BBC India : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦੱਸਿਆ ਕਿ ਵੀਰਵਾਰ ਨੂੰ (13 ਅਪ੍ਰੈਲ) ਨੂੰ ਉਸ ਨੇ ਵਿਦੇਸ਼ੀ ਮੁਦਰਾ ਉਲੰਘਨਾ ਦੇ ਮਾਮਲੇ ਵਿਚ ਬੀਬੀਸੀ ਇੰਡੀਆ ਖ਼ਿਲਾਫ਼ ਮਾਮਲਾ ਦਰਜ ਲਿਆ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਬੀਬੀਸੀ ਦੇ ਖ਼ਿਲਾਫ਼ ਭਾਰਤ ਵਿਚ ਅਜਿਹਾ ਕੋਈ ਕਾਰਵਾਈ ਕੀਤੀ ਗਈ ਹੋਵੇ।
ਇਸ ਸਾਲ ਫਰਵਰੀ 2023 'ਚ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਦਿੱਲੀ 'ਚ ਬੀਬੀਸੀ ਦਫ਼ਤਰ 'ਤੇ ਛਾਪਾ ਮਾਰਿਆ ਅਤੇ ਇਸ ਨਾਲ ਜੁੜੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ। ਇਸ ਮਾਮਲੇ 'ਤੇ ਅਧਿਕਾਰਤ ਬਿਆਨ ਦਿੰਦੇ ਹੋਏ ਆਮਦਨ ਕਰ ਵਿਭਾਗ ਨੇ ਕਿਹਾ ਸੀ ਕਿ ਉਹ FDI ਉਲੰਘਣਾ ਦੇ ਮਾਮਲੇ 'ਚ BBC ਦੀ ਜਾਂਚ ਕਰਨਗੇ। ਇਸ ਸਬੰਧ ਵਿੱਚ, ਅੱਜ ਈਡੀ ਨੇ ਵਿਦੇਸ਼ੀ ਮੁਦਰਾ ਉਲੰਘਣਾ ਐਕਟ (ਫੇਮਾ ਫੰਡਿੰਗ ਬੇਨਿਯਮੀਆਂ) ਦੇ ਤਹਿਤ ਬੀਬੀਸੀ 'ਤੇ ਕੇਸ ਦਰਜ ਕੀਤਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਈਡੀ ਨੇ ਕੰਪਨੀ ਦੇ ਕੁਝ ਅਧਿਕਾਰੀਆਂ ਨੂੰ ਫੇਮਾ ਤਹਿਤ ਸੰਸਥਾ ਨਾਲ ਸਬੰਧਤ ਦਸਤਾਵੇਜ਼ ਅਤੇ ਬਿਆਨ ਦਰਜ ਕਰਨ ਲਈ ਵੀ ਕਿਹਾ ਹੈ। ਹਾਲਾਂਕਿ ਖਬਰ ਲਿਖੇ ਜਾਣ ਤੱਕ ਬੀਬੀਸੀ ਨੇ ਇਸ ਮੁੱਦੇ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ