India Meteorological Department: ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ (8 ਅਪ੍ਰੈਲ) ਨੂੰ ਕਿਹਾ ਕਿ ਅਗਲੇ ਪੰਜ ਦਿਨਾਂ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਆਪਣੀ ਐਡਵਾਈਜ਼ਰੀ 'ਚ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਹੌਲੀ-ਹੌਲੀ 2-4 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।


ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ ਅਤੇ ਛੱਤੀਸਗੜ੍ਹ ਵਿੱਚ ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਐਡਵਾਈਜ਼ਰੀ 'ਚ ਕਿਹਾ ਗਿਆ ਕਿ ਅਗਲੇ ਦੋ ਦਿਨਾਂ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ ਅਤੇ ਛੱਤੀਸਗੜ੍ਹ 'ਚ ਤੇਜ਼ ਹਵਾਵਾਂ ਦੇ ਨਾਲ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


ਇਸ ਮਹੀਨੇ ਦੇ ਸ਼ੁਰੂਆਤ ਵਿੱਚ ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਅਤੇ ਪ੍ਰਾਇਦੀਪ ਖੇਤਰ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਅਪ੍ਰੈਲ ਤੋਂ ਜੂਨ ਤੱਕ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।


ਜਲਵਾਯੂ ਤਬਦੀਲੀ ਕਾਰਨ ਗਲੋਬਲ ਵਾਰਮਿੰਗ


ਮੌਸਮ ਵਿਭਾਗ ਦੇ ਨਿਰਦੇਸ਼ਕ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ, "ਬਿਹਾਰ, ਝਾਰਖੰਡ, ਉੱਤਰ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਛੱਤੀਸਗੜ੍ਹ, ਮਹਾਰਾਸ਼ਟਰ, ਗੁਜਰਾਤ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਲੰਬੇ ਸਮੇਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।" ਇਸ ਤੋਂ ਇਲਾਵਾ ਸੰਸਾਰ ਵਿੱਚ ਜਲਵਾਯੂ ਪਰਿਵਰਤਨ ਆਲਮੀ ਤਾਪਮਾਨ ਵਿੱਚ ਵਾਧਾ ਕਰ ਰਿਹਾ ਹੈ।


ਇਹ ਵੀ ਪੜ੍ਹੋ: Mega Textile Plants: 20 ਲੱਖ ਨੌਕਰੀਆਂ ਦੇਣ ਜਾ ਰਹੀ ਸਰਕਾਰ! ਇਨ੍ਹਾਂ ਸੂਬਿਆਂ ‘ਚ ਲਾਏ ਜਾਣਗੇ 7 ਨਵੇਂ ਮੇਗਾ ਟੈਕਸਟਾਈਲ ਪਲਾਂਟ


ਫਰਵਰੀ 1901 ਤੋਂ ਬਾਅਦ ਸਭ ਤੋਂ ਗਰਮ


ਆਈਐਮਡੀ ਦੇ ਅਨੁਸਾਰ, 1901 ਵਿੱਚ ਮੌਸਮ ਦੇ ਰਿਕਾਰਡ ਸ਼ੁਰੂ ਹੋਣ ਤੋਂ ਬਾਅਦ ਇਸ ਸਾਲ ਫਰਵਰੀ ਦਾ ਮਹੀਨਾ ਭਾਰਤ ਵਿੱਚ ਸਭ ਤੋਂ ਗਰਮ ਦਰਜ ਕੀਤਾ ਗਿਆ ਹੈ। ਹਾਲਾਂਕਿ, ਪੱਛਮੀ ਗੜਬੜੀ ਕਾਰਨ ਆਮ ਨਾਲੋਂ ਵੱਧ ਬਾਰਸ਼ ਨੇ ਮਾਰਚ ਵਿੱਚ ਤਾਪਮਾਨ ਨੂੰ ਕਾਬੂ ਵਿੱਚ ਰੱਖਿਆ।


ਮੀਂਹ ਕਾਰਨ ਫਸਲਾਂ ਦਾ ਨੁਕਸਾਨ


ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਹੋਰ ਰਾਜਾਂ ਦੇ ਕਈ ਹਿੱਸਿਆਂ ਵਿੱਚ ਲੰਮੀ ਬਾਰਿਸ਼, ਹਨੇਰੀ, ਗੜ੍ਹੇਮਾਰੀ ਅਤੇ ਬਿਜਲੀ ਡਿੱਗਣ ਨਾਲ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।


ਇਹ ਵੀ ਪੜ੍ਹੋ: Inflation In India: ਮਹਿੰਗਾਈ ਦੀ ਇੰਨੀ ਮਾਰ! ਰੈਸਟੋਰੈਂਟਾਂ ਤੋਂ ਲੈ ਕੇ ਯਾਤਰਾ ਅਤੇ ਹੋਰ ਗੈਰ-ਜ਼ਰੂਰੀ ਖਰਚਿਆਂ ਨੂੰ ਘਟਾਉਣ ਲਈ ਮਜਬੂਰ ਨੇ 63 ਪ੍ਰਤੀਸ਼ਤ ਲੋਕ