ਪੜਚੋਲ ਕਰੋ
Advertisement
ਭਾਰਤ ਨੇ ਕਬੂਲਿਆ ਪਾਕਿ ਹਵਾਈ ਫ਼ੌਜ ਦੇ ਟਾਕਰੇ 'ਚ ਜਹਾਜ਼ ਕ੍ਰੈਸ਼, ਪਾਇਲਟ ਲਾਪਤਾ
ਨਵੀਂ ਦਿੱਲੀ: ਪਾਕਿਸਤਾਨ ਵੱਲੋਂ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਬਾਰੇ ਭਾਰਤ ਸਰਕਾਰ ਨੇ ਅਧਿਕਾਰਤ ਸੂਚਨਾ ਜਾਰੀ ਕਰ ਦਿੱਤੀ ਹੈ। ਸਰਕਾਰ ਨੇ ਮੰਨਿਆ ਹੈ ਕਿ ਇਸ ਕਾਰਵਾਈ ਵਿੱਚ ਜਹਾਜ਼ ਕ੍ਰੈਸ਼ ਹੋਇਆ ਹੈ ਤੇ ਉਨ੍ਹਾਂ ਦਾ ਇੱਕ ਪਾਇਲਟ ਲਾਪਤਾ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬੁੱਧਵਾਰ ਸਵੇਰ ਪਾਕਿਸਤਾਨ ਨੇ ਭਾਰਤੀ ਹਵਾਈ ਖੇਤਰ ਵਿੱਚ ਦਾਖ਼ਲ ਹੋ ਕੇ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ 'ਤੇ ਜਵਾਬੀ ਕਾਰਵਾਈ ਕਰਦਿਆਂ ਭਾਰਤੀ ਹਵਾਈ ਫ਼ੌਜ ਨੇ ਪਾਕਿਸਤਾਨ ਦਾ ਇੱਕ ਲੜਾਕੂ ਜਹਾਜ਼ ਸੁੱਟ ਦਿੱਤਾ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਟਾਕਰੇ ਦੌਰਾਨ ਭਾਰਤ ਦਾ ਇੱਕ ਮਿੱਗ-21 ਜਹਾਜ਼ ਕ੍ਰੈਸ਼ ਹੋਇਆ ਹੈ ਤੇ ਭਾਰਤ ਦਾ ਇੱਕ ਪਾਇਲਟ ਵੀ ਲਾਪਤਾ ਹੈ। ਹਾਲਾਂਕਿ, ਇਸ ਪਾਇਲਟ ਨੂੰ ਪਾਕਿਸਤਾਨ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਸ ਦੀ ਭਾਰਤ ਪੁਸ਼ਟੀ ਕਰ ਰਿਹਾ ਹੈ।
ਬੀਤੇ ਕੱਲ੍ਹ ਭਾਰਤ ਨੇ ਪਾਕਿਸਤਾਨੀ ਹੱਦ ਅੰਦਰ ਦਾਖ਼ਲ ਹੋ ਕੇ ਬਾਲਾਕੋਟ ਸਥਿਤ ਜੈਸ਼-ਏ-ਮੁਹੰਮਦ ਦੇ ਦਹਿਸ਼ਤੀ ਕੈਂਪਾਂ 'ਤੇ ਹਵਾਈ ਕਾਰਵਾਈ ਕੀਤੀ ਸੀ। ਇਸ ਕਾਰਵਾਈ ਮਗਰੋਂ ਪਾਕਿਸਤਾਨ ਨੇ ਵੀ ਅੱਜ ਸਵੇਰੇ ਪਲਟਵਾਰ ਕੀਤਾ ਤੇ ਕਸ਼ਮੀਰ ਦੇ ਰਾਜੌਰੀ ਤੇ ਪੁੰਛ ਜ਼ਿਲ੍ਹਿਆਂ 'ਚ ਭਾਰਤੀ ਹਵਾਈ ਖੇਤਰ 'ਚ ਦਾਖ਼ਲ ਹੋਏ ਤੇ ਬੰਬ ਸੁੱਟੇ। ਹਾਲਾਂਕਿ, ਇਸ ਕਾਰਵਾਈ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।
ਦੇਖੋ ਵੀਡੀਓ-
#WATCH Raveesh Kumar, MEA: One Pakistan Air Force fighter aircraft was shot down by Indian Air Force. In this engagement, we have lost one MiG 21. Pilot is missing in action. Pakistan claims he is in their custody. We are ascertaining the facts. pic.twitter.com/Bm0nVChuzF
— ANI (@ANI) February 27, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement