(Source: ECI/ABP News/ABP Majha)
ਇਹ ਨੇ ਹੁਣ ਤੱਕ ਦੇ ਦੇਸ਼ ਦੇ ਸਭ ਤੋਂ ਵੱਡੇ ਰੇਲ ਹਾਦਸੇ, ਬੇਮੌਤ ਮਾਰੇ ਗਏ ਹਜ਼ਾਰਾਂ ਯਾਤਰੀ
ਓਡੀਸ਼ਾ ਦੇ ਬਾਲਾਸੋਰ ਵਿੱਚ ਤਿੰਨ ਟਰੇਨਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ, ਜਿਸ ਵਿੱਚ 233 ਲੋਕਾਂ ਦੀ ਮੌਤ ਹੋ ਗਈ ਜਦਕਿ 900 ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਓਡੀਸ਼ਾ ਦੇ ਬਾਲਾਸੋਰ ਵਿੱਚ ਤਿੰਨ ਟਰੇਨਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ, ਜਿਸ ਵਿੱਚ 233 ਲੋਕਾਂ ਦੀ ਮੌਤ ਹੋ ਗਈ ਜਦਕਿ 900 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਹਾਦਸੇ ਨੂੰ ਲੈ ਕੇ ਦੇਸ਼ ਭਰ 'ਚ ਸੋਗ ਦੀ ਲਹਿਰ ਫੈਲ ਗਈ ਹੈ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਵੜਾ ਜਾ ਰਹੀ 12864 ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਦੇ ਕਈ ਡੱਬੇ ਬਹਾਨਗਾ ਬਾਜ਼ਾਰ 'ਚ ਪਟੜੀ ਤੋਂ ਉਤਰ ਗਏ ਅਤੇ ਦੂਜੇ ਟ੍ਰੈਕ 'ਤੇ ਡਿੱਗ ਗਏ। ਅਧਿਕਾਰੀ ਨੇ ਦੱਸਿਆ, ''ਇਹ ਪਟੜੀ ਤੋਂ ਉਤਰੇ ਡੱਬੇ 12841 ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ ਨਾਲ ਟਕਰਾ ਗਏ ਅਤੇ ਇਸ ਦੇ ਡੱਬੇ ਵੀ ਪਲਟ ਗਏ।'' ਅਧਿਕਾਰੀ ਨੇ ਦੱਸਿਆ ਕਿ ਕੋਰੋਮੰਡਲ ਐਕਸਪ੍ਰੈੱਸ ਦੇ ਡੱਬੇ ਪਟੜੀ ਤੋਂ ਉਤਰਨ ਤੋਂ ਬਾਅਦ ਇਕ ਮਾਲ ਗੱਡੀ ਨਾਲ ਟਕਰਾ ਗਏ, ਜਿਸ ਨਾਲ ਮਾਲ ਗੱਡੀ ਵੀ ਹਾਦਸੇ ਦੀ ਲਪੇਟ ਵਿੱਚ ਆ ਗਈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਤੋਂ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਤੱਕ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਦੇ ਕਾਂਗਰਸੀ ਆਗੂਆਂ ਨੇ ਵੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਇਸ ਦਰਦਨਾਕ ਹਾਦਸੇ ਸਬੰਧੀ ਮੁਆਵਜ਼ੇ ਦਾ ਵੀ ਐਲਾਨ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਵੀ ਦੇਸ਼ ਵਿੱਚ ਕਈ ਦੁਖਦਾਇਕ ਰੇਲ ਹਾਦਸੇ ਵਾਪਰ ਚੁੱਕੇ ਨੇ। ਜਿਸ ਵਿੱਚ ਹਾਜ਼ਾਰਾਂ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਰੇਲ ਹਾਦਸਿਆਂ ਬਾਰੇ।
7 ਜੁਲਾਈ, 2011 ਨੂੰ, ਛਪਰਾ-ਮਥੁਰਾ ਐਕਸਪ੍ਰੈਸ ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ ਦੇ ਨੇੜੇ ਇੱਕ ਬੱਸ ਨਾਲ ਟਕਰਾ ਗਈ। 69 ਲੋਕਾਂ ਦੀ ਜਾਨ ਚਲੀ ਗਈ ਸੀ ਅਤੇ ਕਈ ਗੰਭੀਰ ਜ਼ਖਮੀ ਹੋ ਗਏ ਸਨ। ਇਹ ਹਾਦਸਾ ਸਵੇਰੇ ਕਰੀਬ 1:55 ਵਜੇ ਇਕ ਮਾਨਵ ਰਹਿਤ ਕਰਾਸਿੰਗ 'ਤੇ ਵਾਪਰਿਆ। ਟਰੇਨ ਤੇਜ਼ ਰਫਤਾਰ ਨਾਲ ਚੱਲ ਰਹੀ ਸੀ ਅਤੇ ਜਿਸ ਕਰਕੇ ਜਦੋਂ ਟੱਕਰ ਹੋਈ ਤਾਂ ਟ੍ਰੇਨ ਬੱਸ ਨੂੰ ਕਰੀਬ ਅੱਧਾ ਕਿਲੋਮੀਟਰ ਤੱਕ ਘਸੀਟਦੀ ਰਹੀ ਸੀ।
ਸਾਲ 2012 ਭਾਰਤੀ ਰੇਲਵੇ ਦੇ ਇਤਿਹਾਸ ਵਿੱਚ ਹਾਦਸਿਆਂ ਦੇ ਮਾਮਲੇ ਵਿੱਚ ਸਭ ਤੋਂ ਭੈੜੇ ਸਾਲਾਂ ਵਿੱਚੋਂ ਇੱਕ ਸੀ। ਸਾਲ 2012 ਵਿੱਚ, ਲਗਭਗ 14 ਰੇਲ ਹਾਦਸੇ ਹੋਏ, ਜਿਨ੍ਹਾਂ ਵਿੱਚ ਪਟੜੀ ਤੋਂ ਉਤਰਨ ਦੇ ਮਾਮਲੇ ਅਤੇ ਆਹਮੋ-ਸਾਹਮਣੇ ਟੱਕਰ ਵਾਲੇ ਮਾਮਲੇ ਸ਼ਾਮਲ ਸਨ। 30 ਜੁਲਾਈ 2012 ਨੂੰ, ਦਿੱਲੀ-ਚੇਨਈ ਤਾਮਿਲਨਾਡੂ ਐਕਸਪ੍ਰੈਸ ਦੇ ਇੱਕ ਡੱਬੇ ਨੂੰ ਨੇਲੋਰ ਨੇੜੇ ਅੱਗ ਲੱਗ ਗਈ, ਜਿਸ ਵਿੱਚ 30 ਤੋਂ ਵੱਧ ਲੋਕ ਮਾਰੇ ਗਏ।
19 ਅਗਸਤ 2017 ਨੂੰ, ਹਰਿਦੁਆਰ ਅਤੇ ਪੁਰੀ ਦੇ ਵਿਚਕਾਰ ਚੱਲ ਰਹੀ ਕਲਿੰਗਾ ਉਤਕਲ ਐਕਸਪ੍ਰੈਸ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਖਤੌਲੀ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਟਰੇਨ ਦੀਆਂ 14 ਬੋਗੀਆਂ ਪਟੜੀ ਤੋਂ ਉਤਰ ਗਈਆਂ, ਜਿਸ ਕਾਰਨ 21 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 97 ਹੋਰ ਜ਼ਖਮੀ ਹੋ ਗਏ।
20 ਮਾਰਚ 2015 ਨੂੰ ਦੇਹਰਾਦੂਨ ਤੋਂ ਬਨਾਰਸ ਜਾ ਰਹੀ ਜਨਤਾ ਐਕਸਪ੍ਰੈਸ ਵਿੱਚ ਇੱਕ ਵੱਡਾ ਹਾਦਸਾ ਹੋਇਆ ਸੀ, ਜਿਸ ਵਿੱਚ 32 ਲੋਕਾਂ ਦੀ ਮੌਤ ਹੋ ਗਈ ਸੀ। ਦੇਹਰਾਦੂਨ ਤੋਂ ਬਨਾਰਸ ਜਾ ਰਹੀ 14266 ਡਾਊਨ ਜਨਤਾ ਐਕਸਪ੍ਰੈਸ ਰਾਏਬਰੇਲੀ ਦੇ ਬਛਰਾਵਾਂ ਰੇਲਵੇ ਸਟੇਸ਼ਨ ਨੇੜੇ ਹਾਦਸਾਗ੍ਰਸਤ ਹੋ ਗਈ। ਇਸ ਦਾ ਇੱਕ ਡੱਬਾ ਨੇੜਲੇ ਸਕੂਲ ਵਿੱਚ ਦਾਖਲ ਹੋ ਗਿਆ ਸੀ।
13 ਜਨਵਰੀ, 2022 ਨੂੰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਵਿੱਚ ਬੀਕਾਨੇਰ-ਗੁਹਾਟੀ ਐਕਸਪ੍ਰੈਸ ਦੇ ਘੱਟੋ-ਘੱਟ 12 ਡੱਬੇ ਪਟੜੀ ਤੋਂ ਉਤਰ ਗਏ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ 36 ਹੋਰ ਜ਼ਖਮੀ ਹੋ ਗਏ।