Coronavirus India Updates : ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਅੱਜ ਵੀ ਭਾਰਤ ਲਈ ਕੁੱਝ ਰਾਹਤ ਦੀ ਖ਼ਬਰ ਹੈ। ਦੇਸ਼ 'ਚ ਸ਼ੁੱਕਰਵਾਰ ਦੇ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ 'ਚ ਮਾਮੂਲੀ ਕਮੀ ਆਈ ਹੈ। ਇਸ ਦੇ ਨਾਲ ਹੀ ਅੱਜ ਦੇਸ਼ ਵਿੱਚ ਕੋਰੋਨਾ ਦੇ ਕਰੀਬ 2400 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 2,430 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 17 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੋਰੋਨਾ ਦੇ 2,678 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਜਦਕਿ 10 ਲੋਕਾਂ ਦੀ ਮੌਤ ਹੋਈ ਸੀ। 

 



ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 2,430 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 17 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 2,395 ਲੋਕ ਕੋਰੋਨਾ ਵਾਇਰਸ ਨੂੰ ਹਰਾਉਣ ਵਿੱਚ ਕਾਮਯਾਬ ਹੋਏ ਹਨ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 26 ਹਜ਼ਾਰ 618 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਵਿੱਚ 135 ਦਾ ਵਾਧਾ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਕੁੱਲ ਗਿਣਤੀ 4 ਕਰੋੜ 46 ਲੱਖ 26 ਹਜ਼ਾਰ 427 ਹੋ ਗਈ ਹੈ ਜਦਕਿ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4 ਕਰੋੜ 40 ਲੱਖ 70 ਹਜ਼ਾਰ 952 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਕਾਰਨ ਕੁੱਲ 5 ਲੱਖ 28 ਹਜ਼ਾਰ 874 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਦੇਸ਼ ਵਿੱਚ ਰਿਕਵਰੀ ਰੇਟ ਵਧ ਕੇ 98.76 ਫੀਸਦੀ ਹੋ ਗਿਆ ਹੈ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।