Aam Aadmi Party: ਜੀ-20 ਸੰਮੇਲਨ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਕ ਫੈਸਲੇ ਨੇ ਵਿਰੋਧੀ ਪਾਰਟੀਆਂ ਨੂੰ ਨਾਰਾਜ਼ ਕਰ ਦਿੱਤਾ ਹੈ। ਇਹ ਮਾਮਲਾ ਜੀ-20 ਸੰਮੇਲਨ ਲਈ ਜਾਰੀ ਕੀਤੇ ਗਏ ਸੱਦਾ ਪੱਤਰ ਨਾਲ ਸਬੰਧਤ ਹੈ। ਦਰਅਸਲ, ਸਰਕਾਰ ਦੁਆਰਾ ਜਾਰੀ ਅਧਿਕਾਰਤ ਸੱਦਾ ਪੱਤਰ ਵਿੱਚ 'ਪ੍ਰੈਜ਼ੀਡੈਂਟ ਆਫ਼ ਇੰਡੀਆ' ਦੀ ਬਜਾਏ 'ਪ੍ਰੈਜ਼ੀਡੈਂਟ ਆਫ਼ ਭਾਰਤ' ਦਾ ਜ਼ਿਕਰ ਹੈ।
ਇਸ ਘਟਨਾ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵਿੱਚ ਇਸ ਨੂੰ ਲੈ ਕੇ ਬਹਿਸ ਤੇਜ਼ ਹੋ ਗਈ ਹੈ। ਇਸ ਮਾਮਲੇ ਦਾ ਖੁਲਾਸਾ ਹੁੰਦੇ ਹੀ ਆਮ ਆਦਮੀ ਪਾਰਟੀ ਦੇ ਮੁਅੱਤਲ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਭਾਜਪਾ ਦਾ ਨਿੱਜੀ ਮੁੱਦਾ ਨਹੀਂ ਹੈ। ਭਾਜਪਾ ਅਜਿਹਾ ਕਿਵੇਂ ਕਰ ਸਕਦੀ ਹੈ?
'ਆਪ' ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਭਾਜਪਾ ਦਾ ਇਹ ਫੈਸਲਾ ਵਿਰੋਧੀ ਪਾਰਟੀਆਂ ਨੂੰ ਪਰੇਸ਼ਾਨ ਕਰਨ ਵਾਲਾ ਹੈ। ਕੇਂਦਰ ਦੇ ਇਸ ਫੈਸਲੇ ਨੇ ਜਨਤਕ ਬਹਿਸ ਛੇੜ ਦਿੱਤੀ ਹੈ। ਭਾਰਤੀ ਜਨਤਾ ਪਾਰਟੀ 'ਇੰਡੀਆ' ਨੂੰ ਕਿਵੇਂ ਤਬਾਹ ਕਰ ਸਕਦੀ ਹੈ? ਦੇਸ਼ ਕਿਸੇ ਸਿਆਸੀ ਪਾਰਟੀ ਦਾ ਨਿੱਜੀ ਮੁੱਦਾ ਨਹੀਂ ਹੈ। ਇਹ 135 ਕਰੋੜ ਭਾਰਤੀਆਂ ਦਾ ਮੁੱਦਾ ਹੈ। ਸਾਡੀ ਰਾਸ਼ਟਰੀ ਪਛਾਣ ਭਾਜਪਾ ਦੀ ਨਿੱਜੀ ਜਾਇਦਾਦ ਨਹੀਂ ਹੈ, ਜਿਸ ਨੂੰ ਉਹ ਆਪਣੀ ਮਰਜ਼ੀ ਅਨੁਸਾਰ ਬਦਲ ਸਕਦੀ ਹੈ।
ਇਹ ਵੀ ਪੜ੍ਹੋ: G20 Summit: 'ਪ੍ਰੈਜ਼ੀਡੈਂਟ ਆਫ਼ ਭਾਰਤ' 'ਤੇ ਕਾਂਗਰਸ ਨੇ ਜਤਾਇਆ ਇਤਰਾਜ਼, ਭਾਜਪਾ ਨੇ ਕਿਹਾ- ਇੰਨੀ ਨਫ਼ਰਤ ਕਿਉਂ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।