India Canada Tension: ਟਰੂਡੋ ਦੀ ਹਾਜ਼ਰੀ 'ਚ ਲੱਗੇ ਖਾਲਿਸਤਾਨੀ ਨਾਅਰਿਆਂ 'ਤੇ ਭੜਕਿਆ ਭਾਰਤ, ਕੈਨੇਡੀਅਨ ਡਿਪਲੋਮੈਟ ਕੀਤਾ ਤਲਬ
India Canada Tension: ਕੈਨੇਡਾ ਵਿੱਚ ਐਤਵਾਰ ਨੂੰ ਹੋਏ ਇੱਕ ਪ੍ਰੋਗਰਾਮ ਵਿੱਚ ਜਸਟਿਨ ਟਰੂਡੋ ਹਾਜ਼ਰ ਰਹੇ ਅਤੇ ਉਨ੍ਹਾਂ ਦੀ ਹਾਜ਼ਰੀ ਵਿੱਚ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਾਏ ਗਏ, ਜਿਸ 'ਤੇ ਭਾਰਤ ਨੇ ਇਤਰਾਜ਼ ਜਤਾਇਆ ਹੈ।
India Canada Crisis Latest News: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਸੁਧਾਰ ਦੀ ਥਾਂ ਹੋਰ ਵਿਗਾੜ ਪੈਂਦਾ ਨਜ਼ਰ ਆ ਰਿਹਾ ਹੈ। ਦੋਹਾਂ ਦੇਸ਼ਾਂ ਵਿਚਾਲੇ ਇਕ ਵਾਰ ਫਿਰ ਤਣਾਅ ਵੱਧ ਸਕਦਾ ਹੈ। ਦਰਅਸਲ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਹਾਜ਼ਰੀ ਵਿੱਚ ਇੱਕ ਸਮਾਗਮ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਗਾਏ ਗਏ। ਇਸ ਤੋਂ ਬਾਅਦ ਕੇਂਦਰ ਨੇ ਸੋਮਵਾਰ ਨੂੰ ਵਿਦੇਸ਼ ਮੰਤਰਾਲੇ ਵਿੱਚ ਕੈਨੇਡੀਅਨ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ।
ਵਿਸਾਖੀ ਦੇ ਸਮਾਗਮ ਵਿੱਚ ਲਾਏ ਗਏ ਖਾਲਿਸਤਾਨ ਪੱਖੀ ਨਾਅਰੇ
ਇੱਕ ਬਿਆਨ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਨੇ ਇਸ ਸਮਾਗਮ ਵਿੱਚ ਕੈਨੇਡੀਅਨ ਡਿਪਲੋਮੈਟ ਨੂੰ ਉਸ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਜਾਰੀ ਰੱਖਣ ਦੀ ਇਜਾਜ਼ਤ ਦਿੱਤੇ ਜਾਣ 'ਤੇ ਡੂੰਘੀ ਚਿੰਤਾ ਦੇ ਨਾਲ-ਨਾਲ ਸਖ਼ਤ ਰੋਸ ਪ੍ਰਗਟ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਐਤਵਾਰ (28 ਅਪ੍ਰੈਲ, 2024) ਨੂੰ ਜਸਟਿਨ ਟਰੂਡੋ ਨੇ ਟੋਰਾਂਟੋ ਵਿੱਚ ਖਾਲਸਾ ਸਾਜਨਾ ਦਿਵਸ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ। ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਜਿਵੇਂ ਹੀ ਟਰੂਡੋ ਵਿਸਾਖੀ ਦੇ ਸਮਾਗਮ ਵਿੱਚ ਸੰਬੋਧਨ ਕਰਨ ਲੱਗੇ ਤਾਂ ਉੱਥੇ ਮੌਜੂਦ ਲੋਕਾਂ ਨੇ ਖਾਲਿਸਤਾਨ ਪੱਖੀ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।
ਇਹ ਵੀ ਪੜ੍ਹੋ: Bus accident: ਸਵਾਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 25 ਲੋਕਾਂ ਦੀ ਮੌਕੇ 'ਤੇ ਹੋਈ ਮੌਤ, ਦਰਜਨਾਂ ਜ਼ਖਮੀ, ਅੱਧੇ ਪਾਣੀ 'ਚ ਰੁੜ੍ਹੇ
ਵਿਦੇਸ਼ ਮੰਤਰਾਲੇ ਨੇ ਕਿਹਾ, "ਇਹ ਇੱਕ ਵਾਰ ਫਿਰ ਉਸ ਸਿਆਸੀ ਥਾਂ ਵੱਲ ਇਸ਼ਾਰਾ ਕਰਦਾ ਹੈ ਜਿਹੜਾ ਕੈਨੇਡਾ ਵਿੱਚ ਵੱਖਵਾਦ, ਕੱਟੜਪੰਥ ਅਤੇ ਹਿੰਸਾ ਨੂੰ ਦਿੱਤੀ ਗਈ ਹੈ। ਇਨ੍ਹਾਂ ਦੇ ਲਗਾਤਾਰ ਪ੍ਰਗਟਾਵੇ ਨਾ ਸਿਰਫ਼ ਭਾਰਤ-ਕੈਨੇਡਾ ਸਬੰਧਾਂ ਨੂੰ ਪ੍ਰਭਾਵਿਤ ਕਰਦੇ ਹਨ, ਸਗੋਂ ਕੈਨੇਡਾ ਵਿੱਚ ਇਸ ਦੇ ਨਾਗਰਿਕਾਂ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ।" ਹਿੰਸਾ ਅਤੇ ਅਪਰਾਧ ਦੇ ਮਾਹੌਲ ਨੂੰ ਵੀ ਉਤਸ਼ਾਹਿਤ ਕਰਦੇ ਹਨ।"
ਟਰੂਡੋ ਨੇ ਸਿੱਖਾਂ ਨੂੰ ਸੁਰੱਖਿਆ ਦਾ ਦਿੱਤਾ ਭਰੋਸਾ
ਟਰੂਡੋ ਨੇ ਆਪਣੇ ਭਾਸ਼ਣ ਵਿੱਚ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਕੈਨੇਡੀਅਨ ਸਰਕਾਰ ਉਨ੍ਹਾਂ ਦੇ ਅਧਿਕਾਰਾਂ ਅਤੇ ਆਜ਼ਾਦੀ ਦੀ ਰਾਖੀ ਕਰੇਗੀ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ, "ਇਸ ਦੇਸ਼ ਭਰ ਵਿੱਚ ਸਿੱਖ ਵਿਰਾਸਤ ਦੇ ਲਗਭਗ 800,000 ਕੈਨੇਡੀਅਨਾਂ ਲਈ, ਅਸੀਂ ਤੁਹਾਡੇ ਅਧਿਕਾਰਾਂ ਅਤੇ ਤੁਹਾਡੀਆਂ ਆਜ਼ਾਦੀਆਂ ਦੀ ਰਾਖੀ ਲਈ ਹਮੇਸ਼ਾ ਮੌਜੂਦ ਰਹਾਂਗੇ ਅਤੇ ਅਸੀਂ ਹਮੇਸ਼ਾ ਨਫ਼ਰਤ ਅਤੇ ਵਿਤਕਰੇ ਦੇ ਵਿਰੁੱਧ ਤੁਹਾਡੇ ਭਾਈਚਾਰੇ ਦੀ ਰੱਖਿਆ ਕਰਾਂਗੇ।"
ਇਹ ਵੀ ਪੜ੍ਹੋ: Patanjali Product Ban: ਪਤੰਜਲੀ ਦੇ 14 ਉਤਪਾਦਾਂ 'ਤੇ ਲੱਗੀ ਪਾਬੰਦੀ, ਸੁਪਰੀਮ ਕੋਰਟ ਦੀ ਫਟਕਾਰ ਦਾ ਅਸਰ!