Corona Hotspots: ਕੋਰੋਨਾ ਨੇ ਪੰਜਾਬ ਸਣੇ 4 ਸੂਬਿਆਂ ਨੂੰ ਬਣਾਇਆ ਨਿਸ਼ਾਨਾ, ਵਿਗੜਦੇ ਹਾਲਾਤ ਨੂੰ ਵੇਖਦਿਆਂ ਚੌਕਸ ਰਹਿਣ ਦੀ ਹਦਾਇਤ
ਪੰਜਾਬ ਦੇ ਅੰਕੜੇ ਵੀ ਘੱਟ ਚਿੰਤਾਜਨਕ ਨਹੀਂ ਹਨ। ਪੰਜਾਬ ਵਿੱਚ ਪਿਛਲੇ 30 ਦਿਨਾਂ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ 531% ਦਾ ਵਾਧਾ ਹੋਇਆ ਹੈ।
ਨਵੀਂ ਦਿੱਲੀ: ਕੋਵਿਡ-19 ਮਹਾਮਾਰੀ (Covid-19 epidemic) ਦੀ ਲਾਗ ਇੱਕ ਵਾਰ ਫਿਰ ਭਾਰਤ ’ਚ ਕਹਿਰ ਮਚਾ ਰਹੀ ਹੈ। ਇਸ ਮਾਮਲੇ ’ਚ ਮਹਾਰਾਸ਼ਟਰ, ਪੰਜਾਬ (corona in Punjab), ਹਰਿਆਣਾ ਤੇ ਮੱਧ ਪ੍ਰਦੇਸ਼ (MP) ਜਿਹੇ ਰਾਜਾਂ ਨੂੰ ਬਹੁਤ ਚੌਕਸ ਰਹਿਣ ਦੀ ਲੋੜ ਹੈ ਕਿਉਂਕਿ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ (corona cases) ਇਨ੍ਹਾਂ ਹੀ ਰਾਜਾਂ ਵਿੱਚ ਸਾਹਮਣੇ ਆ ਰਹੇ ਹਨ। ਇਨ੍ਹਾਂ ਰਾਜਾਂ ਦੇ ਇਸ ਮਹਾਮਾਰੀ ਦੀ ਦੂਜੀ ਲਹਿਰ ਦੇ ਹੌਟ ਸਪੌਟਸ (Corona Hot Spot) ਬਣਨ ਦਾ ਖ਼ਤਰਾ ਵੀ ਮੰਡਰਾ ਰਿਹਾ ਹੈ।
ਇਨ੍ਹਾਂ ਰਾਜਾਂ ਵਿੱਚ ਪੌਜ਼ੇਟੀਵਿਟੀ ਦੀ ਦਰ ਵਧਦੀ ਜਾ ਰਹੀ ਹੈ, ਰੋਜ਼ਾਨਾ ਨਵੇਂ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ ਤੇ ਪ੍ਰਤੀ 10 ਲੱਖ ਦੀ ਆਬਾਦੀ ਪਿੱਛੇ ਹੋਣ ਵਾਲੇ ਟੈਸਟਾਂ ਦੀ ਗਿਣਤੀ ਬਹੁਤ ਘੱਟ ਹੈ। ਜੇ ਰਤਾ ਡੂੰਘਾਈ ਨਾਲ ਕੋਵਿਡ ਦੇ ਤਾਜ਼ਾ ਮਾਮਲਿਆਂ ਦੇ ਅੰਕੜਿਆਂ ਨੂੰ ਵੇਖੀਏ, ਤਾਂ ਦੇਸ਼ ਦੇ ਪੂਰਬੀ ਭਾਗ ਦੇ ਮੁਕਾਬਲੇ ਪੱਛਮੀ ਭਾਰਤ ’ਚ ਕੋਵਿਡ ਕੁਝ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ।
ਮਹਾਰਾਸ਼ਟਰ ਸੂਬੇ ਦੇ ਅੰਕੜੇ ਬੇਹੱਦ ਚਿੰਤਾਜਨਕ ਹਨ। ਇਸ ਰਾਜ ਵਿੱਚ ਇਸ ਵੇਲੇ ਪਾਜ਼ਿਟੀਵਿਟੀ ਦਰ ਹੋਰਨਾਂ ਸੂਬਿਆਂ ਦੇ ਮੁਕਾਬਲੇ ਚਾਰ ਗੁਣਾ ਵੱਧ ਹੈ। ਪਿਛਲੇ 30 ਦਿਨਾਂ ਦੌਰਾਨ ਇੱਥੇ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ 426% ਦਾ ਵਾਘਾ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਅੰਕੜੇ ਵੀ ਘੱਟ ਚਿੰਤਾਜਨਕ ਨਹੀਂ ਹਨ। ਪੰਜਾਬ ਵਿੱਚ ਪਿਛਲੇ 30 ਦਿਨਾਂ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ 531% ਦਾ ਵਾਧਾ ਹੋਇਆ ਹੈ। ਹਰਿਆਣਾ ਵਿੱਚ ਇਹ ਵਾਧਾ 398%, ਮੱਧ ਪ੍ਰਦੇਸ਼ ਵਿੱਚ 277% ਹੈ।
20 ਰਾਜਾਂ ਵਿੱਚੋਂ 19 ਵਿੱਚ ਪਾਜ਼ਿਟੀਵਿਟੀ ਦਰ ਵਧਦੀ ਜਾ ਰਹੀ ਹੈ। ਇਨ੍ਹਾਂ ਵਿੱਚੋਂ ਮਹਾਰਾਸ਼ਟਰ, ਪੰਜਾਬ, ਮੱਧ ਪ੍ਰਦੇਸ਼ ਤੇ ਹਰਿਆਣਾ ’ਚ ਇਹ ਦਰ ਕੁਝ ਵਧੇਰੇ ਤੇਜ਼ੀ ਨਾਲ ਵਧ ਰਹੀ ਹੈ। ਕੇਰਲ ਇੱਕੋ-ਇੱਕ ਅਜਿਹਾ ਰਾਜ ਹੈ, ਜਿੱਥੇ ਇਸ ਦਰ ਵਿੱਚ ਕੁਝ ਸੁਧਾਰ ਵੇਖਿਆ ਗਿਆ ਹੈ।
ਇਹ ਵੀ ਪੜ੍ਹੋ: Ripped Jeans Remark Controversy: ਪਾਟੀ ਜੀਨਜ਼ ਵਾਲੇ ਬਿਆਨ ’ਤੇ ਬੁਰੀ ਤਰ੍ਹਾਂ ਘਿਰੇ ਮੁੱਖ ਮੰਤਰੀ, ਹੁਣ ਬਚਾਅ ’ਚ ਨਿੱਤਰੀ ਪਤਨੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904