ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਹੈ ਕਿ ਬੁਧਵਾਰ ਨੂੰ ਏਂਟੀਗੁਆ ਦੇ ਵਿਦੇਸ਼ ਮੰਤਰੀ ਦੇ ਸੱਦੇ 'ਤੇ ਦੋਵਾਂ ਦੇਸ਼ਾਂ ਦਰਮਿਆਨ ਬੈਠਕ ਹੋਈ। ਇਸ ਬੈਠਕ ਵਿੱਚ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਏਂਟੀਗੁਆ ਦੇ ਵਿਦੇਸ਼ ਮੰਤਰੀ ਇਪੀ ਚੇਟ ਗ੍ਰੀਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਛੇਤੀ ਤੋਂ ਛੇਤੀ ਸੁਲਝਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਇਸ ਸਬੰਧੀ ਭਾਰਤ ਪਹਿਲਾਂ ਦੀ ਜ਼ਰੂਰੀ ਦਸਤਾਵੇਜ਼ ਤੇ ਸਪੁਰਦਗੀ ਦੀ ਅਪੀਲ ਕਰ ਚੁੱਕਿਆ ਹੈ।
ਜ਼ਿਕਰਯੋਗ ਹੈ ਕਿ ਭਾਰਤ ਨੇ ਬੀਤੀ ਤਿੰਨ ਅਗਸਤ ਨੂੰ ਹੀ ਮੇਹੁਲ ਚੌਕਸੀ ਦੀ ਸਪੁਰਦਗੀ ਲਈ ਏਂਟੀਗਾ ਸਰਕਾਰ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਸੀ। ਹਾਲਾਂਕਿ, ਇਸ ਮਾਮਲੇ ਵਿੱਚ ਤਕਰੀਬਨ ਡੇਢ ਮਹੀਨੇ ਬਾਅਦ ਵੀ ਨਾ ਤਾਂ ਏਂਟੀਗੁਆ ਸਰਕਾਰ ਨੇ ਮੇਹੁਲ ਚੌਕਸੀ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਨਾ ਹੀ ਉਸ ਨੂੰ ਭਾਰਤ ਹਵਾਲੇ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਹੈ।
ਸੂਤਰਾਂ ਮੁਤਾਬਕ ਏਂਟੀਗੁਆ ਸਰਕਾਰ ਨੇ ਆਪਣੇ ਦੇਸ਼ ਦੀ ਕਾਨੂੰਨੀ ਪ੍ਰਕਿਰਿਆ ਦਾ ਹਵਾਲਾ ਦਿੰਦਿਆਂ ਹੋਇਆਂ ਭਾਰਤ ਨੂੰ ਕਿਹਾ ਕਿ ਅਦਾਲਤੀ ਕਾਰਵਾਈ ਪੂਰੀ ਹੋਣ 'ਤੇ ਸਰਕਾਰ ਇਸ ਕੇਸ ਵਿੱਚ ਪੂਰੀ ਮਦਦ ਕਰੇਗੀ।