India Coronavirus update : ਅੱਜ ਕੋਰੋਨਾ ਮਾਮਲਿਆਂ 'ਚ ਭਾਰਤ ਲਈ ਕੁਝ ਰਾਹਤ ਦੀ ਖ਼ਬਰ ਹੈ।  ਅੱਜ ਵੀਰਵਾਰ ਦੇ ਮੁਕਾਬਲੇ ਦੇਸ਼ ਵਿੱਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਵਿੱਚ ਮਾਮੂਲੀ ਕਮੀ ਆਈ ਹੈ। ਅੱਜ ਦੇਸ਼ ਵਿੱਚ ਕੋਰੋਨਾ ਦੇ 2,000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ , ਹਾਲਾਂਕਿ ਪਹਿਲਾਂ ਵੀਰਵਾਰ ਨੂੰ ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ 2,141 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਜਦਕਿ 20 ਲੋਕਾਂ ਦੀ ਮੌਤ ਹੋ ਗਈ ਸੀ। 

ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 2,119 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 2,582 ਲੋਕ ਕੋਰੋਨਾ ਵਾਇਰਸ ਨੂੰ ਹਰਾਉਣ ਵਿੱਚ ਕਾਮਯਾਬ ਰਹੇ। ਇਸ ਨਾਲ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 25 ਹਜ਼ਾਰ 37 ਹੋ ਗਈ ਹੈ। 


 ਇਹ ਵੀ ਪੜ੍ਹੋ : Punjab News : ਮੁੱਖ ਮੰਤਰੀ ਸ਼ੈਸ਼ਨ ਕੋਰਟ ਤੋਂ ਵੱਡਾ ਨਹੀਂ ਹੁੰਦਾ, ਮੈਨੂੰ ਅਦਾਲਤ ਜਦੋਂ ਬੁਲਾਵੇਗੀ, ਮੈਂ ਜਾਵਾਂਗਾ : ਸੀਐਮ ਭਗਵੰਤ ਮਾਨ

ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਕੁੱਲ ਗਿਣਤੀ 4 ਕਰੋੜ 46 ਲੱਖ 38 ਹਜ਼ਾਰ 636 ਹੋ ਗਈ ਹੈ। ਜਦੋਂ ਕਿ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4 ਕਰੋੜ 40 ਲੱਖ 84 ਹਜ਼ਾਰ 646 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਕਾਰਨ ਕੁੱਲ 5 ਲੱਖ 28 ਹਜ਼ਾਰ 953 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸਿਹਤ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਦੇਸ਼ ਵਿੱਚ ਰਿਕਵਰੀ ਰੇਟ ਵਧ ਕੇ 98.76 ਫੀਸਦੀ ਹੋ ਗਿਆ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਕੁੱਲ ਲਾਗ ਦਾ 0.06 ਪ੍ਰਤੀਸ਼ਤ ਸ਼ਾਮਲ ਹਨ। ਹੁਣ ਤੱਕ ਟੀਕਿਆਂ ਦੀ ਗਿਣਤੀ 219 ਕਰੋੜ 50 ਲੱਖ, 97 ਹਜ਼ਾਰ 574 ਤੱਕ ਪਹੁੰਚ ਚੁੱਕੀ ਹੈ। 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।