Coronavirus: ਭਾਰਤ 'ਚ ਕੋਰੋਨਾ ਵਾਇਰਸ ਨਾਲ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਜਿੱਥੇ ਸ਼ੁਰੂਆਤੀ ਦੌਰ 'ਚ ਭਾਰਤ ਨੇ ਕੋਰੋਨਾ 'ਤੇ ਕਾਬੂ ਪਾਈ ਰੱਖਿਆ ਉੱਥੇ ਹੀ ਹੁਣ ਇਹ ਬੇਲਗਾਮ ਹੋ ਚੁੱਕਾ ਹੈ। ਅਜਿਹੇ 'ਚ ਚਿੰਤਾਜਨਕ ਗੱਲ ਇਹ ਹੈ ਕਿ ਭਾਰਤ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਰੂਸ ਨੂੰ ਪਛਾੜ ਕੇ ਦੁਨੀਆਂ ਦੇ ਸਭ ਤੋਂ ਵੱਧ ਪ੍ਰਭਾਵਿਤ ਮੁਲਕਾਂ 'ਚ ਤੀਜੇ ਸਥਾਨ 'ਤੇ ਪਹੁੰਚ ਗਿਆ ਹੈ।


ਅਮਰੀਕਾ 2,981,009 ਮਾਮਲਿਆਂ ਅਤੇ 1,32,552 ਮੌਤਾਂ ਨਾਲ ਪਹਿਲੇ ਨੰਬਰ 'ਤੇ ਹੈ। ਇਸ ਤੋਂ ਬਾਅਦ ਬ੍ਰਾਜ਼ੀਲ 16,04,585 ਕੇਸਾਂ ਅਤੇ 64,900 ਮੌਤਾਂ ਨਾਲ ਵਿਸ਼ਵ 'ਚ ਦੂਜੇ ਸਥਾਨ 'ਤੇ ਹੈ। ਅਜਿਹੇ 'ਚ ਹੁਣ ਭਾਰਤ 'ਚ ਕੋਰੋਨਾ ਵਾਇਰਸ ਦੇ 6,97,836 ਮਾਮਲੇ ਹਨ ਜਦਕਿ ਮੌਤਾਂ ਦਾ ਅੰਕੜਾ 19,700 ਹੈ। ਭਾਰਤ ਰੂਸ ਨੂੰ ਪਛਾੜ ਕੇ ਤੀਜੇ ਸਥਾਨ 'ਤੇ ਪਹੁੰਚ ਗਿਆ ਹੈ।


ਰੂਸ 'ਚ ਕੁੱਲ ਕੇਸ 681,251 ਅਤੇ 10,161 ਮੌਤਾਂ ਹੋ ਚੁੱਕੀਆਂ ਹਨ। ਭਾਰਤ 'ਚ ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ 'ਚ ਹਨ ਜਿੱਥੇ ਕੁੱਲ ਅੰਕੜਾ ਦੋ ਲੱਖ ਤੋਂ ਪਾਰ ਪਹੁੰਚ ਗਿਆ ਹੈ।


ਇਹ ਵੀ ਪੜ੍ਹੋ:


ਕੋਰੋਨਾ ਵਾਇਰਸ: ਦੁਨੀਆਂ 'ਚ ਇਕ ਕਰੋੜ 15 ਲੱਖ ਤੋਂ ਪਾਰ ਕੇਸ, ਮੌਤਾਂ ਦੀ ਗਿਣਤੀ 'ਚ ਵੱਡਾ ਇਜ਼ਾਫਾ


ਕੋਰੋਨਾ ਦੇ ਡਰ ਤੋਂ ਨੌਜਵਾਨ ਨੇ ਕੀਤੀ ਖੁਦਕੁਸ਼ੀ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ