Gurpatwant Singh Pannu Video: ਭਾਰਤ ਅਤੇ ਕੈਨੇਡਾ ਵਿਚਾਲੇ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਵਿਵਾਦ ਜਾਰੀ ਹੈ। ਇਸ ਦੌਰਾਨ NIA ਨੇ ਸੋਮਵਾਰ (20 ਨਵੰਬਰ) ਨੂੰ ਸਿੱਖ ਫਾਰ ਜਸਟਿਸ (SFJ) ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਏਅਰ ਇੰਡੀਆ 'ਚ ਉਡਾਣ ਭਰਨ ਵਾਲੇ ਯਾਤਰੀਆਂ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ।


NIA ਨੇ ਪੰਨੂ ਖ਼ਿਲਾਫ਼ ਆਈਪੀਸੀ ਦੀ ਧਾਰਾ 120ਬੀ, 153ਏ ਅਤੇ 506 ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਇਲਾਵਾ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 10, 12, 16, 17, 18, 18ਬੀ ਅਤੇ 20 ਤਹਿਤ ਵੀ ਕੇਸ ਦਰਜ ਕੀਤਾ ਗਿਆ ਹੈ। ਦਰਅਸਲ, ਪੰਨੂ ਦਾ ਇੱਕ ਵੀਡੀਓ ਹਾਲ ਹੀ ਵਿੱਚ ਸਾਹਮਣੇ ਆਇਆ ਸੀ। ਇਸ ਵਿੱਚ ਉਸ ਨੇ 19 ਨਵੰਬਰ ਨੂੰ ਏਅਰ ਇੰਡੀਆ ਦੀ ਫਲਾਈਟ ਤੋਂ ਆਉਣ ਵਾਲੇ ਯਾਤਰੀਆਂ ਨੂੰ ਧਮਕੀ ਦਿੱਤੀ ਸੀ।


NIA ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪੰਨੂ ਨੇ 4 ਨਵੰਬਰ ਨੂੰ ਇੱਕ ਵੀਡੀਓ ਜਾਰੀ ਕੀਤੀ ਸੀ। ਇਸ ਵਿੱਚ ਉਹ ਸਿੱਖਾਂ ਨੂੰ ਕਹਿ ਰਿਹਾ ਹੈ ਕਿ ਉਹ ਏਅਰ ਇੰਡੀਆ ਦੀਆਂ ਉਡਾਣਾਂ ਵਿੱਚ ਸਫ਼ਰ ਨਾ ਕਰਨ ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋਵੇਗਾ।


ਇਹ ਵੀ ਪੜ੍ਹੋ: Mumbai news: ਸੂਟਕੇਸ 'ਚ ਮਿਲੀ ਮਹਿਲਾ ਦੀ ਲਾਸ਼, ਪਹਿਲਾਂ ਮਾਰਿਆ ਫਿਰ ਬੈਗ ‘ਚ ਪਾ ਕੇ ਸੁੱਟੀ ਲਾਸ਼, ਜਾਂਚ ਜਾਰੀ






ਐਨਆਈਏ ਨੇ ਅੱਗੇ ਕਿਹਾ ਕਿ ਪੰਨੂ ਭਾਰਤ ਵਿੱਚ ਅੱਤਵਾਦੀ ਘਟਨਾਵਾਂ ਨੂੰ ਉਤਸ਼ਾਹਿਤ ਕਰਨ ਲਈ ਗਲਤ ਨੈਰੇਟਿਵ ਫੈਲਾ ਰਿਹਾ ਹੈ। ਉਹ ਸਿੱਖਾਂ ਅਤੇ ਹੋਰ ਧਾਰਮਿਕ ਸਮੂਹਾਂ ਦਰਮਿਆਨ ਨਫ਼ਰਤ ਵਧਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ।


ਸਰਕਾਰ ਨੇ ਕੀ ਕਿਹਾ ਸੀ?


ਹਾਲ ਹੀ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਟੂ ਪਲੱਸ ਟੂ ਮੰਤਰੀ ਪੱਧਰ ਦੀ ਗੱਲਬਾਤ ਤੋਂ ਬਾਅਦ ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਕੈਨੇਡਾ ਦਾ ਜ਼ਿਕਰ ਕਰਦਿਆਂ ਹੋਇਆਂ ਕਿਹਾ ਸੀ, ''ਸਾਡੀ ਮੁੱਖ ਚਿੰਤਾ ਸੁਰੱਖਿਆ ਹੈ। ਤੁਸੀਂ ਹਾਲ ਹੀ ਵਿੱਚ ਗੁਰਪਤਵੰਤ ਸਿੰਘ ਪੰਨੂ ਦੀ ਵੀਡੀਓ ਦੇਖੀ ਹੋਵੇਗੀ। ਇਹ ਗੰਭੀਰ ਸੁਰੱਖਿਆ ਚਿੰਤਾਵਾਂ ਪੈਦਾ ਕਰਦੀ ਹੈ। ਅਸੀਂ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਸਾਨੂੰ ਲਗਦਾ ਹੈ ਕਿ ਉਹ ਇਸ ਨੂੰ ਸਮਝਦੇ ਹਨ।”


ਇਹ ਵੀ ਪੜ੍ਹੋ: Ram Rahim News: ਬਲਾਤਕਾਰੀ ਰਾਮ ਰਹੀਮ ਮੁੜ ਜੇਲ੍ਹੋਂ ਬਾਹਰ ! 21 ਦਿਨਾਂ ਦੀ ਮਿਲੀ ਫਰਲੋ