ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਵੀ ਇਸ ਸਬੰਧੀ ਟਵੀਟ ਕੀਤਾ ਸੀ। ਉਨ੍ਹਾਂ ਨੇ ਦੱਸਿਆ ਸੀ ਕਿ “ਚੀਨੀ ਪੀਐਲਏ ਨੇ ਅਰੁਣਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ ਭਾਰਤੀ ਫੌਜ ਦੇ ਹਵਾਲੇ ਕਰਨ ਦੀ ਪੁਸ਼ਟੀ ਕੀਤੀ ਹੈ। 5 ਸਤੰਬਰ ਨੂੰ ਅਰੁਣਾਚਲ ਪ੍ਰਦੇਸ਼ ਦੇ ਇੱਕ ਵਿਧਾਇਕ ਨੇ ਚੀਨੀ ਸੈਨਿਕਾਂ ਵਲੋਂ ਆਪਣੇ ਨੌਜਵਾਨਾਂ ਨੂੰ ਲੈ ਜਾਣ ਦੇ ਦੋਸ਼ ਲਗਾਉਂਦਿਆਂ ਕੇਂਦਰ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਭਾਰਤ ਸਰਕਾਰ ਦੀਆਂ ਕੂਟਨੀਤਿਕ ਕੋਸ਼ਿਸ਼ਾਂ ਕੀਤੀਆਂ ਜੋ ਰੰਗ ਲਿਆਉਂਦੀਆਂ ਨਜ਼ਰ ਆਈਆਂ।
ਦੂਜੇ ਪਾਸੇ ਚੀਨ ਦੇ ਅਧਿਕਾਰਤ ਅਖਬਾਰ ਗਲੋਬਲ ਟਾਈਮਜ਼ ਦੇ ਸੰਪਾਦਕ ਹੂ ਸਿਜਿਨ ਨੇ ਟਵੀਟ ਕਰ ਕਿਹਾ ਸੀ ਕਿ ਪੰਜਾਂ ਨੌਜਵਾਨ ਭਾਰਤ ਦੀ ਖੁਫੀਆ ਏਜੰਸੀ ਦਾ ਹਿੱਸਾ ਸੀ। ਗਲੋਬਲ ਟਾਈਮਜ਼ ਦੇ ਅਨੁਸਾਰ, ਉਹ ਦੱਖਣੀ ਤਿੱਬਤ ਵਿੱਚ ਉਸ ਸਮੇਂ ਫੜੇ ਗਏ ਜਦੋਂ ਉਹ ਚੀਨ ਦੀ ਖੁਫੀਆ ਜਾਣਕਾਰੀ ਚੋਰੀ ਕਰ ਰਹੇ ਸੀ। ਦੱਸ ਦੇਈਏ ਕਿ ਚੀਨ ਅਰੁਣਾਚਲ ਪ੍ਰਦੇਸ਼ ਨੂੰ ਦੱਖਣੀ ਤਿੱਬਤ ਦਾ ਹਿੱਸਾ ਮੰਨਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904