(Source: ECI/ABP News/ABP Majha)
Good Morning ਦੀ ਬਜਾਏ ਸਕੂਲਾਂ 'ਚ 'ਜੈ ਹਿੰਦ' ਕਹਿਣਗੇ ਬੱਚੇ, 15 ਅਗਸਤ ਤੋਂ ਹੋ ਰਿਹਾ ਬਦਲਾਅ, ਸਰਕਾਰ ਨੇ ਜਾਰੀ ਕੀਤਾ ਆਦੇਸ਼
ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਇਹ ਸਰਕੂਲਰ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਬਲਾਕ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਭੇਜ ਦਿੱਤਾ ਹੈ।
Independence Day 2024: ਹਰਿਆਣਾ ਵਿੱਚ ਇਸ ਸੁਤੰਤਰਤਾ ਦਿਵਸ ਤੋਂ ਹੁਣ ਸਾਰੇ ਸਕੂਲਾਂ ਵਿੱਚ 'ਗੁੱਡ ਮਾਰਨਿੰਗ' ਦੀ ਥਾਂ 'ਜੈ ਹਿੰਦ' ਦੀ ਵਰਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਇੱਕ ਸਰਕਾਰੀ ਸਰਕੂਲਰ ਵਿੱਚ ਦਿੱਤੀ ਗਈ ਹੈ। ਰਾਜ ਸਰਕਾਰ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਵੀਰਵਾਰ ਨੂੰ ਜਾਰੀ ਇੱਕ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰੀ ਸਵੈਮਾਣ ਦੀ ਡੂੰਘੀ ਭਾਵਨਾ ਪੈਦਾ ਕਰਨਾ ਹੈ।
ਸਰਕੂਲਰ 'ਚ ਕਿਹਾ ਗਿਆ ਹੈ ਕਿ 'ਜੈ ਹਿੰਦ' ਦਾ ਨਾਅਰਾ ਸੁਭਾਸ਼ ਚੰਦਰ ਬੋਸ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਦੌਰਾਨ ਦਿੱਤਾ ਸੀ ਅਤੇ ਆਜ਼ਾਦੀ ਤੋਂ ਬਾਅਦ ਇਸ ਨੂੰ ਹਥਿਆਰਬੰਦ ਬਲਾਂ ਨੇ ਸਲਾਮੀ ਵਜੋਂ ਅਪਣਾਇਆ ਸੀ। ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਇਹ ਸਰਕੂਲਰ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਬਲਾਕ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਭੇਜ ਦਿੱਤਾ ਹੈ।
ਸਰਕੂਲਰ ਅਨੁਸਾਰ ਹੁਣ ਸਕੂਲਾਂ ਵਿਚ 'ਗੁੱਡ ਮਾਰਨਿੰਗ' ਦੀ ਬਜਾਏ 'ਜੈ ਹਿੰਦ' ਦੀ ਵਰਤੋਂ ਕੀਤੀ ਜਾਵੇਗੀ, ਤਾਂ ਜੋ ਵਿਦਿਆਰਥੀ ਹਰ ਰੋਜ਼ 'ਰਾਸ਼ਟਰੀ ਏਕਤਾ ਦੀ ਭਾਵਨਾ ਤੋਂ ਪ੍ਰੇਰਿਤ' ਹੋ ਸਕਣ ਅਤੇ ਦੇਸ਼ ਦੇ ਅਮੀਰ ਇਤਿਹਾਸ ਲਈ 'ਸਤਿਕਾਰ' ਦਾ ਪ੍ਰਗਟਾਵਾ ਕਰ ਸਕਣ। ਇਸ ਵਿੱਚ ਕਿਹਾ ਗਿਆ ਹੈ ਕਿ 'ਜੈ ਹਿੰਦ' ਖੇਤਰੀ, ਭਾਸ਼ਾਈ ਤੇ ਸੱਭਿਆਚਾਰਕ ਵਖਰੇਵਿਆਂ ਤੋਂ ਪਰੇ ਹੈ ਅਤੇ ਵਿਭਿੰਨ ਪਿਛੋਕੜ ਵਾਲੇ ਵਿਦਿਆਰਥੀਆਂ ਵਿੱਚ ਏਕਤਾ ਨੂੰ ਵਧਾਵਾ ਦਿੰਦਾ ਹੈ।
ਇਹ ਵੀ ਪੜ੍ਹੋ-Punjab News: ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ ! ਲੋਕ ਸਭਾ ਦੀ ਮੈਂਬਰਸ਼ਿੱਪ ਖ਼ਿਲਾਫ਼ ਪਾਈ ਪਟੀਸ਼ਨ ਰੱਦ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :