India Canada Tension: ਐਕਸ਼ਨ ਮੋਡ 'ਚ ਭਾਰਤ ਸਰਕਾਰ, ਖਾਲਿਸਤਾਨੀਆਂ ਦੇ ਰੱਦ ਹੋਣਗੇ OCI ਕਾਰਡ
India Canada Tension: ਜਿਸ ਤਰ੍ਹਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਗਾਇਆ ਹੈ। ਉਦੋਂ ਤੋਂ ਹੀ ਇਸ ਤਰ੍ਹਾਂ ਦਾ ਹੰਗਾਮਾ ਸ਼ੁਰੂ ਹੋ ਗਿਆ ਹੈ
India Canada Tension: ਜਿਸ ਤਰ੍ਹਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਗਾਇਆ ਹੈ। ਉਦੋਂ ਤੋਂ ਹੀ ਇਸ ਤਰ੍ਹਾਂ ਦਾ ਹੰਗਾਮਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਦੋਵਾਂ ਪਾਸਿਆਂ ਦੇ ਲੋਕ ਇਸ ਦਾ ਸ਼ਿਕਾਰ ਹੋਣ ਲੱਗੇ ਹਨ। ਭਾਰਤ ਨੇ ਕੈਨੇਡੀਅਨਾਂ ਨੂੰ ਵੀਜ਼ਾ ਦੇਣ 'ਤੇ ਪਾਬੰਦੀ ਲਗਾ ਦਿੱਤੀ ਹੈ।
ਇਸ ਦੌਰਾਨ ਭਾਰਤ ਇਕ ਹੋਰ ਵੱਡੀ ਕਾਰਵਾਈ ਦੀ ਤਿਆਰੀ ਕਰ ਰਿਹਾ ਹੈ। ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਰੱਦ ਕਰਨ ਤੋਂ ਬਾਅਦ ਭਾਰਤ ਹੁਣ ਖਾਲਿਸਤਾਨੀ ਸਮਰਥਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਿਹਾ ਹੈ।
ਭਾਰਤ ਰੱਦ ਕਰੇਗਾ ਖਾਲਿਸਤਾਨੀਆਂ ਦੇ ਓਸੀਆਈ ਕਾਰਡ
ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਹੁਣ ਕੈਨੇਡਾ, ਯੂਕੇ ਅਤੇ ਅਮਰੀਕਾ ਦੇ ਖਾਲਿਸਤਾਨੀਆਂ ਦੇ ਓਸੀਆਈ ਕਾਰਡ ਰੱਦ ਕਰੇਗਾ, ਜੋ ਵਿਦੇਸ਼ਾਂ ਵਿੱਚ ਰਹਿ ਕੇ ਭਾਰਤ ਵਿਰੋਧੀ ਮੁਹਿੰਮ ਚਲਾ ਰਹੇ ਹਨ ਤੇ ਭਾਰਤੀ ਸੰਸਥਾਵਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਵਿਦੇਸ਼ਾਂ 'ਚ ਭਾਰਤੀ ਸੰਸਥਾਵਾਂ, ਕੌਂਸਲੇਟਾਂ ਅਤੇ ਦੂਤਘਰਾਂ 'ਤੇ ਹਮਲਿਆਂ ਤੋਂ ਬਾਅਦ ਭਾਰਤ ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਰੱਦ ਕਰ ਸਕਦਾ ਹੈ। ਉਨ੍ਹਾਂ ਦਾ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਕਾਰਡ (OCI) ਵੀ ਰੱਦ ਹੋ ਸਕਦਾ ਹੈ।
19 ਖਾਲਿਸਤਾਨੀ ਸਮਰਥਕਾਂ ਦੇ ਨਾਮ ਸ਼ਾਮਲ
ਸਿੱਖ ਫਾਰ ਜਸਟਿਸ ਦੇ ਮੁਖੀ ਅਤੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ ਜਾਇਦਾਦਾਂ ਜ਼ਬਤ ਕਰਨ ਤੋਂ ਬਾਅਦ NIA ਨੇ ਖਾਲਿਸਤਾਨੀ ਸਮਰਥਕਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਐਨਆਈਏ ਦੀ ਸੂਚੀ ਵਿੱਚ 19 ਖਾਲਿਸਤਾਨੀ ਸਮਰਥਕਾਂ ਦੇ ਨਾਮ ਸ਼ਾਮਲ ਹਨ ਅਤੇ ਜਿਹੜੇ ਭਾਰਤ ਤੋਂ ਭੱਜ ਕੇ ਵਿਦੇਸ਼ਾਂ ਵਿੱਚ ਲੁਕੇ ਹੋਏ ਹਨ, ਉਹ ਦੇਸ਼ ਵਿਰੁੱਧ ਸਾਜ਼ਿਸ਼ ਰਚਦੇ ਹਨ। ਇਨ੍ਹਾਂ ਸਾਰੇ ਵਿਅਕਤੀਆਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਤਿਆਰੀ ਚੱਲ ਰਹੀ ਹੈ।
OCI ਕਾਰਡ ਕੀ ਹੈ?
ਭਾਰਤ ਵਿੱਚ ਹੀ ਨਹੀਂ, ਦੁਨੀਆ ਦੇ ਕਈ ਦੇਸ਼ਾਂ ਵਿੱਚ ਅਜਿਹੀ ਦੋਹਰੀ ਨਾਗਰਿਕਤਾ ਲੈਣ ਦੇ ਨਿਯਮ ਹਨ। ਇਹ ਕਾਰਡ ਉਨ੍ਹਾਂ ਲੋਕਾਂ ਨੂੰ ਜਾਰੀ ਕੀਤਾ ਜਾਂਦਾ ਹੈ, ਜੋ ਭਾਰਤ ਦੇ ਨਾਗਰਿਕ ਰਹਿ ਚੁੱਕੇ ਹਨ ਜਾਂ ਉਨ੍ਹਾਂ ਦੇ ਮਾਤਾ-ਪਿਤਾ ਭਾਰਤੀ ਨਾਗਰਿਕ ਰਹੇ ਹੋਣ। ਕਾਰਡ ਜਾਰੀ ਕਰਨ ਤੋਂ ਬਾਅਦ ਭਾਰਤ ਕਾਰਡ ਧਾਰਕ ਨੂੰ ਸਾਰੀ ਉਮਰ ਇੱਥੇ ਕੰਮ ਕਰਨ ਅਤੇ ਹਰ ਤਰ੍ਹਾਂ ਦੇ ਵਿੱਤੀ ਲੈਣ-ਦੇਣ ਕਰਨ ਦੀ ਇਜਾਜ਼ਤ ਦਿੰਦਾ ਹੈ। ਇਹੀ ਕਾਰਨ ਹੈ ਕਿ ਇਹ ਕਾਰਡ ਜੀਵਨ ਭਰ ਵੈਲਿਡ ਰਹਿੰਦਾ ਹੈ। ਕਾਰਡ ਧਾਰਕ ਨੂੰ ਭਾਰਤ ਆਉਣ ਲਈ ਵੀਜ਼ੇ ਦੀ ਲੋੜ ਨਹੀਂ ਹੁੰਦੀ।