ਨਵੀਂ ਦਿੱਲੀ: ਦੇਸ਼ ਭਰ ਵਿੱਚ 13 ਕਰੋੜ ਕੋਰੋਨਾ ਟੀਕੇ ਲਗਾਉਣ ਦੇ ਬਾਵਜੂਦ ਮਹਾਂਮਾਰੀ ਸੰਕਟ ਰੁਕਣ ਦਾ ਨਾਂ ਨਹੀਂ ਲੈ ਰਹੀ। ਹਰ ਦਿਨ ਕੋਰੋਨਾ ਦੇ ਅੰਕੜੇ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 295,041 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 2023 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ। ਹਾਲਾਂਕਿ, 1,67,457 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ ਹੈ।ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 259,167 ਨਵੇਂ ਮਾਮਲੇ ਸਾਹਮਣੇ ਆਏ ਸੀ।
ਜਾਣੋ ਦੇਸ਼ 'ਚ ਕੋਰੋਨਾ ਦੀ ਅੱਜ ਦੀ ਸਥਿਤੀ-
ਕੁਲ ਕੋਰੋਨਾ ਕੇਸ - ਇੱਕ ਕਰੋੜ 56 ਲੱਖ 16 ਹਜ਼ਾਰ 130
ਕੁੱਲ ਡਿਸਚਾਰਜ - ਇੱਕ ਕਰੋੜ 32 ਲੱਖ 76 ਹਜ਼ਾਰ 39
ਕੁੱਲ ਐਕਟਿਵ ਕੇਸ- 21 ਲੱਖ 57 ਹਜ਼ਾਰ 538
ਕੁੱਲ ਮੌਤ - 1 ਲੱਖ 82 ਹਜ਼ਾਰ 553
ਕੁੱਲ ਟੀਕਾਕਰਣ - 13 ਕਰੋੜ 1 ਲੱਖ 19 ਹਜ਼ਾਰ 310 ਖੁਰਾਕ ਦਿੱਤੀ ਗਈ
ਕੱਲ੍ਹ ਮਹਾਰਾਸ਼ਟਰ ਵਿੱਚ ਹੋਈ 519 ਲੋਕਾਂ ਦੀ ਮੌਤ
ਮੰਗਲਵਾਰ ਨੂੰ ਮਹਾਰਾਸ਼ਟਰ ਵਿਚ ਕੋਰੋਨਾਵਾਇਰਸ ਸੰਕਰਮਣ ਨਾਲ 62,097 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ 39,60,359 ਹੋ ਗਈ। ਇਸ ਤੋਂ ਇਲਾਵਾ 519 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 61,343 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਬੀਤੇ ਦਿਨੀਂ 54,224 ਲੋਕਾਂ ਨੂੰ ਸਿਹਤਯਾਬੀ ਮਗਰੋਂ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਸੀ। ਜਿਸਦੇ ਬਾਅਦ ਠੀਕ ਹੋਏ ਲੋਕਾਂ ਦੀ ਕੁੱਲ ਗਿਣਤੀ 32,13,464 ਹੋ ਗਈ। ਸੂਬੇ ਵਿੱਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ ਹੁਣ 6,83,856 ਰਹੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਰਾਜ ਸਰਕਾਰਾਂ ਨੂੰ ਅਪੀਲ ਕੀਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰ ਨੂੰ ਦਿੱਤੇ ਸੰਦੇਸ਼ ਦੌਰਾਨ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਮਜ਼ਦੂਰਾਂ 'ਚ ਵਿਸ਼ਵਾਸ ਜਗਾਉਣ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਇਹ ਵੀ ਹੈ ਕਿ ਆਰਥਿਕ ਗਤੀਵਿਧੀਆਂ ਅਤੇ ਰੋਜ਼ੀ-ਰੋਟੀ ਘੱਟ ਪ੍ਰਭਾਵਿਤ ਹੋਵੇ।
ਪੀਐਮ ਮੋਦੀ ਨੇ ਅੱਗੇ ਕਿਹਾ, "ਅਗਲੇ ਕੁਝ ਦਿਨ ਟੀਕਾ ਵੀ ਲਗਾਇਆ ਜਾਵੇਗਾ ਅਤੇ ਉਨ੍ਹਾਂ ਦਾ ਕੰਮ ਨਹੀਂ ਰੁਕਦਾ। ਸਾਡੇ ਸਾਰਿਆਂ ਦੀ ਕੋਸ਼ਿਸ਼ ਨਾ ਸਿਰਫ ਜਾਨਾਂ ਬਚਾਉਣ ਦੀ ਹੈ, ਬਲਕਿ ਇਹ ਵੀ ਯਕੀਨੀ ਬਣਾਉਣਾ ਹੈ ਕਿ ਆਰਥਿਕ ਗਤੀਵਿਧੀਆਂ ਅਤੇ ਜੀਵਤ ਘੱਟ ਪ੍ਰਭਾਵਿਤ ਹੋਏ।"
ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਦੀ ਮੌਤ ਦਰ 1.17 ਪ੍ਰਤੀਸ਼ਤ ਹੈ ਜਦੋਂ ਕਿ ਰਿਕਵਰੀ ਦਰ ਲਗਪਗ 85 ਪ੍ਰਤੀਸ਼ਤ ਹੈ। ਐਕਟਿਵ ਮਾਮਲੇ 13 ਪ੍ਰਤੀਸ਼ਤ ਤੋਂ ਵੱਧ ਹੋ ਗਏ। ਉਧਰ ਕੋਰੋਨਾ ਐਕਟਿਵ ਕੇਸ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਦੂਜੇ ਨੰਬਰ ‘ਤੇ ਹੈ। ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿਚ ਵੀ ਭਾਰਤ ਦੂਜੇ ਨੰਬਰ ‘ਤੇ ਹੈ। ਜਦੋਂ ਕਿ ਅਮਰੀਕਾ, ਬ੍ਰਾਜ਼ੀਲ ਅਤੇ ਮੈਕਸੀਕੋ ਤੋਂ ਬਾਅਦ ਭਾਰਤ ਵਿਚ ਦੁਨੀਆ ਵਿਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।
ਇਹ ਵੀ ਪੜ੍ਹੋ: Realme 8 5G launch date: Realme 8 5G ਇਸ ਦਿਨ ਭਾਰਤ 'ਚ ਕਰੇਗਾ ਐਂਟਰੀ, ਲਾਂਚ ਤੋਂ ਪਹਿਲਾਂ ਜਾਣੋ ਫੋਨ ਦੇ ਫੀਚਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904