India Coronavirus Updates: ਕੋਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਜਾਰੀ ਹੈ। ਸੋਮਵਾਰ ਨੂੰ 287 ਦਿਨਾਂ ਬਾਅਦ ਸਭ ਤੋਂ ਘੱਟ ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 8,865 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 197 ਕਰੋਨਾ ਸੰਕਰਮਿਤ ਲੋਕਾਂ ਦੀ ਮੌਤ ਹੋ ਗਈ ਹੈ। 11,971 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ, ਯਾਨੀ 3303 ਐਕਟਿਵ ਕੇਸ ਘੱਟ ਹੋਏ ਹਨ।


ਦੇਸ਼ ਵਿੱਚ ਕੋਰੋਨਾ ਸੰਕਰਮਣ ਦੀ ਸਥਿਤੀ


ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 3 ਕਰੋੜ 44 ਲੱਖ 56 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 63 ਹਜ਼ਾਰ 852 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 38 ਲੱਖ 61 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ 'ਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 1.5 ਲੱਖ 'ਤੇ ਆ ਗਈ ਹੈ। ਕੁੱਲ 1 ਲੱਖ 30 ਹਜ਼ਾਰ 793 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।


ਵੈਕਸੀਨ ਦੀਆਂ 113 ਕਰੋੜ ਖੁਰਾਕਾਂ ਦਿੱਤੀਆਂ ਗਈਆਂ


ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ 16 ਨਵੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 112 ਕਰੋੜ 97 ਲੱਖ 84 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 59.75 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਦੇ ਅਨੁਸਾਰ, ਹੁਣ ਤੱਕ ਲਗਭਗ 62.57 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ ਲਗਭਗ 11.07 ਲੱਖ ਕੋਰੋਨਾ ਸੈਂਪਲ ਟੈਸਟ ਕੀਤੇ ਗਏ, ਜਿਨ੍ਹਾਂ ਦੀ ਸਕਾਰਾਤਮਕ ਦਰ 2 ਪ੍ਰਤੀਸ਼ਤ ਤੋਂ ਘੱਟ ਹੈ।


ਦੇਸ਼ 'ਚ ਕੋਰੋਨਾ ਨਾਲ ਮੌਤ ਦਰ 1.35 ਫੀਸਦੀ ਹੈ ਜਦਕਿ ਰਿਕਵਰੀ ਰੇਟ 98.27 ਫੀਸਦੀ ਹੈ। ਐਕਟਿਵ ਕੇਸ 0.38 ਫੀਸਦੀ ਹਨ। ਭਾਰਤ ਹੁਣ ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿਚ ਦੁਨੀਆ ਵਿਚ 18ਵੇਂ ਸਥਾਨ 'ਤੇ ਹੈ। ਸੰਕਰਮਿਤ ਦੀ ਕੁੱਲ ਸੰਖਿਆ ਦੇ ਮਾਮਲੇ ਵਿੱਚ ਭਾਰਤ ਦੂਜੇ ਨੰਬਰ 'ਤੇ ਹੈ। ਜਦੋਂ ਕਿ ਅਮਰੀਕਾ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਬ੍ਰਾਜ਼ੀਲ ਵਿੱਚ ਹੋਈਆਂ ਹਨ।


ਇਹ ਵੀ ਪੜ੍ਹੋ: Punjab Election Commission: ਕੈਪਟਨ ਦੀ ਨਵੀਂ ਪਾਰਟੀ 'ਤੇ ਚੋਣ ਕਮਿਸ਼ਨ ਜਲਦ ਲਵੇਗਾ ਐਕਸ਼ਨ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904