵਿੱਚ ਸਬਜ਼ੀਆਂ ਖਰੀਦ ਰਿਹਾ ਸੀ।
ਉਨ੍ਹਾਂ ਕਿਹਾ ਕਿ ਬੰਸਬੇਰੀਆ ਮਿਉਂਸਪਲਟੀ ਦੇ ਸਾਬਕਾ ਮੀਤ ਪ੍ਰਧਾਨ ਆਦਿਤਿਆ ਨਿਯੋਗੀ ਨੂੰ ਗੰਭੀਰ ਹਾਲਤ ਵਿੱਚ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸਨੂੰ ਕੋਲਕਾਤਾ ਰੈਫ਼ਰ ਕਰ ਦਿੱਤਾ ਗਿਆ। ਭਾਜਪਾ ਸੂਤਰਾਂ ਨੇ ਦਾਅਵਾ ਕੀਤਾ ਕਿ ਇਹ ਘਟਨਾ ਸੱਤਾਧਾਰੀ ਧਿਰ ਅੰਦਰ ਧੜੇਬੰਦੀ ਦਾ ਨਤੀਜਾ ਹੈ।
ਉਧਰ ਦੋਸ਼ਾਂ ਨੂੰ ਨਕਾਰਦਿਆਂ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਤਪਨ ਦਾਸਗੁਪਤਾ ਨੇ ਕਿਹਾ, "ਭਗਵਾ ਪਾਰਟੀ ਦੇ ਕਾਰਕੁਨਾਂ ਨੇ ਤ੍ਰਿਣਮੂਲ ਕਾਂਗਰਸ ਦੇ ਕੁਝ ਗੱਦਾਰਾਂ ਨਾਲ ਹਮਲਾ ਕੀਤਾ, ਜਿਨ੍ਹਾਂ ਨੂੰ ਤਾਜ਼ਾ ਚੋਣਾਂ ਦੌਰਾਨ ਪਰਦਾਫਾਸ਼ ਹੋਇਆ ਸੀ।"
ਇਸ ਘਟਨਾ ਦੇ ਵਿਰੋਧ ਵਿੱਚ ਕੁਝ ਟੀਐਮਸੀ ਕਾਰਕੁਨਾਂ ਨੇ ਬੰਸਬੇਰੀਆ ਖੇਤਰ ਵਿੱਚ ਪ੍ਰਦਰਸ਼ਨ ਕੀਤਾ। ਅਧਿਕਾਰੀ ਨੇ ਦੱਸਿਆ ਕਿ ਘਟਨਾ ਵਾਲੀ ਥਾਂ ‘ਤੇ ਪੁਲਿਸ ਤਾਇਨਾਤ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: G7 Summit: ਪ੍ਰਧਾਨ ਮੰਤਰੀ ਮੋਦੀ G7 ਸੰਮੇਲਨ ਵਿਚ ਨਹੀਂ ਹੋਣਗੇ ਸ਼ਾਮਲ, ਇਸ ਵਜ੍ਹਾ ਕਰਕੇ ਲਿਆ ਫੈਸਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin