Raghav Chadha On India Or Bharat Issue: ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਮੁਅੱਤਲ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਜੀ-20 ਦੇ ਡਿਨਰ ਦੇ ਸੱਦੇ 'ਤੇ 'ਪ੍ਰੈਜ਼ੀਡੈਂਟ ਆਫ ਭਾਰਤ' ਲਿਖੇ ਜਾਣ ਤੋਂ ਬਾਅਦ ' INDIA ਜਾਂ ਭਾਰਤ ' ਦੇ ਨਾਮ ਨੂੰ ਲੈ ਕੇ ਉੱਠੇ ਵਿਵਾਦ 'ਤੇ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਵਿਰੋਧੀ ਗਠਜੋੜ ਦਾ ਨਾਂ ਬਦਲ ਕੇ BHARAT ਰੱਖਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ।


'ਆਪ' ਨੇਤਾ ਰਾਘਵ ਚੱਢਾ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕੀਤਾ ਹੈ ਕਿ ਅਸੀਂ ਅਗਲੀ ਮੀਟਿੰਗ ਵਿੱਚ ਆਪਣੇ ਗੱਠਜੋੜ ਦਾ ਨਾਂ ਬਦਲ ਕੇ BHARAT ਕਰਨ ‘ਤੇ ਵਿਚਾਰ ਕਰ ਸਕਦੇ ਹਾਂ। ਇਸ ਦੌਰਾਨ ਭਾਜਪਾ ਨੂੰ ਹੁਣ ਦੇਸ਼ ਲਈ ਕੋਈ ਨਵਾਂ ਨਾਂ ਸੋਚਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ।


ਇਹ ਵੀ ਪੜ੍ਹੋ: Bhagwant Mann: ਅਧਿਆਪਕ ਦਿਵਸ ਮੌਕੇ ਅਧਿਆਪਕਾਂ 'ਤੇ ਡੰਡਾ! ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਝੜਪ


ਇਸ ਤੋਂ ਪਹਿਲਾਂ ਰਾਘਵ ਚੱਢਾ ਨੇ ਪ੍ਰਤੀਕਿਰਿਆ ਦਿੰਦਿਆਂ ਹੋਇਆਂ ਕਿਹਾ ਸੀ ਕਿ ਇਹ ਭਾਜਪਾ ਦਾ ਨਿੱਜੀ ਮਾਮਲਾ ਹੈ। ਉਨ੍ਹਾਂ ਨੇ ਇਸ ਨੂੰ ਭਾਜਪਾ ਦਾ ਵਿਰੋਧੀ ਪਾਰਟੀਆਂ ਨੂੰ ਛੇੜਨ ਦਾ ਫੈਸਲਾ ਦੱਸਦੇ ਹੋਏ ਉਨ੍ਹਾਂ ਪੁੱਛਿਆ ਸੀ ਕਿ ਅਜਿਹਾ ਕਿਵੇਂ ਹੋ ਸਕਦਾ ਹੈ। ਚੱਢਾ ਨੇ ਕਿਹਾ ਸੀ ਕਿ ਭਾਜਪਾ 'ਭਾਰਤ' (ਨਾਮ) ਨੂੰ ਕਿਵੇਂ ਖ਼ਤਮ ਕਰ ਸਕਦੀ ਹੈ? ਦੇਸ਼ ਕਿਸੇ ਪਾਰਟੀ ਦਾ ਨਿੱਜੀ ਮਾਮਲਾ ਨਹੀਂ ਹੈ, ਇਹ 135 ਕਰੋੜ ਭਾਰਤੀਆਂ ਦਾ ਮਾਮਲਾ ਹੈ। ਚੱਢਾ ਨੇ ਕਿਹਾ ਸੀ ਕਿ ਦੇਸ਼ ਦੀ ਰਾਸ਼ਟਰੀ ਪਛਾਣ ਭਾਜਪਾ ਦੀ ਨਿੱਜੀ ਜਾਇਦਾਦ ਨਹੀਂ ਹੈ, ਜਿਸ ਨੂੰ ਉਹ ਆਪਣੀ ਮਰਜ਼ੀ ਨਾਲ ਬਦਲ ਸਕਦੇ ਹਨ।