ਪੜਚੋਲ ਕਰੋ

ਭਾਰਤ ਦੇ ਚੀਨ ਨੂੰ ਵੱਡੇ ਝਟਕੇ, ਆਰਥਿਕ ਹਥਿਆਰ ਨਾਲ ਸਬਕ ਸਿਖਾਉਣ ਦੀ ਤਿਆਰੀ

ਭਾਰਤ ਨੇ ਚੀਨ ਨੂੰ ਆਰਥਿਕ ਮੰਚ ਉੱਪਰ ਘੇਰਨ ਦੀ ਰਣਨੀਤੀ ਬਣਾਈ ਹੈ। ਇਸ ਨਾਲ ਹੁਣ ਤੱਕ ਚੀਨ ਨੂੰ ਅਰਬਾਂ ਡਾਲਰਾਂ ਦਾ ਨੁਕਸਾਨ ਹੋਇਆ ਹੈ। ਇਸ ਦਾ ਅੰਦਾਜਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਟਿੱਕ-ਟੌਕ ਐਪ ਬੈਨ ਕਰਨ ਨਾਲ ਹੀ ਚੀਨੀ ਕੰਪਨੀ ਨੂੰ ਛੇ ਬਿਲੀਅਨ ਡਾਲਰ ਭਾਵ 45,000 ਕਰੋੜ ਰੁਪਏ ਡਾਲਰ ਦਾ ਨੁਕਸਾਨ ਹੋਇਆ ਹੈ। ਭਾਰਤ ਨੇ ਟਿੱਕ-ਟੌਕ ਸਣੇ 59 ਚੀਨੀ ਮੋਬਾਈਲ ਐਪਜ਼ ’ਤੇ ਵੀ ਪਾਬੰਦੀ ਲਗਾਈ ਹੈ।

ਨਵੀਂ ਦਿੱਲੀ: ਭਾਰਤ ਨੇ ਚੀਨ ਨੂੰ ਆਰਥਿਕ ਮੰਚ ਉੱਪਰ ਘੇਰਨ ਦੀ ਰਣਨੀਤੀ ਬਣਾਈ ਹੈ। ਇਸ ਨਾਲ ਹੁਣ ਤੱਕ ਚੀਨ ਨੂੰ ਅਰਬਾਂ ਡਾਲਰਾਂ ਦਾ ਨੁਕਸਾਨ ਹੋਇਆ ਹੈ। ਇਸ ਦਾ ਅੰਦਾਜਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਟਿੱਕ-ਟੌਕ ਐਪ ਬੈਨ ਕਰਨ ਨਾਲ ਹੀ ਚੀਨੀ ਕੰਪਨੀ ਨੂੰ ਛੇ ਬਿਲੀਅਨ ਡਾਲਰ ਭਾਵ 45,000 ਕਰੋੜ ਰੁਪਏ ਡਾਲਰ ਦਾ ਨੁਕਸਾਨ ਹੋਇਆ ਹੈ। ਭਾਰਤ ਨੇ ਟਿੱਕ-ਟੌਕ ਸਣੇ 59 ਚੀਨੀ ਮੋਬਾਈਲ ਐਪਜ਼ ’ਤੇ ਵੀ ਪਾਬੰਦੀ ਲਗਾਈ ਹੈ। ਇੱਥੇ ਹੀ ਬੱਸ ਨਹੀਂ ਭਾਰਤ ਵੱਲੋਂ ਹੋਰ ਸਖਤ ਕਦਮ ਵੀ ਚੁੱਕੇ ਜਾ ਰਹੇ ਹਨ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਸਰਕਾਰ ਚੀਨੀ ਕੰਪਨੀਆਂ ਨੂੰ ਰਾਜਮਾਰਗ ਪ੍ਰਾਜੈਕਟਾਂ ਦਾ ਹਿੱਸਾ ਬਣਨ ਦੀ ਮਨਜ਼ੂਰੀ ਨਹੀਂ ਦੇਵੇਗੀ। ਇਸ ’ਚ ਚੀਨ ਦੀਆਂ ਕੰਪਨੀਆਂ ਨਾਲ ਭਾਈਵਾਲੀ ਕਰਨ ਵਾਲੀਆਂ ਕੰਪਨੀਆਂ ਵੀ ਸ਼ਾਮਲ ਹਨ। ਗਡਕਰੀ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਚੀਨੀ ਨਿਵੇਸ਼ਕ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ (ਐਮਐਸਐਮਈ) ਜਿਹੇ ਵੱਖ-ਵੱਖ ਖੇਤਰਾਂ ’ਚ ਨਿਵੇਸ਼ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਚੀਨੀ ਕੰਪਨੀਆਂ ’ਤੇ ਪਾਬੰਦੀ ਲਗਾਉਣ ਸਬੰਧੀ ਨੀਤੀ ਛੇਤੀ ਪੇਸ਼ ਕਰ ਦਿੱਤੀ ਜਾਵੇਗੀ ਤੇ ਹਾਈਵੇਅ ਪ੍ਰਾਜੈਕਟਾਂ ’ਚ ਭਾਰਤੀ ਕੰਪਨੀਆਂ ਨੂੰ ਤਰਜੀਹ ਦੇਣ ਦੇ ਨੇਮ ਆਸਾਨ ਕੀਤੇ ਜਾਣਗੇ। ਉਧਰ, ਟੈਲੀਕਾਮ ਵਿਭਾਗ ਵੱਲੋਂ ਸਰਕਾਰੀ ਕੰਪਨੀਆਂ ਨੂੰ ਚੀਨ ਦੇ ਟੈਲੀਕਾਮ ਯੰਤਰਾਂ ਦੀ ਵਰਤੋਂ ਨਾ ਕਰਨ ਦੇ ਦਿੱਤੇ ਗਏ ਨਿਰਦੇਸ਼ਾਂ ਮਗਰੋਂ ਭਾਰਤ ਸੰਚਾਰ ਨਿਗਮ ਲਿਮਟਿਡ (ਬੀਐਸਐਨਐਲ) ਨੇ 4ਜੀ ਅਪਗ੍ਰੇਡ ਲਈ ਜਾਰੀ ਟੈਂਡਰ ਰੱਦ ਕਰ ਦਿੱਤੇ ਹਨ। ਸੂਤਰਾਂ ਮੁਤਾਬਕ ਹੁਣ ਨਵੇਂ ਟੈਂਡਰ ਕੱਢੇ ਜਾਣਗੇ ਤੇ ਮੇਕ ਇਨ ਇੰਡੀਆ ਨੂੰ ਤਰਜੀਹ ਦਿੱਤੀ ਜਾਵੇਗੀ। ਖੁਰਾਕ ਤੇ ਜਨਤਕ ਵੰਡ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਕਿਹਾ ਹੈ ਕਿ ਉਨ੍ਹਾਂ ਦੇ ਮੰਤਰਾਲੇ ਨੇ ਚੀਨੀ ਵਸਤਾਂ ਲਈ ਦਰਵਾਜ਼ੇ ਬੰਦ ਕਰ ਦਿੱਤੇ ਹਨ। ਪਾਸਵਾਨ ਨੇ ਕਿਹਾ ਕਿ ਉਨ੍ਹਾਂ ਦੇ ਮਹਿਕਮੇ ’ਚ ਕੋਈ ਵੀ ਚੀਨੀ ਵਸਤੂ ਨਹੀਂ ਆਵੇਗੀ ਤੇ ਇਸ ਬਾਰੇ ਸਰਕੁਲਰ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ। ਖ਼ਬਰ ਏਜੰਸੀ ਨਾਲ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਵਿਦੇਸ਼ੀ ਵਸਤਾਂ ਦੇ ਬੀਆਈਐਸ ਵੱਲੋਂ ਤੈਅਸ਼ੁਦਾ ਮਾਪਦੰਡਾਂ ਦੇ ਆਧਾਰ ’ਤੇ ਟੈਸਟ ਕੀਤੇ ਜਾਣਗੇ। ਚੀਨ ਨੇ ਭਾਰਤ ਖਿਲਾਫ ਚੱਲੀ ਨਵੀਂ ਚਾਲ, ਹੁਣ ਪਾਕਿਸਤਾਨ ਵਾਲੀਆਂ ਹਰਕਤਾਂ 'ਤੇ ਉੱਤਰਿਆ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦਾ ਵੱਡਾ ਘਾਲਾਮਾਲਾ, ਸਿੱਖਿਆ ਮੰਤਰੀ ਵੀ ਬਣੇ ਅਣਜਾਣ

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget