Wrestlers Protest: ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh), ਜੋ ਪੋਕਸੋ ਐਕਟ ਦੇ ਤਹਿਤ ਕੇਸ ਦਾ ਸਾਹਮਣਾ ਕਰ ਰਹੇ ਹਨ, ਨੇ ਵੀਰਵਾਰ ਨੂੰ ਕਿਹਾ ਕਿ ਕਾਨੂੰਨ ਦੀ ਦੁਰਵਰਤੋਂ ਹੋ ਰਹੀ ਹੈ ਅਤੇ ਉਹ ਸੰਤਾਂ ਦੀ ਅਗਵਾਈ ਹੇਠ ਸਰਕਾਰ ਨੂੰ ਕਾਨੂੰਨ ਬਦਲਣ ਲਈ 'ਮਜ਼ਬੂਰ' ਕਰਨਗੇ। 


ਸਿੰਘ ਵਿਰੁੱਧ ਐਫਆਈਆਰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪਹਿਲਵਾਨਾਂ ਦੀ ਅਪੀਲ 'ਤੇ ਦਰਜ ਕੀਤੀ ਗਈ ਸੀ, ਜਿਨ੍ਹਾਂ ਨੇ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਸਿੰਘ ਖ਼ਿਲਾਫ਼ ਪੋਕਸੋ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।


ਜ਼ਿਕਰਯੋਗ ਹੈ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਨੂੰ ਅਯੁੱਧਿਆ 'ਚ ਸੰਤਾਂ ਦੀ ਰੈਲੀ ਬੁਲਾਈ ਹੈ, ਜਿਸ 'ਚ 11 ਲੱਖ ਸੰਤਾਂ ਦੇ ਪਹੁੰਚਣ ਦਾ ਦਾਅਵਾ ਕੀਤਾ ਹੈ। ਸਿੰਘ ਨੇ ਅੱਜ ਇਸ ਰੈਲੀ ਦੀ ਤਿਆਰੀ ਸਬੰਧੀ ਮੀਟਿੰਗ ਨੂੰ ਸੰਬੋਧਨ ਕੀਤਾ।


ਅਧਿਕਾਰੀ ਵੀ ਇਸ ਦੀ ਦੁਰਵਰਤੋਂ ਤੋਂ ਅਛੂਤੇ ਨਹੀਂ ਹਨ...'
ਬੈਠਕ 'ਚ ਭਾਜਪਾ ਦੇ ਸੰਸਦ ਮੈਂਬਰ ਨੇ ਪੋਕਸੋ ਐਕਟ ਅਤੇ ਇਸ ਦੀਆਂ ਵਿਵਸਥਾਵਾਂ ਦਾ ਵਿਰੋਧ ਕਰਦੇ ਹੋਏ ਦਾਅਵਾ ਕੀਤਾ ਕਿ ਇਸ ਦੀ ਵੱਡੇ ਪੱਧਰ 'ਤੇ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੀ ਬੱਚਿਆਂ, ਬਜ਼ੁਰਗਾਂ ਅਤੇ ਸੰਤਾਂ ਵਿਰੁੱਧ ਦੁਰਵਰਤੋਂ ਹੋ ਰਹੀ ਹੈ ਅਤੇ ਅਧਿਕਾਰੀ ਵੀ ਇਸ ਦੀ ਦੁਰਵਰਤੋਂ ਤੋਂ ਅਛੂਤੇ ਨਹੀਂ ਹਨ।


ਉਨ੍ਹਾਂ ਕਿਹਾ, “ਸੰਤਾਂ ਦੀ ਅਗਵਾਈ ਵਿੱਚ ਅਸੀਂ ਸਰਕਾਰ ਨੂੰ ਕਾਨੂੰਨ (ਪੋਕਸੋ) ਬਦਲਣ ਲਈ ਮਜ਼ਬੂਰ ਕਰਾਂਗੇ। ਮੇਰੇ 'ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕੋਲ ਮੇਰੇ ਖਿਲਾਫ ਕੋਈ ਸਬੂਤ ਨਹੀਂ ਹੈ।''


ਹੋਰ ਪੜ੍ਹੋ : New Parliament Inauguration : ਸਵੇਰੇ 7.30 ਵਜੇ ਪੂਜਾ ਨਾਲ ਹੋਵੇਗੀ ਸ਼ੁਰੂਆਤ , ਜਾਣੋ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਪੂਰਾ ਸ਼ਡਿਊਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।