Punjab Election 2022: ਚੋਣ ਰੈਲੀਆਂ 'ਤੇ ਲੱਗ ਸਕਦੀ ਪਾਬੰਦੀ, ਕੋਰੋਨਾ ਦੇ ਖਤਰੇ ਕਰਕੇ ਚੋਣ ਕਮਿਸ਼ਨ ਉਠਾ ਸਕਦਾ ਵੱਡਾ ਕਦਮ
ਸੂਤਰਾਂ ਮੁਤਾਬਕ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਚੋਣ ਕਮਿਸ਼ਨ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ-ਨਾਲ ਵੱਡੀਆਂ ਚੋਣ ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ ਲਾ ਸਕਦਾ ਹੈ।
Punjab Election 2022: ਸੂਤਰਾਂ ਮੁਤਾਬਕ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਚੋਣ ਕਮਿਸ਼ਨ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ-ਨਾਲ ਵੱਡੀਆਂ ਚੋਣ ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ ਲਾ ਸਕਦਾ ਹੈ। ਸੂਤਰਾਂ ਮੁਤਾਬਕ ਕੇਂਦਰੀ ਚੋਣ ਕਮਿਸ਼ਨ (CEC) ਦੀ ਮੀਟਿੰਗ ਵਿੱਚ ਇਸ ਮੁੱਦੇ 'ਤੇ ਚਰਚਾ ਕੀਤੀ ਗਈ ਹੈ। ਕਮਿਸ਼ਨ ਨੇ ਮੰਗਲਵਾਰ ਨੂੰ ਇਸ ਮੁੱਦੇ 'ਤੇ ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੀਟਿੰਗ ਵੀ ਕੀਤੀ ਸੀ।
ਹਾਲਾਂਕਿ ਕੱਲ੍ਹ ਦੀ ਮੀਟਿੰਗ ਵਿੱਚ 10 ਪ੍ਰਸਤਾਵਿਤ ਮੁੱਦਿਆਂ 'ਤੇ ਚਰਚਾ ਹੋਣੀ ਸੀ ਪਰ ਉਹ ਚਰਚਾ ਪੂਰੀ ਨਹੀਂ ਹੋ ਸਕੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਚੋਣ ਰੈਲੀਆਂ ਤੋਂ ਲੈ ਕੇ ਰੋਡ ਸ਼ੋਅ ਤੇ ਚੋਣ ਪ੍ਰਚਾਰ ਤੱਕ ਦੇ ਨਿਯਮਾਂ ਨੂੰ ਹੋਰ ਸਖ਼ਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਵੋਟਿੰਗ ਦੌਰਾਨ ਹਰੇਕ ਚੋਣ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੈਕਸੀਨੇਟਿਡ ਹੋਣ ਦੇ ਮੁੱਦੇ 'ਤੇ ਵੀ ਚਰਚਾ ਹੋਈ ਤੇ ਇਸ 'ਤੇ ਵੀ ਲਗਪਗ ਸਹਿਮਤੀ ਬਣ ਗਈ ਹੈ।
ਕਮਿਸ਼ਨ ਵੋਟਿੰਗ ਲਈ ਪੂਰੀ ਤਰ੍ਹਾਂ ਵੈਕਸੀਨੇਟਿਡ ਹੋਣ ਨੂੰ ਲਾਗੂ ਕਰਨ ਦੇ ਹੱਕ ਵਿੱਚ ਨਹੀਂ
ਇਸ ਦੇ ਨਾਲ ਹੀ ਕਮਿਸ਼ਨ ਵੋਟਰ ਲਈ ਟੀਕਾਕਰਨ ਲਾਜ਼ਮੀ ਕਰਨ ਦੇ ਹੱਕ ਵਿੱਚ ਵੀ ਨਹੀਂ ਹੈ ਕਿਉਂਕਿ ਇਹ ਹਰੇਕ ਵੋਟਰ ਦੇ ਜੀਵਨ ਦੇ ਅਧਿਕਾਰ ਨਾਲ ਜੁੜਿਆ ਹੋਇਆ ਹੈ। ਚੋਣ ਕਮਿਸ਼ਨ ਵੋਟਰ ਦੇ ਉਸ ਅਧਿਕਾਰ ਦੀ ਉਲੰਘਣਾ ਕਰਨ ਦੇ ਹੱਕ ਵਿੱਚ ਨਹੀਂ ਹੈ। ਸੂਤਰਾਂ ਅਨੁਸਾਰ ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਕਈ ਹੋਰ ਮੁੱਦੇ ਵੀ ਵਿਚਾਰੇ ਜਾਣੇ ਸਨ, ਜਿਨ੍ਹਾਂ ’ਤੇ ਚਰਚਾ ਹੋਣੀ ਬਾਕੀ ਹੈ।
ਕੇਂਦਰੀ ਚੋਣ ਕਮਿਸ਼ਨ ਰਾਜ ਪੱਧਰੀ ਅਧਿਕਾਰੀਆਂ ਨਾਲ ਵੀ ਕਰੇਗਾ ਗੱਲ
ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਵਿਚਾਰ-ਵਟਾਂਦਰਾ ਪੂਰੀ ਹੋਣ ਤੋਂ ਬਾਅਦ ਰਾਜ ਪੱਧਰੀ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਤੋਂ ਬਾਅਦ ਹੀ ਕੇਂਦਰੀ ਚੋਣ ਕਮਿਸ਼ਨ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣੇ ਹਨ, ਇਸ ਬਾਰੇ ਅੰਤਿਮ ਸਹਿਮਤੀ ਬਣਾਈ ਜਾਵੇਗੀ।
ਇਸ ਦੇ ਨਾਲ ਹੀ ਅੱਜ ਚੋਣਾਂ ਲਈ ਨਵੀਂ ਵੋਟਰ ਸੂਚੀ ਵੀ ਜਾਰੀ ਕੀਤੀ ਜਾ ਸਕਦੀ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਸੇ ਵੋਟਰ ਸੂਚੀ ਦੇ ਆਧਾਰ ’ਤੇ ਹੋਣੀਆਂ ਹਨ। ਇਸ ਦੇ ਨਾਲ ਹੀ ਮੁੱਖ ਚੋਣ ਕਮਿਸ਼ਨਰ ਨੇ ਲਖਨਊ ਦੌਰੇ ਦੌਰਾਨ ਸਪੱਸ਼ਟ ਕੀਤਾ ਸੀ ਕਿ ਇਹ ਵੋਟਰ ਸੂਚੀ 5 ਜਨਵਰੀ ਤੱਕ ਜਾਰੀ ਕਰ ਦਿੱਤੀ ਜਾਵੇਗੀ ਤੇ ਨਵੀਂ ਵੋਟਰ ਸੂਚੀ ਦੇ ਆਉਣ ਤੋਂ ਬਾਅਦ ਹੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Punjab Election 2022: ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ, ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਹੋਏਗਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490