India Corona Vaccination: ਦੇਸ਼ 'ਚ ਕੋਰੋਨਾ ਦੀ ਲੜਾਈ ਜਾਰੀ ਹੈ। ਇਸ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਟੀਕਾਕਰਨ ਮੁਹਿੰਮ ਨੂੰ ਜ਼ੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ 'ਚ 75 ਫ਼ੀਸਦੀ ਬਾਲਗ ਆਬਾਦੀ ਨੂੰ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ।



ਮਨਸੁਖ ਮਾਂਡਵੀਆ ਵੱਲੋਂ ਦਿੱਤੀ ਗਈ ਜਾਣਕਾਰੀ 'ਤੇ ਖੁਸ਼ੀ ਜ਼ਾਹਰ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ 75 ਫ਼ੀਸਦੀ ਬਾਲਗ ਆਬਾਦੀ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ ਮਹੱਤਵਪੂਰਨ ਪ੍ਰਾਪਤੀ ਲਈ ਸਾਰੇ ਦੇਸ਼ ਵਾਸੀਆਂ ਨੂੰ ਵਧਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਰਿਆਂ 'ਤੇ ਮਾਣ ਹੈ, ਜੋ ਸਾਡੀ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾ ਰਹੇ ਹਨ।





ਅਸੀਂ ਕੋਰੋਨਾ ਵਿਰੁੱਧ ਲੜਾਈ 'ਚ ਮਜ਼ਬੂਤ ਹੋ ਰਹੇ ਹਾਂ - ਸਿਹਤ ਮੰਤਰੀ
ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ ਤਕ ਟੀਕਿਆਂ ਦੀ ਕੁੱਲ ਗਿਣਤੀ 1,65,70,60,692 ਤੱਕ ਪਹੁੰਚ ਗਈ ਹੈ। ਇਸ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕੀਤਾ, "ਸਬ ਕਾ ਸਾਥ, ਸਬ ਕਾ ਵਿਕਾਸ' ਦੇ ਮੰਤਰ ਨਾਲ ਭਾਰਤ ਨੇ ਆਪਣੀ 75% ਬਾਲਗ ਆਬਾਦੀ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦੇਣ ਦਾ ਟੀਚਾ ਹਾਸਲ ਕਰ ਲਿਆ ਹੈ। ਅਸੀਂ ਕੋਰੋਨਾ ਵਿਰੁੱਧ ਲੜਾਈ 'ਚ ਮਜ਼ਬੂਤ ਹੋ ਰਹੇ ਹਾਂ। ਸਾਨੂੰ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਜਿੰਨੀ ਜਲਦੀ ਹੋ ਸਕੇ ਟੀਕਾ ਲਗਵਾਉਣਾ ਚਾਹੀਦਾ ਹੈ।





"

ਪਿਛਲੇ 24 ਘੰਟੇ 'ਚ 893 ਲੋਕਾਂ ਦੀ ਮੌਤ ਹੋਈ
ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 2 ਲੱਖ 34 ਹਜ਼ਾਰ 281 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ 893 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਇਸ ਦੌਰਾਨ 352784 ਲੋਕ ਠੀਕ ਹੋ ਚੁੱਕੇ ਹਨ। ਇਸ ਸਮੇਂ ਦੇਸ਼ 'ਚ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 18,84,937 ਹੋ ਗਈ ਹੈ।


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904