ਪੜਚੋਲ ਕਰੋ
ਸੈਨਾ ਦੇ ਹਮਲੇ ਦੀਆਂ ਪੰਜ ਪ੍ਰਮੁੱਖ ਗੱਲਾਂ

ਨਵੀਂ ਦਿੱਲੀ : ਉੜੀ ਵਿੱਚ ਦਹਿਸ਼ਤਗਰਦ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ ਲੈਫ਼ਟੀਨੈਂਟ ਜਰਨਲ ਰਣਵੀਰ ਸਿੰਘ ਨੇ ਦੱਸਿਆ ਕਿ ਭਾਰਤ ਨੇ ਕੌਮਾਂਤਰੀ ਸਰਹੱਦ ਪਾਰ ਕੇ ਦਹਿਸ਼ਤਗਰਦਾਂ ਦੇ ਟਿਕਾਣਿਆਂ ਨੂੰ ਖ਼ਤਮ ਕੀਤਾ ਹੈ।
ਪ੍ਰੈੱਸ ਕਾਨਫ਼ਰੰਸ ਦੀਆਂ ਪੰਜ ਪ੍ਰਮੁੱਖ ਗੱਲਾਂ -
ਲੈਫ਼ਟੀਨੈਂਟ ਜਰਨਲ ਰਣਵੀਰ ਸਿੰਘ ਨੇ ਆਖਿਆ ਹੈ ਕਿ ਬੁੱਧਵਾਰ ਨੂੰ ਉਨ੍ਹਾਂ ਇਸ ਗੱਲ ਦੀ ਜਾਣਕਾਰੀ ਮਿਲੀ ਕੀ ਕੁੱਝ ਦਹਿਸ਼ਤਗਰਦ ਲਾਈਨ ਆਫ਼ ਕੰਟਰੋਲ ਨਾਲ ਲੱਗਦੇ ਇਲਾਕਿਆਂ ਵਿੱਚ ਭਾਰਤ ਵਾਲੇ ਪਾਸੇ ਘੁਸਪੈਠ ਕਰਨ ਦੀ ਤਿਆਰੀ ਵਿੱਚ ਹਨ। ਇਸ ਤੋਂ ਬਾਅਦ ਸੈਨਾ ਦੇ ਜਵਾਨਾਂ ਨੇ ਸਰਜੀਕਲ ਸਟ੍ਰਾਈਕ ਕੀਤਾ।
ਲੈਫ਼ਟੀਨੈਂਟ ਜਰਨਲ ਰਣਬੀਰ ਸਿੰਘ ਨੇ ਆਖਿਆ ਕਿ ਅਪਰੇਸ਼ਨ ਸਮਾਪਤ ਕਰ ਦਿੱਤਾ ਗਿਆ ਹੈ ਜਿਸ ਦਾ ਉਦੇਸ਼ ਸਿਰਫ਼ ਦਹਿਸ਼ਤਗਰਦਾਂ ਨੂੰ ਖ਼ਤਮ ਕਰਨਾ ਸੀ। ਲੈਫ਼ਟੀਨੈਂਟ ਜਰਨਲ ਰਣਵੀਰ ਸਿੰਘ ਨੇ ਆਖਿਆ ਕਿ ਪਾਕਿਸਤਾਨ ਦੇ ਨਾਲ ਸੰਪਰਕ ਕਰ ਕੇ ਹਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ।
ਉਨ੍ਹਾਂ ਆਖਿਆ ਕਿ ਕਿਸੇ ਵੀ ਸੂਰਤ ਵਿੱਚ ਦਹਿਸ਼ਤਗਰਦਾਂ ਨੂੰ ਸੀਮਾ ਪਾਰ ਨਹੀਂ ਕਰਨ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਕਿ ਫ਼ਿਲਹਾਲ ਅਪਰੇਸ਼ਨ ਸਮਾਪਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਪਰੇਸ਼ਨ ਨਾਲ ਦਹਿਸ਼ਤਗਰਦਾਂ ਦੀਆਂ ਘੁਸਪੈਠ ਦੀਆਂ 20 ਕੋਸ਼ਿਸ਼ਾਂ ਨਾਕਾਮ ਹੋਈਆਂ ਹਨ।
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ





















