ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੀ ਰਫ਼ਤਾਰ ਮੱਠੀ ਪੈ ਗਈ ਹੈ। ਮੰਗਲਵਾਰ ਲਗਾਤਾਰ ਦੂਜੇ ਦਿਨ ਅੰਕੜਾ ਇੱਕ ਲੱਖ ਤੋਂ ਘੱਟ ਰਿਹਾ। ਇਸ ਦੌਰਾਨ 92,719 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ। ਇਸ ਦੇ ਨਾਲ ਹੀ 2,222 ਲੋਕਾਂ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋ ਗਈ। ਚੰਗੀ ਗੱਲ ਇਹ ਰਹੀ ਕਿ ਇਸ ਦੌਰਾਨ ਇੱਕ ਲੱਖ, 62 ਹਜ਼ਾਰ, 280 ਲੋਕ ਠੀਕ ਹੋਏ।


ਐਕਟਿਵ ਕੇਸ ਯਾਨੀ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਸੰਖਿਆ ਦੀ ਗੱਲ ਕਰੀਏ ਤਾਂ ਬੀਤੇ ਦਿਨ ਵਿੱਚ 71,782 ਦੀ ਕਮੀ ਰਿਕਾਰਡ ਕੀਤੀ ਗਈ। ਪਿਛਲੇ 15 ਦਿਨਾਂ ਚ ਐਕਟਿਵ ਕੇਸਾਂ ਚ 13 ਲੱਖ, 54 ਹਜ਼ਾਰ, 978 ਦੀ ਕਮੀ ਹੋਈ ਹੈ। ਦੇਸ਼ ਚ 24 ਮਈ ਨੂੰ 25.81 ਲੱਖ ਐਕਟਿਵ ਕੇਸ ਸਨ ਜੋ ਹੁਣ ਘਟ ਕੇ 12.26 ਲੱਖ ਰਹਿ ਗਏ ਹਨ।


ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਅੰਕੜੇ


ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 92,719
ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.62 ਲੱਖ
ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 2,222
ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.90 ਕਰੋੜ
ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.74 ਕਰੋੜ
ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.53 ਲੱਖ
ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 12.26 ਲੱਖ


13 ਸੂਬਿਆਂ 'ਚ ਲੌਕਡਾਊਨ ਜਿਹੀਆਂ ਪਾਬੰਦੀਆਂ


ਦੇਸ਼ ਦੇ 13 ਸੂਬਿਆਂ 'ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇਨ੍ਹਾਂ 'ਚ ਹਿਮਾਚਲ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁੱਡੂਚੇਰੀ ਸ਼ਾਮਲ ਹਨ।


19 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ


ਦੇਸ਼ ਦੇ 17 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ ਹੈ। ਮਤਲਬ ਇੱਥੇ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ 'ਚ ਪੰਜਾਬ, ਹਰਿਆਣਾ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ