INDIA ਗੱਠਜੋੜ ਨੇ ਉੱਪਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ, ਰਾਧਾਕ੍ਰਿਸ਼ਣਨ ਦਾ ਸੁਦਰਸ਼ਨ ਰੈੱਡੀ ਨਾਲ ਹੋਵੇਗਾ ਮੁਕਾਬਲਾ
ਵਿਰੋਧੀ ਧਿਰ ਇੰਡੀਆ ਅਲਾਇੰਸ ਨੇ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਮੰਗਲਵਾਰ (19 ਅਗਸਤ) ਨੂੰ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈਡੀ ਦੇ ਨਾਮ ਦਾ ਐਲਾਨ ਕੀਤਾ।

ਵਿਰੋਧੀ ਧਿਰ ਇੰਡੀਆ ਅਲਾਇੰਸ ਨੇ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਮੰਗਲਵਾਰ (19 ਅਗਸਤ) ਨੂੰ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈਡੀ ਦੇ ਨਾਮ ਦਾ ਐਲਾਨ ਕੀਤਾ।
ਕਾਂਗਰਸ ਦੇ ਬੁਲਾਰੇ ਜੈਰਾਮ ਰਮੇਸ਼ ਨੇ ਕਿਹਾ ਕਿ ਉਨ੍ਹਾਂ ਦੇ ਨਾਮ ਦਾ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ। ਹੁਣ ਐਨਡੀਏ ਉਮੀਦਵਾਰ ਸੁਦਰਸ਼ਨ ਰੈਡੀ ਦਾ ਮੁਕਾਬਲਾ ਸੀਪੀ ਰਾਧਾਕ੍ਰਿਸ਼ਨਨ ਨਾਲ ਹੋਵੇਗਾ।
ਇੰਡੀਆ ਗੱਠਜੋੜ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ, ਮੱਲਿਕਾਰਜੁਨ ਖੜਗੇ ਨੇ ਕਿਹਾ, "ਬੀ. ਸੁਦਰਸ਼ਨ ਰੈੱਡੀ ਭਾਰਤ ਦੇ ਸਭ ਤੋਂ ਪ੍ਰਸਿੱਧ ਕਾਨੂੰਨਦਾਨਾਂ ਵਿੱਚੋਂ ਇੱਕ ਹਨ। ਉਨ੍ਹਾਂ ਦਾ ਲੰਬਾ ਕਾਨੂੰਨੀ ਕਰੀਅਰ ਰਿਹਾ ਹੈ। ਇਸ ਸਮੇਂ ਦੌਰਾਨ, ਉਨ੍ਹਾਂ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਜੱਜ, ਗੁਹਾਟੀ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਸੁਪਰੀਮ ਕੋਰਟ ਦੇ ਜੱਜ ਵਜੋਂ ਕੰਮ ਕੀਤਾ ਹੈ। ਉਨ੍ਹਾਂ ਨੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਨਿਆਂ ਲਈ ਲਗਾਤਾਰ ਕੰਮ ਕੀਤਾ ਹੈ।"
#WATCH | Former Supreme Court Judge B. Sudershan Reddy named INDIA alliance candidate for the Vice President post
— ANI (@ANI) August 19, 2025
Congress national president Mallikarjun Kharge says, "B. Sudershan Reddy is one of India's most distinguished and progressive jurists. He has had a long and eminent… pic.twitter.com/xfoi0COHlp
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















