India Coronavirus Updates: ਹੁਣ ਭਾਰਤ ਵਿੱਚ ਕੋਰੋਨਾ ਦਾ ਕਹਿਰ ਘੱਟ ਗਿਆ ਹੈ। ਕੋਰੋਨਾ ਦੇ ਨਵੇਂ ਕੇਸਾਂ ਦੀ ਰਫਤਾਰ 10 ਹਜ਼ਾਰ ਤੋਂ ਹੇਠਾਂ ਆ ਗਈ ਹੈ। ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ ਅਜੇ ਵੀ ਜ਼ਿਆਦਾ ਹੈ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 9,119 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 396 ਕੋਰੋਨਾ ਸੰਕਰਮਿਤ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ 10,264 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ, ਯਾਨੀ 1541 ਐਕਟਿਵ ਕੇਸ ਘੱਟ ਹੋਏ ਹਨ।


ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 3 ਕਰੋੜ 45 ਲੱਖ 44 ਹਜ਼ਾਰ 882 ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 66 ਹਜ਼ਾਰ 980 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 39 ਲੱਖ 67 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ ਦੇ ਕਰੀਬ ਹੈ। ਕੁੱਲ 1 ਲੱਖ 9 ਹਜ਼ਾਰ 940 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।


ਕੋਰੋਨਾ ਦੀ ਤਾਜ਼ਾ ਸਥਿਤੀ


ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 45 ਲੱਖ 44 ਹਜ਼ਾਰ 882


ਕੁੱਲ ਡਿਸਚਾਰਜ - 3 ਕਰੋੜ 39 ਲੱਖ 67 ਹਜ਼ਾਰ


ਕੁੱਲ ਐਕਟਿਵ ਕੇਸ - 1 ਲੱਖ 9 ਹਜ਼ਾਰ 940


ਕੁੱਲ ਮੌਤ - 4 ਲੱਖ 66 ਹਜ਼ਾਰ 980


ਕੁੱਲ ਟੀਕਾਕਰਨ - 119 ਕਰੋੜ 38 ਲੱਖ 44 ਹਜ਼ਾਰ ਖੁਰਾਕਾਂ ਦਿੱਤੀਆਂ ਗਈਆਂ


ਵੈਕਸੀਨ ਦੀਆਂ 119 ਕਰੋੜ ਖੁਰਾਕਾਂ ਦਿੱਤੀਆਂ ਗਈਆਂ


ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 24 ਨਵੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 119 ਕਰੋੜ 38 ਲੱਖ 44 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 90.27 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਦੇ ਅਨੁਸਾਰ, ਹੁਣ ਤੱਕ ਲਗਪਗ 63.59 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 11.50 ਲੱਖ ਕੋਰੋਨਾ ਸੈਂਪਲ ਟੈਸਟ ਕੀਤੇ ਗਏ, ਜਿਨ੍ਹਾਂ ਦੀ ਸਕਾਰਾਤਮਕਤਾ ਦਰ 1 ਪ੍ਰਤੀਸ਼ਤ ਤੋਂ ਘੱਟ ਹੈ।


ਦੇਸ਼ 'ਚ ਕੋਰੋਨਾ ਨਾਲ ਮੌਤ ਦਰ 1.35 ਫੀਸਦੀ ਹੈ ਜਦਕਿ ਰਿਕਵਰੀ ਰੇਟ 98.33 ਫੀਸਦੀ ਹੈ। ਐਕਟਿਵ ਕੇਸ 0.32 ਫੀਸਦੀ ਹਨ। ਭਾਰਤ ਹੁਣ ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿਚ ਦੁਨੀਆ ਵਿਚ 23ਵੇਂ ਸਥਾਨ 'ਤੇ ਹੈ। ਸੰਕਰਮਿਤ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਨੰਬਰ 'ਤੇ ਹੈ। ਜਦੋਂ ਕਿ ਅਮਰੀਕਾ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਬ੍ਰਾਜ਼ੀਲ ਵਿੱਚ ਹੋਈਆਂ ਹਨ।



ਇਹ ਵੀ ਪੜ੍ਹੋ: Amrit Maan’s Upcoming Movie: ਅੰਮ੍ਰਿਤ ਮਾਨ ਸਟਾਰਰ ਆਉਣ ਵਾਲੀ ਪੰਜਾਬੀ ਫਿਲਮ 'ਬੱਬਰ' ਨੂੰ ਮਿਲੀ ਰਿਲੀਜ਼ ਡੇਟ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904