ਲਾਲ ਕਿਲ੍ਹੇ ਦੇ ਪ੍ਰਾਚੀਰ ਤੋਂ ਪ੍ਰਧਾਨ ਮੰਤਰੀ ਮੋਦੀ ਨੇ ਦੀਵਾਲੀ ਲਈ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦੀਵਾਲੀ ਉਹ “ਡਬਲ ਦੀਵਾਲੀ” ਮਨਾਉਣ ਵਾਲੇ ਹਨ। ਉਨ੍ਹਾਂ ਨੇ ਇਸ ਦੌਰਾਨ ਵੱਡੇ ਸੁਧਾਰਾਂ ਦੀ ਵੀ ਗੱਲ ਕੀਤੀ ਅਤੇ ਇਸ ਲਈ ਇੱਕ ਟਾਸਕ ਫੋਰਸ ਬਣਾਉਣ ਦਾ ਐਲਾਨ ਕੀਤਾ, ਤਾਂ ਜੋ ਸੁਧਾਰਾਂ ਨੂੰ ਲਾਗੂ ਕੀਤਾ ਜਾ ਸਕੇ।

ਸਸਤੀਆਂ ਹੋਣਗੀਆਂ ਰੋਜ਼ਾਨਾ ਦੀਆਂ ਚੀਜ਼ਾਂ

ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਪਿਛਲੇ 8 ਸਾਲਾਂ ਵਿੱਚ ਜੀਐਸਟੀ ਰਾਹੀਂ ਟੈਕਸ ਸਿਸਟਮ ਨੂੰ ਸਧਾਰਿਆ ਗਿਆ ਹੈ। ਇਸ ਸਿਸਟਮ ਦਾ ਮੁਲਾਂਕਣ ਕੀਤਾ ਗਿਆ ਅਤੇ ਰਾਜਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਐਲਾਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਨੇਕਸਟ ਜਨਰੇਸ਼ਨ ਜੀਐਸਟੀ (Next Generation GST) ਰਿਫਾਰਮਸ ਲੈ ਕੇ ਆ ਰਹੇ ਹਾਂ। ਉਨ੍ਹਾਂ ਇਸਨੂੰ ਵੱਡੀ ਸੁਵਿਧਾ ਵਜੋਂ ਵੇਖਿਆ ਅਤੇ ਉਦਯੋਗਾਂ ਲਈ ਲਾਭਦਾਇਕ ਹੋਣ ਦੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਜੀਐਸਟੀ ਦੀਆਂ ਦਰਾਂ ਕਾਫ਼ੀ ਘੱਟ ਹੋ ਜਾਣਗੀਆਂ, ਰੋਜ਼ਮਰਾ ਦੀਆਂ ਚੀਜ਼ਾਂ ਸਸਤੀ ਹੋ ਜਾਣਗੀਆਂ ਅਤੇ ਇਸ ਨਾਲ ਅਰਥਵਿਵਸਥਾ ਨੂੰ ਵੱਡਾ ਸਮਰਥਨ ਮਿਲੇਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।