India Budget 2023-24: ਮੋਦੀ ਸਰਕਾਰ ਵੱਲੋਂ ਅਗਲੇ ਸਾਲ ਦੇ ਬਜਟ ਦੀਆਂ ਤਿਆਰੀਆਂ, ਚੋਣ ਵਰ੍ਹੇ ਤੋਂ ਪਹਿਲਾਂ ਲੋਕਾਂ ਨੂੰ ਵੱਡੀਆਂ ਉਮੀਦਾਂ
ਮੋਦੀ ਸਰਕਾਰ ਨੇ ਅਗਲੇ ਵਿੱਤੀ ਸਾਲ 2023-24 ਲਈ ਬਜਟ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਬਜਟ ਮੋਦੀ ਸਰਕਾਰ ਲਈ ਬੇਹੱਦ ਅਹਿਮ ਹੈ ਕਿਉਂਕਿ ਸਾਲ 2024 ਦੇ ਸ਼ੁਰੂ ਹੁੰਦਿਆਂ ਹੀ ਲੋਕ ਸਭਾ ਚੋਣਾਂ ਹੋਣੀਆਂ ਹਨ।
India Budget 2023-24: ਮੋਦੀ ਸਰਕਾਰ ਨੇ ਅਗਲੇ ਵਿੱਤੀ ਸਾਲ 2023-24 ਲਈ ਬਜਟ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਬਜਟ ਮੋਦੀ ਸਰਕਾਰ ਲਈ ਬੇਹੱਦ ਅਹਿਮ ਹੈ ਕਿਉਂਕਿ ਸਾਲ 2024 ਦੇ ਸ਼ੁਰੂ ਹੁੰਦਿਆਂ ਹੀ ਲੋਕ ਸਭਾ ਚੋਣਾਂ ਹੋਣੀਆਂ ਹਨ। ਇਸ ਲਈ ਜਨਤਾ ਦੀਆਂ ਵੀ ਵਿੱਤੀ ਸਾਲ 2023-24 ਦੇ ਬਜਟ ਤੋਂ ਵੱਡੀਆਂ ਉਮੀਦਾਂ ਹਨ।
ਹਾਸਲ ਜਾਣਕਾਰੀ ਮੁਤਾਬਕ ਸਰਕਾਰ ਸੋਮਵਾਰ ਤੋਂ ਵਿੱਤੀ ਸਾਲ 2023-24 ਲਈ ਆਮ ਬਜਟ ਤਿਆਰ ਕਰਨ ਦੀ ਕਵਾਇਦ ਸ਼ੁਰੂ ਕਰ ਰਹੀ ਹੈ। ਅਗਲੇ ਵਿੱਤੀ ਸਾਲ ਲਈ ਸਰਕਾਰ ਦੇ ਸਾਲਾਨਾ ਬਜਟ ਵਿੱਚ ਸੁਸਤ ਵਿਸ਼ਵਵਿਆਪੀ ਆਰਥਿਕਤਾ ਦੇ ਮੱਦੇਨਜ਼ਰ ਕਈ ਉਪਾਅ ਕਰਨ ਦੀ ਉਮੀਦ ਹੈ।
ਬਜਟ ਪ੍ਰਕਿਰਿਆ ਮੌਜੂਦਾ ਵਿੱਤੀ ਸਾਲ 2022-23 ਲਈ ਖਰਚੇ ਦੇ ਅਨੁਮਾਨਾਂ (ਆਰਈ) ਅਤੇ 2023-24 ਲਈ ਫੰਡ ਦੀ ਜ਼ਰੂਰਤ 'ਤੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਨਾਲ ਸਲਾਹ-ਮਸ਼ਵਰੇ ਨਾਲ ਸ਼ੁਰੂ ਹੋਵੇਗੀ।
ਸੋਮਵਾਰ ਨੂੰ ਪਹਿਲੇ ਦਿਨ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ, ਕਿਰਤ ਤੇ ਰੁਜ਼ਗਾਰ ਮੰਤਰਾਲੇ, ਸੂਚਨਾ ਅਤੇ ਪ੍ਰਸਾਰਣ ਮੰਤਰਾਲੇ, ਅੰਕੜਾ ਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਅਤੇ ਯੁਵਾ ਮਾਮਲਿਆਂ ਤੇ ਖੇਡ ਮੰਤਰਾਲੇ ਨਾਲ ਬੈਠਕਾਂ ਕੀਤੀਆਂ ਜਾਣਗੀਆਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :