ਨਵੀਂ ਦਿੱਲੀ: ਇਸ ਵੇਲੇ ਕੋਰੋਨਾ ਦੁਨੀਆ ਵਿੱਚੋਂ ਸਭ ਤੋਂ ਤੇਜ਼ੀ ਨਾਲ ਭਾਰਤ ਵਿੱਚ ਹੀ ਫੈਲ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਰਿਕਾਰਡ 75,809 ਨਵੇਂ ਕੇਸ ਸਾਹਮਣੇ ਆਏ। ਉਧਰ, 1133 ਲੋਕਾਂ ਨੇ ਆਪਣੀ ਜਾਨ ਗੁਆਈ। ਦੱਸ ਦਈਏ ਕਿ 2 ਸਤੰਬਰ ਤੋਂ ਦੇਸ਼ ਵਿੱਚ ਹਰ ਦਿਨ ਇੱਕ ਹਜ਼ਾਰ ਤੋਂ ਵੱਧ ਲੋਕ ਮਰ ਰਹੇ ਹਨ।


ਭਾਰਤ 'ਚ ਕੋਰੋਨਾ ਨਾਲ ਪੀੜਤਾਂ ਦੀ ਕੁੱਲ ਗਿਣਤੀ 43 ਲੱਖ ਦੇ ਨੇੜੇ ਪਹੁੰਚ ਗਈ ਹੈ। ਬ੍ਰਾਜ਼ੀਲ ਨੂੰ ਪਿੱਛੇ ਛੱਡ ਕੇ ਭਾਰਤ ਕੋਰੋਨਾ ਪੀੜਤਾਂ 'ਚ ਦੁਨੀਆ ਦਾ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਬਣ ਗਿਆ ਹੈ। ਅਮਰੀਕਾ ਵਿੱਚ ਇਸ ਸਮੇਂ ਸਭ ਤੋਂ ਵੱਧ ਪੀੜਤ ਲੋਕ ਹਨ ਪਰ ਹਰ ਦਿਨ ਅਮਰੀਕਾ ਤੋਂ ਦੁਗਣੇ ਕੋਰੋਨਾ ਕੇਸ ਭਾਰਤ ਵਿੱਚੋਂ ਮਿਲ ਰਹੇ ਹਨ।

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤਕ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 42 ਲੱਖ 80 ਹਜ਼ਾਰ ਹੋ ਗਈ ਹੈ। ਇਸ ਵਿੱਚੋਂ 72,775 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸਾਂ ਦੀ ਗਿਣਤੀ 8 ਲੱਖ 83 ਹਜ਼ਾਰ ਹੋ ਗਈ ਹੈ ਤੇ 33 ਲੱਖ 23 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ, ਠੀਕ ਹੋਏ ਲੋਕਾਂ ਦੀ ਗਿਣਤੀ ਵਿੱਚੋਂ ਤਿੰਨ ਗੁਣਾ ਜ਼ਿਆਦਾ ਹੈ।

ICMR ਮੁਤਾਬਕ 7 ਸਤੰਬਰ ਤਕ ਕੋਰੋਨਾ ਦੇ ਕੁੱਲ 5 ਕਰੋੜ 6 ਲੱਖ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 11 ਲੱਖ ਸੈਂਪਲ ਦੀ ਟੈਸਟਿੰਗ ਬੀਤੇ ਦਿਨੀਂ ਕੀਤੀ ਗਈ ਪੌਜ਼ੇਟਿਵਿਟੀ ਰੇਟ 7% ਤੋਂ ਘੱਟ ਹੈ। ਕੋਰੋਮਾਵਾਇਰਸ ਦੇ 54 ਫੀਸਦ ਮਾਮਲੇ 18 ਸਾਲ ਤੋਂ 44 ਸਾਲ ਦੀ ਉਮਰ ਦੇ ਲੋਕਾਂ ਦੇ ਹਨ ਪਰ ਕੋਰੋਨਾ ਨਾਲ ਹੋਣ ਵਾਲੀਆਂ 51% ਮੌਤਾਂ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਦੀ ਹੋਈ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904