ਪੜਚੋਲ ਕਰੋ

ਕਰਤਾਰਪੁਰ ਲਾਂਘੇ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ, ਭਾਰਤ ਨੇ ਕੀਤੀ ਪਾਕਿ ਨਾਲ ਮੀਟਿੰਗ ਰੱਦ

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨਾਲ ਅਮਰੀਕਾ ਵਿੱਚ ਹੋਣ ਵਾਲੀ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਵਿੱਚ ਪਾਕਿਸਤਾਨ ਦੀ ਭੂਮਿਕਾ ਨੂੰ ਦੇਖਦਿਆਂ ਅਮਰੀਕਾ ਵਿੱਚ ਇਸ ਮਹੀਨੇ ਦੇ ਅੰਤ ਵਿੱਚ ਹੋਣ ਵਾਲੀ ਵਿਦੇਸ਼ ਮੰਤਰੀਆਂ ਦੀ ਬੈਠਕ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਦੋਵਾਂ ਦੇਸ਼ਾਂ ਦਰਮਿਆਨ ਹੋਣ ਵਾਲੀ ਗੱਲਬਾਤ 'ਤੇ ਵੀ ਰੋਕ ਲੱਗ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹੀ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਪਾਕਸਿਤਾਨ ਨਾਲ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਬਹਾਲੀ ਲਈ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ। ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਸੀ ਕਿ 25 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਯੂਨਾਈਟਿਡ ਨੇਸ਼ਨਜ਼ ਦੀ 73ਵੀਂ ਜਨਰਲ ਅਸੈਂਬਲੀ ਵਿੱਚ ਭਾਰਤੀ ਵਿਦੇਸ਼ ਮੰਤਰੀ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਸੀ ਕਿ ਇਸ ਮੌਕੇ ਸੁਸ਼ਮਾ ਸਵਰਾਜ, ਸ਼ਾਹ ਮਹਿਮੂਦ ਕੁਰੈਸ਼ੀ ਕੋਲ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮੁੱਦਾ ਚੁੱਕਣਗੇ। ਬੁਲਾਰੇ ਨੇ ਦੱਸਿਆ ਸੀ ਕਿ ਇਸ ਬੈਠਕ ਬਾਰੇ ਫਿਲਹਾਲ ਭਾਰਤ ਨੇ ਆਪਣਾ ਏਜੰਡਾ ਤੈਅ ਨਹੀਂ ਕੀਤਾ, ਪਰ ਹੁਣ ਕਰਤਾਪੁਰ ਸਾਹਿਬ ਦੇ ਲਾਂਘੇ ਦੇ ਖੁੱਲ੍ਹਣ ਦੀਆਂ ਇਨ੍ਹਾਂ ਸਾਰੀਆਂ ਸੰਭਾਵਨਾਵਾਂ ਉੱਪਰ ਫਿਰ ਤੋਂ ਰੋਕ ਲੱਗ ਗਈ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਵਾਪਰੀਆਂ ਘਟਨਾਵਾਂ ਕਾਰਨ ਪਾਕਿਸਤਾਨ ਦੇ ਦੋਹਰੇ ਮਾਪਦੰਡ ਉਜਾਗਰ ਹੋ ਗਏ ਹਨ। ਬੁਲਾਰੇ ਨੇ ਕਿਹਾ ਕਿ ਇਨ੍ਹਾਂ ਹਿੰਸਕ ਵਾਰਦਾਤਾਂ ਕਰਕੇ ਹੀ ਭਾਰਤ ਹੁਣ ਪਾਕਿਸਤਾਨ ਨਾਲ ਕਿਸੇ ਵੀ ਕਿਸਮ ਦੀ ਗੱਲ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਕਥਨੀ ਤੇ ਕਰਨੀ ਵਿੱਚ ਬਹੁਤ ਫਰਕ ਹੈ। ਬੁਲਾਰੇ ਨੇ ਪਾਕਿਸਤਾਨ ਵੱਲੋਂ ਅੱਤਵਾਦੀ ਬੁਰਹਾਨ ਵਾਨੀ ਦੇ ਨਾਂਅ 'ਤੇ ਡਾਕ ਟਿਕਟ ਜਾਰੀ ਕਰਨ 'ਤੇ ਵੀ ਇਤਰਾਜ਼ ਜਤਾਇਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖਿਆ ਪੱਤਰ ਮੀਡੀਆ ਵਿੱਚ ਜਾਰੀ ਹੋਣ ਤੋਂ ਬਾਅਦ ਭਾਰਤ ਨੇ ਵਿਦੇਸ਼ ਮੰਤਰੀਆਂ ਦੀ ਯੂਐਨ ਦੀ ਅਸੈਂਬਲੀ ਵਿੱਚ ਗੱਲਬਾਤ ਨੂੰ ਹਰੀ ਝੰਡੀ ਦੇ ਦਿੱਤੀ ਸੀ। ਪਰ ਅੱਜ ਤੇ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਵੱਖ-ਵੱਖ ਸਥਾਨਾਂ 'ਤੇ ਬੀਐਸਐਫ ਜਵਾਨ ਦਾ ਕਤਲ ਤੇ ਐਸਪੀਓਜ਼ ਦੀਆਂ ਹੱਤਿਆਵਾਂ ਦੀਆਂ ਘਟਨਾਵਾਂ ਨੇ ਘਾਟੀ ਵਿੱਚ ਦਹਿਸ਼ਤ ਦਾ ਮਾਹੌਲ ਸਿਰਜ ਦਿੱਤਾ ਹੈ। ਭਾਰਤ ਨੇ ਇਸ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਦਾ ਤਰਕ ਦਿੰਦਿਆਂ ਵਿਦੇਸ਼ ਮੰਤਰੀਆਂ ਦੀ ਇਹ ਮੁਲਾਕਾਤ ਰੱਦ ਕਰ ਦਿੱਤੀ ਹੈ।

ਟਾਪ ਹੈਡਲਾਈਨ

ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget