Coronavirus in India: ਦੇਸ਼ ਨੇ ਅੱਜ ਕੋਰੋਨਾ ਟੀਕਾਕਰਨ ਵਿੱਚ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਦੇ ਨਾਲ ਹੀ ਦੇਸ਼ 'ਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 18,454 ਨਵੇਂ ਮਾਮਲੇ ਸਾਹਮਣੇ ਆਏ ਤੇ 160 ਲੋਕਾਂ ਦੀ ਮੌਤ ਹੋ ਗਈ। ਰਿਕਵਰੀ ਰੇਟ 98.15 ਫੀਸਦੀ ਹੈ, ਜੋ ਪਿਛਲੇ ਮਾਰਚ ਤੋਂ ਬਾਅਦ ਸਭ ਤੋਂ ਜ਼ਿਆਦਾ ਹੈ।


ਪਿਛਲੇ 24 ਘੰਟਿਆਂ ਵਿੱਚ, 17,561 ਲੋਕ ਕੋਰੋਨਾ ਤੋਂ ਠੀਕ ਹੋਏ ਹਨ, ਜਿਸ ਤੋਂ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 3,34,95,808 ਹੋ ਗਈ ਹੈ। ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 1,78,831 ਹੈ, ਜਦੋਂਕਿ ਹਫਤਾਵਾਰੀ ਪੌਜ਼ੇਟੀਵਿਟੀ 1.34 ਪ੍ਰਤੀਸ਼ਤ ਹੈ, ਜੋ ਪਿਛਲੇ 118 ਦਿਨਾਂ ਤੋਂ 3 ਪ੍ਰਤੀਸ਼ਤ ਤੋਂ ਘੱਟ ਹੈ। ਰੋਜ਼ਾਨਾ ਸਕਾਰਾਤਮਕਤਾ ਦਰ 1.48 ਪ੍ਰਤੀਸ਼ਤ ਹੈ, ਜੋ ਪਿਛਲੇ 52 ਦਿਨਾਂ ਤੋਂ 3 ਪ੍ਰਤੀਸ਼ਤ ਤੋਂ ਘੱਟ ਹੈ। ਪਿਛਲੇ 24 ਘੰਟਿਆਂ ਵਿੱਚ ਟੀਕੇ ਦੀਆਂ 48,08,665 ਖੁਰਾਕਾਂ ਦਿੱਤੀਆਂ ਗਈਆਂ।


ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਕੋਰੋਨਾ ਵਾਇਰਸ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਇੱਕ ਲੱਖ 78 ਹਜ਼ਾਰ 831 ਰਹਿ ਗਈ ਹੈ। ਇਸ ਦੇ ਨਾਲ ਹੀ, ਪਿਛਲੇ ਇੱਕ ਦਿਨ ਵਿੱਚ ਕੋਰੋਨਾ ਦੇ ਇਲਾਜ ਅਧੀਨ 17 ਹਜ਼ਾਰ 561 ਮਰੀਜ਼ ਠੀਕ ਹੋ ਗਏ ਹਨ, ਜਿਸ ਤੋਂ ਬਾਅਦ ਹੁਣ ਤੱਕ ਕੋਰੋਨਾ ਤੋਂ ਤਿੰਨ ਕਰੋੜ 34 ਲੱਖ 95 ਹਜ਼ਾਰ 808 ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ ਤਿੰਨ ਕਰੋੜ 41 ਲੱਖ 27 ਹਜ਼ਾਰ 450 ਮਾਮਲੇ ਸਾਹਮਣੇ ਆ ਚੁੱਕੇ ਹਨ।


ਇਸ ਦੇ ਨਾਲ ਹੀ ਭਾਰਤ ਨੇ 10 ਕਰੋੜ ਤੋਂ ਜ਼ਿਆਦਾ ਵੈਕਸੀਨ ਡੋਜ਼ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਉਪਲਬਧੀ ਦਾ ਜਸ਼ਨ ਮਨਾਉਣ ਲਈ ਕੇਂਦਰ ਸਰਕਾਰ ਨੇ ਖ਼ਾਸ ਤਿਆਰੀਆਂ ਕੀਤੀਆਂ ਹੋਈਆਂ ਸੀ।


ਇਹ ਵੀ ਪੜ੍ਹੋ: Lakhbir Singh Murder Case: ਸਿੰਘੂ ਸਰਹੱਦ 'ਤੇ ਲਖਬੀਰ ਦੇ ਕਤਲ ਮਾਮਲੇ 'ਤੇ ਵਧਿਆ ਸਸਪੈਂਸ, ਸਾਹਮਣੇ ਆਈ ਇੱਕ ਹੋਰ ਵੀਡੀਓ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904