India Covid Update Health Ministry: ਦੁਨੀਆ ਭਰ 'ਚ ਹਜ਼ਾਰਾਂ ਲੋਕਾਂ ਦੀ ਜਾਨ ਲੈ ਚੁੱਕੀ ਕੋਰੋਨਾ ਮਹਾਂਮਾਰੀ ਅਜੇ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਭਾਰਤ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਇਕ ਵਾਰ ਫਿਰ ਇਨਫੈਕਸ਼ਨ ਵਧਣ ਨੂੰ ਲੈ ਕੇ ਖਤਰਾ ਪੈਦਾ ਹੋ ਗਿਆ ਹੈ।


ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਦੇ ਮੁਤਾਬਕ ਭਾਰਤ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 148 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਜਾਣਕਾਰੀ ਸ਼ਨੀਵਾਰ (9 ਦਸੰਬਰ) ਨੂੰ ਕੇਂਦਰੀ ਸਿਹਤ ਮੰਤਰਾਲੇ ਦੇ ਅਪਡੇਟ ਕੀਤੇ ਅੰਕੜਿਆਂ ਵਿੱਚ ਦਿੱਤੀ ਗਈ ਹੈ। ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਮਰੀਜ਼ਾਂ ਦੀ ਗਿਣਤੀ ਵਧਣ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ 808 ਹੋ ਗਈ ਹੈ, ਜੋ ਚਿੰਤਾਜਨਕ ਹੈ।


ਇਹ ਵੀ ਪੜ੍ਹੋ: ਪੰਜਾਬ 'ਚ IT, ਖਣਿਜ ਅਤੇ ਤੇਲ ਉਤਪਾਦਨ ਦੇ ਖੇਤਰ 'ਚ ਪੰਜ ਦੇਸ਼ ਕਰਨਗੇ ਨਿਵੇਸ਼, ਖੁੱਲ੍ਹਣਗੇ ਰੁਜ਼ਗਾਰ ਦੇ ਦਰਵਾਜ਼ੇ


4.50 ਕਰੋੜ ਲੋਕ ਹੋ ਚੁੱਕੇ ਸੰਕਰਮਿਤ


ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਹੁਣ ਤੱਕ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 4 ਕਰੋੜ 50 ਲੱਖ 2 ਹਜ਼ਾਰ 889 ਹੈ। ਜਦੋਂ ਕਿ ਮ੍ਰਿਤਕਾਂ ਦੀ ਗਿਣਤੀ 5 ਲੱਖ 33 ਹਜ਼ਾਰ 306 ਹੈ।


ਵੱਡੀ ਗਿਣਤੀ ਵਿੱਚ ਠੀਕ ਹੋਏ ਮਰੀਜ਼


ਉੱਥੇ ਹੀ ਜਾਰੀ ਕੀਤੇ ਗਏ ਹੈਲਥ ਬੁਲੇਟਿਨ 'ਚ ਕਿਹਾ ਗਿਆ ਹੈ ਕਿ 4 ਕਰੋੜ 44 ਲੱਖ 68 ਹਜ਼ਾਰ 775 ਲੋਕ ਇਨਫੈਕਸ਼ਨ ਤੋਂ ਠੀਕ ਹੋ ਕੇ ਘਰ ਪਰਤੇ ਹਨ, ਜੋ ਕਿ ਰਾਹਤ ਦੀ ਗੱਲ ਹੈ। ਦੇਸ਼ ਵਿੱਚ ਇਨਫੈਕਸ਼ਨ ਤੋਂ ਠੀਕ ਹੋਣ ਦੀ ਦਰ 98.81 ਫੀਸਦੀ ਹੈ ਜਦੋਂ ਕਿ ਮੌਤ ਦਰ ਸਿਰਫ 1.19 ਫੀਸਦੀ ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਭਰ ਵਿੱਚ ਹੁਣ ਤੱਕ ਐਂਟੀ-ਕੋਵਿਡ ਵੈਕਸੀਨ ਦੀਆਂ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।


ਦੱਸ ਦਈਏ ਕਿ ਕੋਰੋਨਾ ਤੋਂ ਬਾਅਦ ਚੀਨ 'ਚ ਰਹੱਸਮਈ ਨਿਮੋਨੀਆ ਦੀ ਲਾਗ ਫੈਲ ਗਈ ਹੈ ਅਤੇ ਦੇਸ਼ 'ਚ ਕੁਝ ਮਾਮਲੇ ਵੀ ਸਾਹਮਣੇ ਆਏ ਹਨ, ਜਿਸ ਨੂੰ ਲੈ ਕੇ ਕੇਂਦਰ ਨੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੌਰਾਨ ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧੇ ਕਾਰਨ ਇੱਕ ਵਾਰ ਫਿਰ ਚਿੰਤਾ ਵਧਣੀ ਸ਼ੁਰੂ ਹੋ ਗਈ ਹੈ।


ਇਹ ਵੀ ਪੜ੍ਹੋ: Haryana Crime News: ਸਾਬਕਾ ਵਿਧਾਇਕ ਦੇ ਘਰ ਗੋਲੀਬਾਰੀ ਕਰਨ ਵਾਲੇ 2 ਸ਼ੂਟਰ ਗ੍ਰਿਫ਼ਤਾਰ, ਗੋਲਡੀ ਬਰਾੜ ਤੇ ਲਾਰੇੈਂਸ ਬਿਸ਼ਨੋਈ ਨਾਲ ਸਬੰਧ