INDIA Alliance: ਕੇਂਦਰ ਵਿੱਚ ਸਰਕਾਰ ਬਣਾਉਣ ਲਈ ਇੰਡੀਆ ਗਠਜੋੜ ਐਕਸ਼ਨ ਮੋਡ ਵਿੱਚ ਆ ਗਿਆ ਹੈ। ਇਸ ਦੌਰਾਨ ਸਮਾਜਵਾਦੀ ਪਾਰਟੀ ਦੇ ਨੇਤਾ ਤੇ ਯੂਪੀ ਦੇ ਸਾਬਕਾ ਸੀਐਮ ਅਖਿਲੇਸ਼ ਯਾਦਵ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਅਖਿਲੇਸ਼ ਯਾਦਵ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦੇ ਕੁਝ ਨੇਤਾਵਾਂ ਨਾਲ ਗੱਲ ਕਰਨ ਤੇ ਉਨ੍ਹਾਂ ਨੂੰ ਇੰਡੀਆ ਗੱਠਜੋੜ ਦੇ ਨਾਲ ਇਕੱਠੇ ਹੋਣ ਲਈ ਮਨਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।


ਸੂਤਰਾਂ ਦਾ ਦਾਅਵਾ ਹੈ ਕਿ ਅਖਿਲੇਸ਼ ਯਾਦਵ ਨੂੰ ਤੇਲਗੂ ਦੇਸ਼ਮ ਪਾਰਟੀ ਦੇ ਨੇਤਾ ਚੰਦਰਬਾਬੂ ਨਾਇਡੂ ਤੇ ਜਨਤਾ ਦਲ ਯੂਨਾਈਟਿਡ ਦੇ ਰਾਸ਼ਟਰੀ ਪ੍ਰਧਾਨ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਗੱਲ ਕਰਨ ਲਈ ਕਿਹਾ ਗਿਆ ਹੈ। ਅਖਿਲੇਸ਼ ਯਾਦਵ ਮੰਗਲਵਾਰ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋਣਗੇ। ਇਸ ਤੋਂ ਪਹਿਲਾਂ ਉਹ ਆਪਣੀ ਜਿੱਤ ਦਾ ਸਰਟੀਫਿਕੇਟ ਲੈਣ ਕਨੌਜ ਜਾਣਗੇ।


ਦੱਸ ਦਈਏ ਕਿ ਬੀਜੇਪੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਨੂੰ ਬੇਸ਼ੱਕ ਬਹੁਮਤ ਮਿਲ ਗਿਆ ਹੈ, ਪਰ ਇਸ ਵਾਰ ਸੱਤਾ ਦੀਆਂ ਚਾਬੀਆਂ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਐਨ ਚੰਦਰਬਾਬੂ ਨਾਇਡੂ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਹੱਥਾਂ ਵਿੱਚ ਹਨ। ਅਜਿਹਾ ਇਸ ਲਈ ਕਿਉਂਕਿ ਭਾਜਪਾ ਨੂੰ ਆਪਣੇ ਦਮ 'ਤੇ ਬਹੁਮਤ ਨਹੀਂ ਮਿਲਿਆ।


ਦੂਜੇ ਪਾਸੇ ਇੰਡੀਆ ਗੱਠਜੋੜ ਨੇ ਵੀ ਚੰਦਰਬਾਬੂ ਨਾਇਡੂ ਤੇ ਨਿਤੀਸ਼ ਕੁਮਾਰ ਉਪਰ ਡੋਰੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਸੂਤਰਾਂ ਮੁਤਾਬਕ ਸ਼ਰਦ ਪਵਾਰ ਨੇ ਚੰਦਰਬਾਬੂ ਨਾਇਡੂ ਤੇ ਨਿਤੀਸ਼ ਕੁਮਾਰ ਨਾਲ ਗੱਲ ਕੀਤੀ ਹੈ। ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਕੋਲ 16 ਤੇ ਜੇਡੀਯੂ ਕੋਲ 12 ਸੀਟਾਂ ਹਨ। ਜੇਕਰ ਐਨਡੀਏ ਤੋਂ ਇਹ 38 ਸੀਟਾਂ ਵੱਖ ਹੁੰਦੀਆਂ ਹਨ ਤਾਂ ਬੀਜੇਪੀ ਸਰਕਾਰ ਨਹੀਂ ਬਣਾ ਸਕੇਗੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।