ਨਵੀਂ ਦਿੱਲੀ: ਦੇਸ਼ ਭਰ ‘ਚ ਅੱਜ ਯਾਨੀ 23 ਨਵੰਬਰ ਨੂੰ ਗੁਰਪੁਰਬ ਮਨਾਇਆ ਜਾ ਰਿਹਾ ਹੈ। ਇਹ ਪੁਰਬ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਦੇ ਰੂਪ ‘ਚ ਮਨਾਇਆ ਜਾਂਦਾ ਹੈ। ਇਸ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਤਿੰਨਾਂ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ‘ਤੇ ਵਧਾਈ ਦਿੱਤੀ।




ਇਸ ਤੋਂ ਇੱਕ ਦਿਨ ਪਹਿਲਾਂ 22 ਨਵੰਬਰ ਨੂੰ ਕੇਂਦਰ ਸਰਕਾਰ ਨੇ ਸਿੱਖਾਂ ਨੂੰ ਵੱਡੀ ਖੁਸ਼ਖਬਰੀ ਦਿੰਦੇ ਹੋਏ ਕਰਤਾਰਪੁਰ ਕੌਰੀਡੋਰ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਮਾਮਲਾ ਉਠਾਇਆ ਸੀ।


ਇਸ ਤੋਂ ਇਲਾਵਾ ਹਿੰਦੂ ਧਰਮ ਅੱਜ ਕਾਰਤਿਕ ਪੂਰਨਿਮਾ ਤੇ ਦੇਵ ਦੀਵਾਲੀ ਮਨਾ ਰਿਹਾ ਹੈ। ਕਾਰਤਿਕ ਪੂਰਨਿਮਾ ‘ਚ ਲੋਕ ਇਸ਼ਨਾਨ ਤੋਂ ਬਾਅਦ ਅੰਨ ਦਾਨ ਕਰਦੇ ਹਨ। ਦੇਵ ਦੀਵਾਲੀ ਮੌਕੇ ਦਰਿਆਵਾਂ ਦੇ ਕੰਢਿਆਂ ਨੂੰ ਦੀਵੇ ਬਾਲ ਕੇ ਸਜਾਇਆ ਜਾਂਦਾ ਹੈ।