ਪੜਚੋਲ ਕਰੋ
India First Voter Death : PM ਮੋਦੀ ਨੇ ਭਾਰਤ ਦੇ ਪਹਿਲੇ ਵੋਟਰ Shyam Saran Negi ਦੇ ਦੇਹਾਂਤ ਜਤਾਇਆ ਦੁੱਖ
India First Voter Shyam Saran Negi Death : ਦੇਸ਼ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦਾ 106 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸ਼ਿਆਮ ਸਰਨ ਨੇਗੀ ਨੇ ਦੋ ਦਿਨ ਪਹਿਲਾਂ 2 ਨਵੰਬਰ ਨੂੰ ਪੋਸਟਲ ਬੈਲਟ ਰਾਹੀਂ ਹਿਮਾਚਲ ਵਿਧਾਨ ਸਭਾ ਚੋਣਾਂ ਲਈ ਆਪਣੀ ਵੋਟ ਪਾਈ ਸੀ।
India First Voter Shyam Saran Negi Death : ਦੇਸ਼ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦਾ 106 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸ਼ਿਆਮ ਸਰਨ ਨੇਗੀ ਨੇ ਦੋ ਦਿਨ ਪਹਿਲਾਂ 2 ਨਵੰਬਰ ਨੂੰ ਪੋਸਟਲ ਬੈਲਟ ਰਾਹੀਂ ਹਿਮਾਚਲ ਵਿਧਾਨ ਸਭਾ ਚੋਣਾਂ ਲਈ ਆਪਣੀ ਵੋਟ ਪਾਈ ਸੀ। ਨੇਗੀ ਦਾ ਕਿੰਨੌਰ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ ਹੈ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ, ''ਅੱਜ ਸਵੇਰੇ ਜਦੋਂ ਮੈਂ ਦਿੱਲੀ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਤਾਂ ਮੈਨੂੰ ਸ਼ਿਆਮ ਸਰਨ ਨੇਗੀ ਦੇ ਦੇਹਾਂਤ ਦੀ ਖਬਰ ਮਿਲੀ।
ਦਰਅਸਲ 'ਚ ਦੇਸ਼ ਦੇ ਸਭ ਤੋਂ ਬਜ਼ੁਰਗ ਵੋਟਰ ਸ਼ਿਆਮ ਸਰਨ ਨੇਗੀ ਨੇ ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਦੇ ਕਿਨੌਰ ਸਥਿਤ ਆਪਣੀ ਰਿਹਾਇਸ਼ 'ਤੇ ਆਖਰੀ ਸਾਹ ਲਿਆ। ਉਹ 106 ਸਾਲ ਦੇ ਸਨ। ਚੋਣ ਕਮਿਸ਼ਨ ਨੇ ਕਿਹਾ ਕਿ ਦੋ ਦਿਨ ਪਹਿਲਾਂ ਨੇਗੀ ਨੇ 12 ਨਵੰਬਰ ਨੂੰ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਈ ਸੀ। ਉਨ੍ਹਾਂ ਨੇ 1951 ਵਿੱਚ ਪਹਿਲੀ ਲੋਕ ਸਭਾ ਚੋਣ ਵਿੱਚ ਵੋਟ ਪਾਈ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੇ 16 ਲੋਕ ਸਭਾ ਅਤੇ 14 ਵਿਧਾਨ ਸਭਾ ਚੋਣਾਂ ਵਿੱਚ ਵੋਟ ਪਾਈ ਸੀ। ਇੰਨਾ ਹੀ ਨਹੀਂ ਪੰਚਾਇਤੀ ਚੋਣਾਂ 'ਚ ਵੀ ਉਹ ਵੋਟ ਪਾਉਣ ਜਾਂਦੇ ਸੀ। ਨੇਗੀ ਨੇ ਕਿਹਾ ਸੀ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹਰ ਨਾਗਰਿਕ ਨੂੰ ਵੋਟ ਪਾਉਣੀ ਚਾਹੀਦੀ ਹੈ।
ਦੱਸ ਦੇਈਏ ਕਿ ਸ਼ਿਆਮ ਸਰਨ ਨੇਗੀ ਦਾ ਜਨਮ 1 ਜੁਲਾਈ 1917 ਨੂੰ ਹੋਇਆ ਸੀ। ਉਹ ਕਲਪਾ ਵਿੱਚ ਇੱਕ ਲੱਕੜ ਦੇ ਘਰ ਵਿੱਚ ਰਹਿੰਦਾ ਸੀ। 1947 ਵਿੱਚ ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਪਹਿਲੀ ਵਾਰ 1951-52 ਵਿੱਚ ਲੋਕ ਸਭਾ ਚੋਣਾਂ ਹੋਈਆਂ। ਹਾਲਾਂਕਿ ਫਰਵਰੀ-ਮਾਰਚ 1952 ਵਿਚ ਪਹਿਲੀਆਂ ਆਮ ਚੋਣਾਂ ਵਿਚ ਵੋਟਾਂ ਪੈਣੀਆਂ ਸਨ ਪਰ ਹਿਮਾਚਲ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਕਾਰਨ ਚਾਰ-ਪੰਜ ਮਹੀਨੇ ਪਹਿਲਾਂ ਚੋਣਾਂ ਕਰਵਾਈਆਂ ਗਈਆਂ ਸਨ।
106 ਸਾਲਾ ਨੇਗੀ ਨੇ ਆਪਣੇ ਜੀਵਨ ਕਾਲ ਵਿੱਚ 30 ਤੋਂ ਵੱਧ ਵਾਰ ਵੋਟ ਪਾਈ ਸੀ। ਆਪਣੀ ਮੌਤ ਤੋਂ ਪਹਿਲਾਂ ਹੀ ਉਸਨੇ ਆਪਣਾ ਫਰਜ਼ ਨਿਭਾਇਆ।” ਮੋਦੀ ਨੇ ਕਿਹਾ ਕਿ ਲੋਕਤੰਤਰ ਪ੍ਰਤੀ ਨੇਗੀ ਦੀ ਨਜ਼ਰ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਕਿਹਾ, "ਮੈਂ ਨੇਗੀ ਨੂੰ ਸ਼ਰਧਾਂਜਲੀ ਦੇਣ ਲਈ ਭਾਰੀ ਹਿਰਦੇ ਨਾਲ ਆਪਣਾ ਸਿਰ ਝੁਕਾਉਂਦਾ ਹਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।"
ਇਹ ਵੀ ਪੜ੍ਹੋ : Sudhir Suri Murder : ਗੁਰਦਾਸਪੁਰ ਪੂਰੀ ਤਰ੍ਹਾਂ ਬੰਦ , ਵੱਖ-ਵੱਖ ਹਿੰਦੂ ਸੰਗਠਨਾਂ ਵੱਲੋਂ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ
ਦਰਅਸਲ 'ਚ ਦੇਸ਼ ਦੇ ਸਭ ਤੋਂ ਬਜ਼ੁਰਗ ਵੋਟਰ ਸ਼ਿਆਮ ਸਰਨ ਨੇਗੀ ਨੇ ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਦੇ ਕਿਨੌਰ ਸਥਿਤ ਆਪਣੀ ਰਿਹਾਇਸ਼ 'ਤੇ ਆਖਰੀ ਸਾਹ ਲਿਆ। ਉਹ 106 ਸਾਲ ਦੇ ਸਨ। ਚੋਣ ਕਮਿਸ਼ਨ ਨੇ ਕਿਹਾ ਕਿ ਦੋ ਦਿਨ ਪਹਿਲਾਂ ਨੇਗੀ ਨੇ 12 ਨਵੰਬਰ ਨੂੰ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਈ ਸੀ। ਉਨ੍ਹਾਂ ਨੇ 1951 ਵਿੱਚ ਪਹਿਲੀ ਲੋਕ ਸਭਾ ਚੋਣ ਵਿੱਚ ਵੋਟ ਪਾਈ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੇ 16 ਲੋਕ ਸਭਾ ਅਤੇ 14 ਵਿਧਾਨ ਸਭਾ ਚੋਣਾਂ ਵਿੱਚ ਵੋਟ ਪਾਈ ਸੀ। ਇੰਨਾ ਹੀ ਨਹੀਂ ਪੰਚਾਇਤੀ ਚੋਣਾਂ 'ਚ ਵੀ ਉਹ ਵੋਟ ਪਾਉਣ ਜਾਂਦੇ ਸੀ। ਨੇਗੀ ਨੇ ਕਿਹਾ ਸੀ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹਰ ਨਾਗਰਿਕ ਨੂੰ ਵੋਟ ਪਾਉਣੀ ਚਾਹੀਦੀ ਹੈ।
ਦੱਸ ਦੇਈਏ ਕਿ ਸ਼ਿਆਮ ਸਰਨ ਨੇਗੀ ਦਾ ਜਨਮ 1 ਜੁਲਾਈ 1917 ਨੂੰ ਹੋਇਆ ਸੀ। ਉਹ ਕਲਪਾ ਵਿੱਚ ਇੱਕ ਲੱਕੜ ਦੇ ਘਰ ਵਿੱਚ ਰਹਿੰਦਾ ਸੀ। 1947 ਵਿੱਚ ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਪਹਿਲੀ ਵਾਰ 1951-52 ਵਿੱਚ ਲੋਕ ਸਭਾ ਚੋਣਾਂ ਹੋਈਆਂ। ਹਾਲਾਂਕਿ ਫਰਵਰੀ-ਮਾਰਚ 1952 ਵਿਚ ਪਹਿਲੀਆਂ ਆਮ ਚੋਣਾਂ ਵਿਚ ਵੋਟਾਂ ਪੈਣੀਆਂ ਸਨ ਪਰ ਹਿਮਾਚਲ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਕਾਰਨ ਚਾਰ-ਪੰਜ ਮਹੀਨੇ ਪਹਿਲਾਂ ਚੋਣਾਂ ਕਰਵਾਈਆਂ ਗਈਆਂ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement