Student Visa in New Zealand: ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਨਿਊਜ਼ੀਲੈਂਡ ਸਰਕਾਰ ਨੂੰ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕ੍ਰਿਆ ਤੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਕੋਰੋਨਾ ਕਾਲ ਦੌਰਾਨ ਭਾਰਤੀ ਵਿਦਿਆਰਥੀਆਂ ਦੀ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਿਊਜ਼ੀਲੈਂਡ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕਿਰਿਆ ਤੇਜ਼ ਕੀਤੀ ਜਾਵੇ।
ਦੱਸ ਦਈਏ ਕਿ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਨਿਊਜ਼ੀਲੈਂਡ ਦੀ ਆਪਣੀ ਹਮਰੁਤਬਾ ਨਨਯਾ ਮਾਹੂਤਾ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੋਵਿਡ-19 ਨਾਲ ਨਜਿੱਠਣ ਲਈ ਨਿਊਜ਼ੀਲੈਂਡ ਵੱਲੋਂ ਚੁੱਕੇ ਗਏ ਕਦਮਾਂ ਨਾਲ ਭਾਰਤੀ ਵਿਦਿਆਰਥੀਆਂ ਦੇ ਪ੍ਰਭਾਵਿਤ ਹੋਣ ਦਾ ਮੁੱਦਾ ਵੀ ਉਠਾਇਆ ਗਿਆ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਨਿਊਜ਼ੀਲੈਂਡ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਨਿਊਜ਼ੀਲੈਂਡ ਵਿੱਚ ਪੜ੍ਹਾਈ ਲਈ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਨੰਬਰ 'ਤੇ ਹੈ।
ਕੈਨੇਡਾ ਦਾ ਵੀਜ਼ਾ ਮਿਲਣ 'ਚ ਹੋ ਰਹੀ ਦੇਰੀ? ਜਾਣੋ ਕੌਮਾਂਤਰੀ ਵਿਦਿਆਰਥੀਆਂ ਲਈ ਨਿਯਮਾਂ 'ਚ ਕੀ ਦਿੱਤੀ ਗਈ ਢਿੱਲ
ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕਰਨ 'ਚ ਦੇਰੀ ਦੇ ਵਿਚਕਾਰ ਰਿਮੋਟ ਲੋਕੇਸ਼ਨ ਸਟੱਡੀਜ਼ ਬਾਰੇ ਕੁਝ ਨਿਯਮਾਂ 'ਚ ਢਿੱਲ ਦਿੱਤੀ ਹੈ ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਨਾ ਛੱਡਣ। ਕੈਨੇਡਾ ਨੇ ਇਹ ਛੋਟ ਅਜਿਹੇ ਸਮੇਂ 'ਚ ਦਿੱਤੀ ਹੈ ਜਦੋਂ ਉੱਥੇ ਪੜ੍ਹਾਈ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਵਾਲਾ ਹੈ।
IRCC (ਦੀ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ) ਨੇ ਵਿਦੇਸ਼ੀ ਵਿਦਿਆਰਥੀਆਂ ਲਈ ਆਪਣੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਲਈ ਇੱਕ ਟ੍ਰਾਂਜਿਸ਼ਨ ਪੀਰੀਅਡ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੂੰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) ਆਫ਼ਰ ਕਰਨ ਦਾ ਐਲਾਨ ਕੀਤਾ ਹੈ।
IRCC ਨੇ ਕਿਹਾ ਕੋਰੋਨਾ ਕਾਲ ਦੌਰਾਨ ਰਿਮੋਟ ਲੋਕੇਸ਼ਨ ਨਾਲ ਪੜ੍ਹਾਈ ਜਾਰੀ ਰੱਖਣ ਲਈ ਜਿਹੜੇ ਉਪਾਅ ਕੀਤੇ ਗਏ ਸਨ, ਉਨ੍ਹਾਂ ਨੂੰ ਹੁਣ 31 ਅਗਸਤ 2023 ਤੱਕ ਵਧਾਇਆ ਜਾ ਰਿਹਾ ਹੈ। ਕੈਨੇਡਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਵੀਜ਼ਾ ਜਾਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਇਸ ਪ੍ਰਕਿਰਿਆ 'ਚ ਦੇਰੀ ਹੋਣ 'ਤੇ ਵਿਦਿਆਰਥੀ ਰਿਮੋਟ ਲੋਕੇਸ਼ਨ ਉਪਾਅ ਦੀ ਵਰਤੋਂ ਕਰ ਸਕਦੇ ਹਨ।